ਹਰਪਾਲ ਸਿੰਘ ਚੀਮਾ ਨੇ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਕੀਤਾ ਸਨਮਾਨਿਤ | ਪੰਜਾਬ ਖ਼ਬਰਾਂ

0
2
ਹਰਪਾਲ ਸਿੰਘ ਚੀਮਾ ਨੇ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਕੀਤਾ ਸਨਮਾਨਿਤ | ਪੰਜਾਬ ਖ਼ਬਰਾਂ



Last Updated:Jun 07, 2026 10:01 PM ISTਹਾਂਗਕਾਂਗ ਵਿੱਚ ਹੋਈ ਅੰਡਰ-20 ਏਸ਼ੀਅਨ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਰਿਲੇਅ ਰੇਸ ਦਾ ਗੋਲਡ ਮੈਡਲ ਜਿੱਤ ਕੇ ਸਹਿਨੂਰ ਬਾਵਾ ਨੇ ਪੰਜਾਬ ਅਤੇ ਦੇਸ਼ ਦਾ ਨਾਮ ਕੀਤਾ ਰੌਸ਼ਨਹਰਪਾਲ ਸਿੰਘ ਚੀਮਾ ਨੇ ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਕੀਤਾ ਸਨਮਾਨਿਤਦਿੜ੍ਹਬਾ : ਹਾਂਗਕਾਂਗ ਵਿਖੇ ਹੋਈ ਅੰਡਰ-20 ਏਸ਼ੀਅਨ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਰਿਲੇਅ ਰੇਸ ਦੌਰਾਨ ਗੋਲਡ ਮੈਡਲ ਜਿੱਤਣ ਵਾਲੀ ਸੰਗਰੂਰ ਜ਼ਿਲ੍ਹੇ ਦੀ ਹੋਣਹਾਰ ਅਥਲੀਟ ਸਹਿਨੂਰ ਬਾਵਾ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ੇਸ਼ ਤੌਰ ‘ਤੇ ਉਸਦੇ ਘਰ ਪਹੁੰਚ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਹਿਨੂਰ ਅਤੇ ਉਸਦੇ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।ਪਿੰਡ ਖਡਿਆਲ, ਹਲਕਾ ਦਿੜ੍ਹਬਾ ਦੀ ਰਹਿਣ ਵਾਲੀ ਸਹਿਨੂਰ ਬਾਵਾ ਇੱਕ ਸਧਾਰਨ ਪਰਿਵਾਰ ਨਾਲ ਸੰਬੰਧਿਤ ਹੈ। ਬਚਪਨ ਤੋਂ ਹੀ ਖੇਡਾਂ ਪ੍ਰਤੀ ਰੁਚੀ ਰੱਖਣ ਵਾਲੀ ਸਹਿਨੂਰ ਨੇ ਆਪਣੀ ਮਿਹਨਤ ਅਤੇ ਲਗਨ ਦੇ ਬਲਬੂਤੇ ਅੰਤਰਰਾਸ਼ਟਰੀ ਪੱਧਰ ‘ਤੇ ਗੋਲਡ ਮੈਡਲ ਹਾਸਲ ਕਰਕੇ ਨਾ ਸਿਰਫ ਆਪਣੇ ਇਲਾਕੇ, ਸਗੋਂ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਛੋਟੀ ਉਮਰ ਵਿੱਚ ਸਹਿਨੂਰ ਵੱਲੋਂ ਕੀਤੀ ਗਈ ਇਹ ਉਪਲਬਧੀ ਪੂਰੇ ਪੰਜਾਬ ਅਤੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਵਚਨਬੱਧ ਹੈ, ਜਿਸ ਕਾਰਨ ਅੱਜ ਪਿੰਡਾਂ ਦੇ ਨੌਜਵਾਨ ਅਤੇ ਮੁਟਿਆਰਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ।ਉਨ੍ਹਾਂ ਸਹਿਨੂਰ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਓਲੰਪਿਕ ਅਤੇ ਵਿਸ਼ਵ ਪੱਧਰੀ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰੇ ਅਤੇ ਦੇਸ਼ ਲਈ ਹੋਰ ਮਾਣ ਹਾਸਲ ਕਰੇ। ਚੀਮਾ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਸਦੀ ਟ੍ਰੇਨਿੰਗ, ਖੇਡ ਸਮੱਗਰੀ ਅਤੇ ਆਰਥਿਕ ਸਹਾਇਤਾ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।ਉਨ੍ਹਾਂ ਸਹਿਨੂਰ ਦੇ ਪਰਿਵਾਰ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਪਿੰਡਾਂ ਵਿੱਚੋਂ ਨਿਕਲ ਕੇ ਇੱਕ ਧੀ ਵੱਲੋਂ ਅੰਤਰਰਾਸ਼ਟਰੀ ਪੱਧਰ ‘ਤੇ ਗੋਲਡ ਮੈਡਲ ਜਿੱਤਣਾ ਇੱਕ ਵਿਲੱਖਣ ਅਤੇ ਪ੍ਰੇਰਨਾਦਾਇਕ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਤੀਸਰੇ ਪਿੰਡ ਵਿੱਚ ਆਧੁਨਿਕ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਪਿੰਡ ਖਡਿਆਲ ਵਿੱਚ ਵੀ ਇੱਕ ਸ਼ਾਨਦਾਰ ਸਟੇਡੀਅਮ ਬਣਾਇਆ ਜਾਵੇਗਾ।ਚੀਮਾ ਨੇ ਦੱਸਿਆ ਕਿ ਦਿੜ੍ਹਬਾ ਸ਼ਹਿਰ ਵਿੱਚ ਇੱਕ ਆਧੁਨਿਕ ਇੰਡੋਰ ਸਟੇਡੀਅਮ ਤਿਆਰ ਕੀਤਾ ਜਾ ਰਿਹਾ ਹੈ, ਜਿੱਥੇ ਇੱਕੋ ਸਮੇਂ 11 ਵੱਖ-ਵੱਖ ਖੇਡਾਂ ਖੇਡੀਆਂ ਜਾ ਸਕਣਗੀਆਂ। ਇਸਦੇ ਨਾਲ ਹੀ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਯੋਗ ਕੋਚਾਂ ਦੀ ਵੀ ਨਿਯੁਕਤੀ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਵਧੀਆ ਸਿਖਲਾਈ ਮਿਲ ਸਕੇ।ਇਸ ਮੌਕੇ ਵਿੱਤ ਮੰਤਰੀ ਨੇ ਸਹਿਨੂਰ ਦੇ ਕੋਚ ਜਸਪ੍ਰੀਤ ਸਿੰਘ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕੋਚ ਜਸਪ੍ਰੀਤ ਸਿੰਘ ਨੇ ਇੱਕ ਪੇਂਡੂ ਲੜਕੀ ਦੀ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਤਰਾਸ਼ਿਆ ਅਤੇ ਅੱਜ ਅੰਤਰਰਾਸ਼ਟਰੀ ਪੱਧਰ ਦੀ ਅਥਲੀਟ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਸਹਿਨੂਰ ਬਾਵਾ ਹੁਣ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਹੋਰ ਵੱਡੇ ਮੁਕਾਬਲਿਆਂ ਦੀ ਤਿਆਰੀ ਕਰ ਰਹੀ ਹੈ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਸ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇ ਤਾਂ ਜੋ ਉਹ ਭਵਿੱਖ ਵਿੱਚ ਵੀ ਭਾਰਤ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕਰ ਸਕੇ।First Published :Jun 07, 2026 10:01 PM ISTRead More



Rozana Times

LEAVE A REPLY

Please enter your comment!
Please enter your name here