ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਖਰਾਬ ਸਿਹਤ ਦੇ ਚੱਲਦਿਆਂ ਸ਼ਿਮਲਾ ਦੇ ਇੰਦਰਾ ਗਾਂਧੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖ਼ਲ

ਸ਼ਿਮਲਾ: ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਖਰਾਬ ਸਿਹਤ ਦੇ ਚੱਲਦਿਆਂ ਅੱਜ ਸ਼ਿਮਲਾ ਦੇ ਇੰਦਰਾ ਗਾਂਧੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਸੁੱਖੂ ਨੂੰ ਪਿਛਲੇ ਕੁਝ ਸਮੇਂ ਤੋਂ ਪੇਟ ਦਰਦ ਦੀ ਸ਼ਿਕਾਇਤ ਹੋ ਰਹੀ ਸੀ।

Bhagwant Mann ਦੀ ਡਿਬੇਟ ਚ ਲੋਕਾਂ ਨੂੰ ਵੀ ਖੁੱਲ੍ਹਾ ਸੱਦਾ? ਰੱਖਤੀ ਮੁੱਖ ਮੰਤਰੀ ਨੇ ਨਵੀਂ ਸ਼ਰਤ!

ਸੀਨੀਅਰ ਮੈਡੀਕਲ ਸੁਪਰਡੈਂਟ, ਆਈ.ਜੀ.ਐਮ.ਸੀ. ਸ਼ਿਮਲਾ ਡਾ. ਰਾਹੁਲ ਰਾਓ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਲਟਰਾਸਾਊਂਡ ਰਿਪੋਰਟ ਨਾਰਮਲ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਅਸੀਂ ਉਸ ਦੀਆਂ ਸਾਰੀਆਂ ਮੈਡੀਕਲ ਜਾਂਚਾਂ ਕਰ ਲਈਆਂ ਹਨ ਅਤੇ ਰਿਪੋਰਟਾਂ ਨਾਰਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਸੀਂ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਹੈ ਅਤੇ ਅੱਗੇ ਦੀ ਜਾਂਚ ਕਰ ਰਹੇ ਹਾਂ।

See also  ਬਾਲ ਕਮਿਸ਼ਨ ਦੇ ਚੇਅਰਮੈਨ ਵੱਲੋਂ ਜਲੰਧਰ ਵਿਚ ਵਾਪਰੀ ਘਟਨਾ ਦੀ ਕੀਤੀ ਨਿਖੇਧੀ