ਸੰਜੁਕਤ ਕਿਸਾਨ ਮੋਰਚੇ ਵਲੋ ਕੀਤੀ ਪਤਰਕਾਰ ਵਾਰਤਾ, 18 ਅਪ੍ਰੈਲ ਨੂੰ ਸੂਬੇ ਭਰ ਚ ਰੇਲ ਰੋਕੋ ਅੰਦੋਲਨ ਦੀ ਕਹੀ ਗੱਲ, ਕਿਸਾਨਾਂ ਦੇ ਮੁਆਵਜ਼ੇ ਦੇ ਰੋਸ ਵਜੋਂ ਕੀਤਾ ਜਾਵੇਗਾ ਪ੍ਰਦਰਸ਼ਨ

ਬੇਮੌਸਮੀ ਬਰਸਾਤ ਦੇ ਚਲਦਿਆਂ ਪੰਜਾਬ ਭਰ ਵਿੱਚ ਕਣਕ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਹੈ । ਬੇਸ਼ੱਕ ਪੰਜਾਬ ਸਰਕਾਰ ਵੱਲੋਂ ਜਲਦ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਗੱਲ ਕਹੀ ਜਾ ਰਹੀ ਹੈ । ਪਰ ਉੱਥੇ ਹੀ ਕੇਂਦਰ ਵੱਲੋਂ ਕਣਕ ਦੀ ਖਰੀਦ ਵਿੱਚ ਲਗਾਏ ਕੱਟ ਨੂੰ ਲੈ ਕੇ ਕਿਸਾਨਾਂ ਵਿੱਚ ਵੱਡੀ ਨਰਾਜ਼ਗੀ ਨਜ਼ਰ ਆ ਰਹੀ ਹੈ । ਜਿਸ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਲੁਧਿਆਣਾ ਵਿਖੇ ਮੀਟਿੰਗ ਕੀਤੀ ਗਈ ਅਤੇ ਵੱਡੇ ਫੈਸਲੇ ਲਏ ਗਏ ਹਨ । ਜਿਸ ਵਿਚ ਕਿਸਾਨਾਂ ਦੀ ਨਾਰਾਜ਼ਗੀ ਕੇਂਦਰ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਖਿਲਾਫ਼ ਵੀ ਨਜ਼ਰ ਆਈ ਹੈ ।

ਇਸ ਮੌਕੇ ਤੇ ਬੋਲਦੇ ਹੋਏ ਕਿਸਾਨਾਂ ਨੇ ਕਿਹਾ ਕਿ ਇੱਕ ਪਾਸੇ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਖਰੀਦ ਵਿੱਚ ਪੰਜ ਰੁਪਏ ਤੋਂ ਲੈ ਕੇ 37 ਰੁਪਏ ਤੱਕ ਵੱਡਾ ਕੱਟ ਲਗਾ ਦਿੱਤਾ ਗਿਆ ਹੈ । ਉਹਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਆਪਣਾ ਫੈਸਲਾ ਜਲਦ ਵਾਪਸ ਨਾ ਲਿਆ ਅਤੇ ਮੁਆਵਜ਼ੇ ਦਾ ਐਲਾਨ ਨਾ ਕੀਤਾ ਤਾਂ 18 ਅਪ੍ਰੈਲ ਨੂੰ ਪੰਜਾਬ ਭਰ ਵਿਚ ਰੇਲਾਂ ਰੋਕੀਆਂ ਜਾਣਗੀਆਂ । ਜਿਥੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਉਥੇ ਹੀ ਪੰਜਾਬ ਸਰਕਾਰ ਨੂੰ ਵੀ ਸੰਘਰਸ਼ ਦੀ ਚੇਤਾਵਨੀ ਦਿੰਦੇ ਹੋਏ ਵੱਡਾ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਗਿਰਦਾਵਰੀ ਕਰਵਾ ਕੇ ਜਲਦ ਮੁਆਵਜ਼ਾ ਨਾ ਦਿੱਤੇ ਤਾਂ ਪੰਜਾਬ ਸਰਕਾਰ ਦੇ ਖਿਲਾਫ਼ ਵੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ । ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਜਦ ਕਿ ਦੂਜੇ ਪਾਸੇ ਅਜੇ ਤੱਕ ਕਿਸਾਨਾਂ ਦੀਆਂ ਗਰਦਾਵਰੀਆਂ ਨਹੀਂ ਹੋਈਆਂ । ਉਨ੍ਹਾਂ ਨੇ 100% ਨੁਕਸਾਨ ਵਾਲਿਆਂ ਨੂੰ 50000 ਅਤੇ 50%, ਤੋਂ ਵੱਧ ਵਾਲਿਆਂ ਨੂੰ 25000 ਮੁਆਵਜ਼ਾ ਦਿੱਤਾ ਜਾਵੇ

See also  ਅੱਜ CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ , ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ।