ਹਰਜੋਤ ਸਿੰਘ ਬੈਂਸ ਤੇ ਜੋਤੀ ਯਾਦਵ ਵਿਆਹ ਦੇ ਬੰਧਨ ਵਿੱਚ ਬੱਝੇ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਨ੍ਹਾਂ ਦਾ ਵਿਆਹ ਆਈਪੀਐਸ ਜੋਤੀ ਯਾਦਵ ਨਾਲ ਹੋਇਆ ਹੈ। ਉਨ੍ਹਾਂ ਦੇ ਆਨੰਦ ਕਾਰਜ ਅੱਜ ਸਵੇਰੇ ਅੱਠ ਵਜੇ ਗੁਰਦੁਆਰਾ ਭੰਬੋਰੇ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿਖੇ ਹੋਏ। ਆਨੰਦ ਕਾਰਜ ਦੀ ਰਸਮ ਵਿੱਚ ਸਿਰਫ਼ ਪਰਿਵਾਰਕ ਮੈਂਬਰਾਂ ਨੇ ਹੀ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਜੋਤੀ ਯਾਦਵ 2019 ਬੈਚ ਦੀ ਆਈਪੀਐਸ ਅਧਿਕਾਰੀ ਹੈ ਅਤੇ ਉਸਦਾ ਪਰਿਵਾਰ ਗੁਰੂਗ੍ਰਾਮ ਵਿੱਚ ਰਹਿੰਦਾ ਹੈ। ਹਰਜੋਤ ਬੈਂਸ ਜੋ ਕਿ ਪੇਸ਼ੇ ਤੋਂ ਵਕੀਲ ਹੈ, ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਦਾ ਰਹਿਣ ਵਾਲਾ ਹੈ। ਵਿਧਾਨ ਸਭਾ ਦੇ ਸਪਿਕਲ ਕੁਲਤਾਰ ਸੰਧਵਾ ਨੇ ਆਨੰਦ ਕਾਰਜ ਦੀ ਰਸਮ ਵਿੱਚ ਸ਼ਿਰਕਤ ਕੀਤੀ। ਇਸੇ ਮਹੀਨੇ ਹਰਜੋਤ ਦੀ ਜੋਤੀ ਯਾਦਵ ਨਾਲ ਮੰਗਣੀ ਹੋਈ ਸੀ। ਜੋਤੀ ਯਾਦਵ ਪੰਜਾਬ ਪੁਲਿਸ ਪੰਜਾਬ ਦੇ ਜ਼ਿਲ੍ਹਾ ਮਾਨਸਾ ਵਿੱਚ ਐਸਪੀ ਵਜੋਂ ਤਾਇਨਾਤ ਹਨ। ਮੰਤਰੀ ਹਰਜੋਤ ਬੈਂਸ ਦੇ ਵਿਆਹ ਵਿੱਚ ਅੱਜ ਸ਼ਾਮ ਦੀ ਪਾਰਟੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਿਸ ਵਿੱਚ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਸ਼ਾਮਿਲ ਹੋਵੇਗੀ।

post by parmvir singh

See also  ਐੱਸ.ਆਈ.ਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਚਾਰਜ਼ਸ਼ੀਟ ਦਾਇਰ