ਹਰਜਿੰਦਰ ਸਿੰਘ ਧਾਮੀ ਉਤੇ ਹਮਲਾ ਦੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਖੇਧੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਵਿੱਚ SGPC ਦੇ ਪ੍ਰਧਾਨ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਧਾਮੀ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ‘ਤੇ ਪਹੁੰਚੇ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ। ਗੱਡੀ ‘ਤੇ ਹੋਏ ਪਥਰਾਅ ਕਾਰਨ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ ।

ਮੋਹਾਲੀ ਵਿਚ ਸਿੱਖ ਜਥੇਬੰਦੀਆਂ ਵੱਲੋਂ ਲਾਏ ਗਏ ਪੱਕੇ ਮੋਰਚੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਤੇ ਹਮਲਾ ਦੀ ਸੁਖਬੀਰ ਸਿੰਘ ਬਾਦਲ ਨੇ ਨਿਖੇਧੀ ਕੀਤੀ ਹੈ| ਸੁਖਬੀਰ ਸਿੰਘ ਬਾਦਲ ਨੇ ਕਹਿਆ ਕਿ ਮੈ ਮੋਹਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਜੀ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ।

ਇਹ ਹਮਲਾ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਸਥਾਵਾਂ ਨੂੰ ਤਬਾਹ ਕਰਨ ‘ਤੇ ਤੁਲੀਆਂ ਏਜੰਸੀਆਂ ਦੀ ਸਾਜ਼ਿਸ਼ ਦਾ ਹਿੱਸਾ ਹੈ। ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਸੰਘਰਸ਼ ਕਰਨ ਦੇ ਆਪਣੇ ਸੰਕਲਪ ਨੂੰ ਕਮਜ਼ੋਰ ਕਰਨ ਲਈ ਖਾਲਸਾ ਪੰਥ ਅਜਿਹੀਆਂ ਕਾਇਰਤਾ ਭਰੀਆਂ ਕਾਰਵਾਈਆਂ ਦੀ ਕਦੇ ਵੀ ਇਜਾਜ਼ਤ ਨਹੀਂ ਦੇਵੇਗਾ।।

Post by Tarandeep singh

See also  ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮੋਹਾਲੀ ਦੇ ਨਿੱਜੀ ਹਸਪਤਾਲ ਚ ਭਰਤੀ , ਅਚਾਨਕ ਸਿਹਤ ਵਿਗੜੀ!