1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ CM ਮਾਨ ਨੇ ਰੱਖਿਆ ਨਾਂਅ “ ਮੈਂ ਪੰਜਾਬ ਬੋਲਦਾ ਹਾਂ “

ਚੰਡੀਗੜ੍ਹ: 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਨੂੰ ਲੈ ਕੇ ਹੁਣ ਖੁਦ CM ਮਾਨ ਇਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਤੇ ਲਿਖਿਆ ਕਿ “ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ “ਪੰਜਾਬ ਮੰਗਦਾ ਜਵਾਬ”..।

ਤੁਹਾਨੂੰ ਦੱਸ ਦਈਏ ਕਿ ਇਸ ਡਿਬੇਟ ਨੂੰ ਲੈ ਕੇ ਸਿਆਸੀ ਲੀਡਰਾਂ ਦੇ ਗਲਾਤਾਰ ਬਿਆਨ ਸਾਹਮਣੇ ਆ ਰਹੇ ਸੀ। ਬੀਤੇ ਦਿਨ ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇਸ ਡਿਬੇਟ ਵਿਚ ਸ਼ਾਮਲ ਹੋਣ ਲਈ ਹਾਂਮੀ ਭਰੀ ਸੀ ਉਥੇੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਡਿਬੇਟ ਤੋਂ ਪਹਿਲਾ ਹੀ ਕਿਨਾਰਾ ਕਰ ਲਿਆ ਗਿਆ ਸੀ। ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇਕ ਪ੍ਰੈਸ ਕਾਨਫਰੰਸ ਵਿਚ ਮੰਚ ਸੰਚਾਲਨ ਲਈ ਸੀਨੀਅਰ ਐਡਵੋਕੇਟ ਐਚ.ਐਸ ਫੂਲਕਾ ਤੇ ਡਾਕਟਰ ਧਰਮਵੀਰ ਗਾਂਧੀ ਦਾ ਨਾਂ ਸਾਹਮਣੇ ਰੱਖਿਆ ਸੀ। ਇਸ ਤੋਂ ਬਾਅਦ ਸੀਨੀਅਰ ਐਡਵੋਕੇਟ ਐਚ.ਐਸ ਫੂਲਕਾ ਨੇ ਵੀ ਮੰਚ ਸੰਚਾਲਨ ਲਈ ਹਾਂਮੀ ਪ੍ਰਗਟਾਈ ਸੀ। ਪਰ ਅੱਜ ਸੀ.ਐਮ ਮਾਨ ਨੇ ਟਵੀਟ ‘ਚ ਸਾਫ਼ ਕਰ ਦਿੱਤਾ ਹੈ ਕਿ ਮੰਚ ਸੰਚਾਲਨ ਪ੍ਰੋ ਨਿਰਮਲ ਜੌੜਾ ਜੀ ਕਰਨਗੇ।

See also  ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਥਿਆਰਬੰਦ ਬਲਾਂ ਵਿੱਚ ਮਹਿਲਾ ਸਿਪਾਹੀਆਂ, ਮਲਾਹਾਂ ਅਤੇ ਹਵਾਈ ਫੌਜੀਆਂ ਲਈ ਛੁੱਟੀਆਂ ਦੇ ਨਿਯਮ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ

Related posts: