ਹੁਸਿ਼ਆਰਪੁਰ ਪੁਲਿਸ ਵੱਲੋ 41 ਲੱਖ 32 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਹੁਸਿ਼ਆਰਪੁਰ ਦੀ ਦਸੂਹਾ ਪੁਲਿਸ ਨੇ ਅੰਤਰਰਾਜ਼ੀ ਸ਼ਰਾਬ ਤਸਕਰੀ ਦੇ 2 ਤਸਕਰਾਂ ਨੂੰ 41 ਲੱਖ 32 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ।ਪੁਲਿਸ ਨੇ ਇਕ ਹਿਮਾਚਲ ਨੰਬਰੀ ਟਰੱਕ ਵੀ ਕਾਬੂ ਕੀਤਾ ਏ ਜਿਸ ਚੋਂ ਇਹ ਨਾਜਾਇਜ਼ ਸ਼ਰਾਬ ਬਰਾਮਦ ਹੋਈ ਐ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਐਸਪੀ ਦਸੂਹਾ ਬਲਵੀਰ ਸਿੰਘ ਨੇ ਦੱਸਿਆ ਕਿ ਐਸਐਚਓ ਬਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਟਰੱਕ ਨਾਜਾਇਜ਼ ਸ਼ਰਾਬ ਨਾਲ ਭਰ ਕੇ ਪਠਾਨਕੋਟ ਵੱਲੋ ਆ ਰਿਹਾ ਹੈ।

ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਟਰੱਕ ਨੂੰ ਕਾਬੂ ਕੀਤਾ ਗਿਆ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਮਨਜੀਤ ਸਿੰਘ ਅਤੇ ਰਮੇਸ਼ਵਰ ਦਾਸ ਵਾਸੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਐ ਪੁਲਿਸ ਨੂੰ ਟਰੱਕ ਨੂੰ 465 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ ਨੇ। ਪੁਲਿਸ ਨੇ ਕਥਿਤ ਦੋਸ਼ੀਆਂ ਵਿਰੁਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਐ ਤੇ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ।

See also  ਪੰਜਾਬ ਸਰਕਾਰ 27 ਜਨਵਰੀ ਨੂੰ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ- ਭਗਵੰਤ ਮਾਨ