ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ‘ਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼… |

Last Updated:

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਸਬੰਧੀ ਕੀਤੀ ਟਿੱਪਣੀ ਮਾਮਲੇ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਉਨ੍ਹਾਂ ਦੇ ਵਕੀਲ ਕਮਿਸ਼ਨ ਅੱਗੇ ਪੇਸ਼ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਲਿਖਤੀ ਉੱਤਰ ਲੈ ਕੇ ਪੇਸ਼ ਹੋਏ ਵਕੀਲ ਅਰਵਿੰਦ ਕੁਮਾਰ ਸਚਦੇਵਾ ਨੇ ਪ੍ਰਤਾਪ ਸਿੰਘ ਬਾਜਵਾ ਦਾ ਸਪਸ਼ਟੀਕਰਨ ਪੇਸ਼ ਕੀਤਾ

ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ‘ਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼…

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਸਬੰਧੀ ਕੀਤੀ ਟਿੱਪਣੀ ਮਾਮਲੇ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਉਨ੍ਹਾਂ ਦੇ ਵਕੀਲ ਕਮਿਸ਼ਨ ਅੱਗੇ ਪੇਸ਼ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਲਿਖਤੀ ਉੱਤਰ ਲੈ ਕੇ ਪੇਸ਼ ਹੋਏ ਵਕੀਲ ਅਰਵਿੰਦ ਕੁਮਾਰ ਸਚਦੇਵਾ ਨੇ ਪ੍ਰਤਾਪ ਸਿੰਘ ਬਾਜਵਾ ਦਾ ਸਪਸ਼ਟੀਕਰਨ ਪੇਸ਼ ਕੀਤਾ ਅਤੇ ਕਿਹਾ ਨੇਤਾ ਵਿਰੋਧੀ ਧਿਰ ਵਲੋਂ ਕੋਈ ਵੀ ਜਾਤੀ ਸੂਚਕ ਟਿੱਪਣੀ ਨਹੀਂ ਕੀਤੀ ਗਈ ਅਤੇ ਆਪਣੇ ਸਪਸ਼ਟੀਕਰਨ ਦੇ ਨਾਲ ਕੁਝ ਹੋਰ ਸਬੰਧਤ ਦਸਤਾਵੇਜ਼ ਵੀ ਪੇਸ਼ ਕੀਤੇ ਗਏ ਅਤੇ ਕੇਸ ਨੂੰ ਦਫਤਰ ਦਾਖਲ ਕਰਨ ਦੀ ਮੰਗ ਕੀਤੀ।

ਐਡਵੋਕੇਟ ਸਚਦੇਵਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪੰਜਾਬ ਤੋਂ ਬਾਹਰ ਹਨ ਅਗਰ ਕੋਈ ਪੇਸ਼ ਕੀਤੇ ਗਏ ਦਸਤਾਵੇਜ਼ਾਂ ਵਿੱਚ ਘਾਟ ਹੈ ਤਾਂ 15 ਦਿਨ ਹੋਰ ਦੇਣ ਦੀ ਮੰਗ ਕੀਤੀ ਗਈ। ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਅਗਲੇ ਸੁਣਵਾਈ ਲਈ ਅਗਲੀ ਤਰੀਕ 26 ਫਰਵਰੀ 2026 ਰੱਖੀ ਗਈ ਹੈ।

See also  ਫਿਲਟਰ ਪਾਣੀ ਬਨਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜੋ ਦਸਤਾਵੇਜ਼ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਵਕੀਲ ਰਾਹੀਂ ਭੇਜੇ ਗਏ ਹਨ ਉਨ੍ਹਾਂ ਬਾਰੇ ਕਾਨੂੰਨੀ ਰਾਏ ਲਈ ਜਾਵੇਗੀ ਉਸ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਕੋਈ ਫੈਸਲਾ ਲਿਆ ਜਾਵੇਗਾ।

Source link