ਹਰਪਾਲ ਸਿੰਘ ਚੀਮਾ ਦਾ ਕਾਂਗਰਸ ‘ਤੇ ਹਮਲਾ, ਸਾਈਕਲ ਮਾਰਚ ਨੂੰ ਦੱਸਿਆ ਫਲਾਪ ਸ਼ੋਅ |

0
3
Punjab Holiday: ਪੰਜਾਬ ਵਿਚ ਮੰਗਲਵਾਰ ਦੀ ਸਰਕਾਰੀ ਛੁੱਟੀ..

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਕਾਂਗਰਸ ਦੇ ਸਾਈਕਲ ਮਾਰਚ ‘ਤੇ ਨਿਸ਼ਾਨਾ ਸਾਧਿਆ। ਵਿਕਾਸ ਕਾਰਜਾਂ ਦੇ ਖਰਚ ਅਤੇ ਅਕਾਲੀ-ਭਾਜਪਾ ਗੱਠਜੋੜ ਬਾਰੇ ਵੀ ਦਿੱਤਾ ਬਿਆਨ।ਪੰਜਾਬ ਕਾਂਗਰਸ ਦਾ ਸਾਈਕਲ ਮਾਰਚ ਫਲਾਪ ਸ਼ੋਅ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾਦਿੜ੍ਹਬਾ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਵੱਲੋਂ ਕੱਢੇ ਜਾ ਰਹੇ ਸਾਈਕਲ ਮਾਰਚ ਨੂੰ ਫਲਾਪ ਸ਼ੋਅ ਕਰਾਰ ਦਿੱਤਾ ਹੈ। ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਾਈਕਲ ਮਾਰਚ ਰਾਹੀਂ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸੂਬੇ ਦੇ ਲੋਕ ਪਾਰਟੀ ਦੇ ਪਿਛਲੇ ਕਾਰਜਕਾਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ।ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਸਾਈਕਲ ਮਾਰਚ ਨਾਲ ਪਾਰਟੀ ਨੂੰ ਕੋਈ ਸਿਆਸੀ ਲਾਭ ਨਹੀਂ ਮਿਲਣ ਵਾਲਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਲੋਕ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੋਈ ਵੱਡਾ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਲੀਡਰਾਂ ਦੀ ਬਿਆਨਬਾਜ਼ੀ ਅਤੇ ਡਰਾਮੇਬਾਜ਼ੀ ਦੀ ਬਜਾਏ ਵਿਕਾਸ ਦੇ ਕੰਮਾਂ ਨੂੰ ਤਰਜੀਹ ਦਿੰਦੇ ਹਨ।ਕਾਂਗਰਸ ਦੇ ਪੰਜ ਸਾਲਾਂ ਦੇ ਮੁਕਾਬਲੇ ‘ਆਪ’ ਸਰਕਾਰ ਦੇ ਵਿਕਾਸ ਕਾਰਜਾਂ ਦਾ ਦਿੱਤਾ ਹਵਾਲਾਹਰਪਾਲ ਸਿੰਘ ਚੀਮਾ ਨੇ ਵਿਕਾਸ ਕਾਰਜਾਂ ‘ਤੇ ਹੋਏ ਖਰਚ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ 19 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਸਨ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਤੱਕ 55 ਹਜ਼ਾਰ ਕਰੋੜ ਰੁਪਏ ਵਿਕਾਸ ਕਾਰਜਾਂ ‘ਤੇ ਖਰਚ ਕਰ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ ਚਾਹੁੰਦੇ ਹਨ, ਨਾ ਕਿ ਲੱਛੇਦਾਰ ਨਾਅਰੇਬਾਜ਼ੀ। ਉਨ੍ਹਾਂ ਕਾਂਗਰਸ ਦੇ ਆਗੂਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਪਹਿਲਾਂ ਪਾਰਟੀ ਦੇ ਆਗੂ ਆਪਸੀ ਮਤਭੇਦ ਦੂਰ ਕਰਕੇ ਇਕਜੁੱਟ ਹੋਣ ਅਤੇ ਲੋਕ ਭਲਾਈ ਲਈ ਸਾਂਝੇ ਫੈਸਲੇ ਲੈਣ, ਫਿਰ ਪੰਜਾਬ ਬਾਰੇ ਗੱਲ ਕਰਨ।ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ‘ਤੇ ਵੀ ਕੀਤੀ ਟਿੱਪਣੀਵਿੱਤ ਮੰਤਰੀ ਨੇ ਕਾਂਗਰਸ ਪਾਰਟੀ ਦੀ ਅੰਦਰੂਨੀ ਸਥਿਤੀ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਪਾਰਟੀ ਦੇ ਆਗੂਆਂ ਵਿਚਕਾਰ ਕੁਰਸੀ ਦੀ ਲੜਾਈ ਲਗਾਤਾਰ ਜਾਰੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਿਹੜੀ ਪਾਰਟੀ ਆਪਣੇ ਅੰਦਰ ਹੀ ਇਕਜੁੱਟ ਨਹੀਂ, ਉਹ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀ ਕਰੇਗੀ।ਅਕਾਲੀ-ਭਾਜਪਾ ਗੱਠਜੋੜ ਬਾਰੇ ਵੀ ਦਿੱਤਾ ਬਿਆਨਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗੱਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਭਾਵੇਂ ਜੋ ਮਰਜ਼ੀ ਸਿਆਸੀ ਫੈਸਲਾ ਕਰ ਲੈਣ, ਪਰ ਪੰਜਾਬ ਦੇ ਲੋਕ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਨਗੇ।ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਕ ਪਾਰਟੀ ‘ਤੇ ਚਿੱਟੇ ਦੇ ਕਾਰੋਬਾਰ ਨੂੰ ਲੈ ਕੇ ਸਵਾਲ ਉੱਠਦੇ ਰਹੇ ਹਨ, ਜਦਕਿ ਦੂਜੀ ਪਾਰਟੀ ਨੂੰ ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ।Read More

Rozana Times

LEAVE A REPLY

Please enter your comment!
Please enter your name here