ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਾਲੀ AI ਵੀਡੀਓ ਵਾਇਰਲ, SGPC ਵੱਲੋਂ ਸਖ਼ਤ ਨੋਟਿਸ, ਦੋਸ਼ੀਆਂ ਖ਼ਿਲਾਫ਼ ਤੁਰੰਤ ਜਾਂਚ ਦੀ ਮੰਗ, AI video of sacrilege of Sri Harmandir Sahib goes viral, SGPC issues strict notice, demands immediate investigation against culprits | ਪੰਜਾਬ ਖ਼ਬਰਾਂ

0
5
ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਾਲੀ AI ਵੀਡੀਓ ਵਾਇਰਲ, SGPC ਵੱਲੋਂ ਸਖ਼ਤ ਨੋਟਿਸ, ਦੋਸ਼ੀਆਂ ਖ਼ਿਲਾਫ਼ ਤੁਰੰਤ ਜਾਂਚ ਦੀ ਮੰਗ, AI video of sacrilege of Sri Harmandir Sahib goes viral, SGPC issues strict notice, demands immediate investigation against culprits | ਪੰਜਾਬ ਖ਼ਬਰਾਂ

Last Updated:Mar 17, 2026 4:03 PM ISTਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ AI ਤਕਨੀਕ ਦੇ ਜ਼ਰੀਏ ਦਰਬਾਰ ਸਾਹਿਬ, ਸਿੱਖ ਕੌਮ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਗਲਤ ਅਤੇ ਭ੍ਰਮਿਤ ਕਰਨ ਵਾਲੀਆਂ ਵੀਡੀਓ ਵਾਰ-ਵਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ SGPC ਵੱਲੋਂ ਇਸ ਮਾਮਲੇ ‘ਤੇ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ।ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਾਲੀ AI ਵੀਡੀਓ ਵਾਇਰਲ, SGPC ਵੱਲੋਂ ਸਖ਼ਤ ਨੋਟਿਸ, ਦੋਸ਼ੀਆਂ ਖ਼ਿਲਾਫ਼ ਤੁਰੰਤ ਜਾਂਚ ਦੀ ਮੰਗਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਇਕ ਕਥਿਤ ਬੇਅਦਬੀ ਵਾਲੀ AI ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵੀਡੀਓ ਵਿੱਚ ਦਰਬਾਰ ਸਾਹਿਬ ਦੇ ਅੰਦਰ ਅਣਉਚਿਤ ਦ੍ਰਿਸ਼ ਦਿਖਾਏ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਿਸ ਕਾਰਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ ਅਤੇ ਵੀਡੀਓ ਤਿਆਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਜਾਂਚ ਦੀ ਮੰਗ ਕੀਤੀ ਗਈ ਹੈ। SGPC ਨੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਤੋਂ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ AI ਤਕਨੀਕ ਦੇ ਜ਼ਰੀਏ ਦਰਬਾਰ ਸਾਹਿਬ, ਸਿੱਖ ਕੌਮ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਗਲਤ ਅਤੇ ਭ੍ਰਮਿਤ ਕਰਨ ਵਾਲੀਆਂ ਵੀਡੀਓ ਵਾਰ-ਵਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ SGPC ਵੱਲੋਂ ਇਸ ਮਾਮਲੇ ‘ਤੇ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ।ਗਰੇਵਾਲ ਨੇ ਦੋਸ਼ ਲਗਾਇਆ ਕਿ ਸਰਕਾਰ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨਾ ਸੰਵਿਧਾਨਿਕ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਇਸ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ SGPC ਵੱਲੋਂ ਆਪਣੀ ਪੱਧਰ ‘ਤੇ ਕਮੇਟੀ ਬਣਾਈ ਗਈ ਹੈ, ਪਰ ਇਸ ਸਮੱਸਿਆ ਦਾ ਪੂਰਾ ਹੱਲ ਸਿਰਫ਼ ਸਰਕਾਰ ਅਤੇ ਕਾਨੂੰਨੀ ਤੰਤਰ ਹੀ ਕਰ ਸਕਦੇ ਹਨ।ਅੰਤ ਵਿੱਚ SGPC ਨੇ ਇੱਕ ਵਾਰ ਫਿਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਧਾਰਮਿਕ ਸਥਾਨਾਂ ਅਤੇ ਆਸਥਾ ਨਾਲ ਜੁੜੇ ਮਾਮਲਿਆਂ ਵਿੱਚ ਇਸ ਤਰ੍ਹਾਂ ਦੀਆਂ ਸ਼ਰਾਰਤਾਂ ਨੂੰ ਤੁਰੰਤ ਰੋਕਿਆ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸੇ ਵੀ ਧਰਮ ਦੀ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।ਪੰਜਾਬੀ ਖਬਰਾਂ/ ਖਬਰਾਂ/Punjab/ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਾਲੀ AI ਵੀਡੀਓ ਵਾਇਰਲ, SGPC ਵੱਲੋਂ ਸਖ਼ਤ ਨੋਟਿਸ, ਦੋਸ਼ੀਆਂ ਖ਼ਿਲਾਫ਼ ਤੁਰੰਤ ਜਾਂਚ ਦੀ ਮੰਗRead More

Rozana Times

LEAVE A REPLY

Please enter your comment!
Please enter your name here