Last Updated:Mar 27, 2026 1:44 PM ISTਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲਦੇ ਹੋਏ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ ਪ੍ਰਦਾਨ ਕੀਤਾ ਹੈ। ‘ਆਪ’ ਪੰਜਾਬ ਪ੍ਰਧਾਨ ਨੇ ਦੱਸਿਆ ਕਿ ਇਹ ਮੁਹਿੰਮ ਅਗਲੇ 10 ਦਿਨਾਂ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਏਗੀ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਲਕੇ ਤੋਂ ਇੱਕ ਵਿਸ਼ਾਲ ਜਨਤਕ ਮੁਹਿੰਮ ਸ਼ੁਰੂ ਹੋਵੇਗੀ ਜਿਸ ਤਹਿਤ ਅਗਲੇ 10 ਦਿਨਾਂ ਵਿੱਚ ਪੂਰੇ ਪੰਜਾਬ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਮੁਹਿੰਮ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੀ ਪ੍ਰਤੀਕ ਹੈ, ਜਿਸ ਨੇ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਕ ਅਗਵਾਈ ਹੇਠ ਬੇਮਿਸਾਲ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਿੱਤਾ ਹੈ।10 ਦਿਨਾਂ ‘ਚ 16,000 ਜਨ ਸਭਾਵਾਂ ਨਾਲ ‘ਆਪ’ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਹਰ ਘਰ ਤੱਕਚੰਡੀਗੜ੍ਹ : ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲਦੇ ਹੋਏ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ ਪ੍ਰਦਾਨ ਕੀਤਾ ਹੈ। ‘ਆਪ’ ਪੰਜਾਬ ਪ੍ਰਧਾਨ ਨੇ ਦੱਸਿਆ ਕਿ ਇਹ ਮੁਹਿੰਮ ਅਗਲੇ 10 ਦਿਨਾਂ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਏਗੀ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਲਕੇ ਤੋਂ ਇੱਕ ਵਿਸ਼ਾਲ ਜਨਤਕ ਮੁਹਿੰਮ ਸ਼ੁਰੂ ਹੋਵੇਗੀ ਜਿਸ ਤਹਿਤ ਅਗਲੇ 10 ਦਿਨਾਂ ਵਿੱਚ ਪੂਰੇ ਪੰਜਾਬ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਮੁਹਿੰਮ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੀ ਪ੍ਰਤੀਕ ਹੈ, ਜਿਸ ਨੇ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਕ ਅਗਵਾਈ ਹੇਠ ਬੇਮਿਸਾਲ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਿੱਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਵਿੱਚ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ., ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਸ਼ਾਮਲ ਹੋਣਗੇ, ਜੋ ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਹਰ ਪਿੰਡ, ਗਲੀ ਅਤੇ ਘਰ-ਘਰ ਪਹੁੰਚਣਗੇ। ਅਮਨ ਅਰੋੜਾ ਨੇ ਕਿਹਾ, “ਅਸੀਂ ਆਪਣਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਹਰ ਪਿੰਡ ਅਤੇ ਹਰ ਬੂਹੇ ਤੱਕ ਲੈ ਕੇ ਜਾਵਾਂਗੇ। ਪਾਰਟੀ ਦੀ ਵਿਚਾਰਧਾਰਕ ਨੀਂਹ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਅਸੀਂ ਰਾਜਨੀਤੀ ਕਰਨ ਨਹੀਂ, ਸਗੋਂ ਰਾਜਨੀਤੀ ਬਦਲਣ ਆਏ ਹਾਂ। ਉਨ੍ਹਾਂ ਦੀ ਰਾਜਨੀਤੀ ਦੋ ਸਿਧਾਂਤਾਂ ‘ਤੇ ਟਿਕੀ ਹੋਈ ਹੈ, ਈਮਾਨਦਾਰ ਰਾਜਨੀਤੀ ਅਤੇ ਕੰਮ ਰਾਹੀਂ ਵਿਕਾਸ। ਅੱਜ ਪੰਜਾਬ ਦਾ ਬੱਚਾ-ਬੱਚਾ ਮੰਨਦਾ ਹੈ ਕਿ ਇਨ੍ਹਾਂ ਚਾਰ ਸਾਲਾਂ ਵਿੱਚ ਹੋਇਆ ਕੰਮ ਪਿਛਲੇ 70 ਸਾਲਾਂ ਦੀਆਂ ਪ੍ਰਾਪਤੀਆਂ ਤੋਂ ਕਿਤੇ ਵੱਧ ਹੈ। ਪ੍ਰਾਪਤੀਆਂ ਦਾ ਵੇਰਵਾ ਪੇਸ਼ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਹਰ ਪਰਿਵਾਰ ਕੋਲ ਹੁਣ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਹੈ, ਜੋ ਕਿ ਦੇਸ਼ ਵਿੱਚ ਇੱਕ ਵਿਲੱਖਣ ਸਕੀਮ ਹੈ। ਸਕੂਲ ਅਤੇ ਹਸਪਤਾਲ ਪੂਰੀ ਤਰ੍ਹਾਂ ਬਦਲ ਚੁੱਕੇ ਹਨ। 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ 100 ਤੋਂ ਵੱਧ ਹੋਰ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ, ਜਿਸ ਨਾਲ ਕੁੱਲ ਗਿਣਤੀ 1000 ਹੋ ਜਾਵੇਗੀ। ਖੇਡਾਂ ਦੇ ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਕਿਹਾ ਕਿ 3,000 ਖੇਡ ਸਟੇਡੀਅਮ ਬਣਾਏ ਗਏ ਹਨ ਅਤੇ 6,000 ਤੋਂ ਵੱਧ ਉਸਾਰੀ ਅਧੀਨ ਹਨ। ਪੰਜ ਸਾਲਾਂ ਦਾ ਕਾਰਜਕਾਲ ਖਤਮ ਹੋਣ ਤੱਕ ਹਰ ਪਿੰਡ ਵਿੱਚ ਖੇਡ ਸਟੇਡੀਅਮ ਹੋਵੇਗਾ ਤਾਂ ਜੋ ਬੱਚੇ, ਨੌਜਵਾਨ ਅਤੇ ਬਜ਼ੁਰਗ ਸਰੀਰਕ ਤੌਰ ‘ਤੇ ਸਰਗਰਮ ਰਹਿ ਸਕਣ ਅਤੇ ਨਸ਼ਿਆਂ ਤੋਂ ਦੂਰ ਰਹਿਣ।ਵਿੱਤੀ ਰੁਕਾਵਟਾਂ ਦੇ ਬਾਵਜੂਦ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 8,300 ਕਰੋੜ ਰੁਪਏ ਤੋਂ ਵੱਧ ਰੋਕੇ ਜਾਣ ਦੇ ਬਾਵਜੂਦ, ਪੰਜਾਬ 40,000 ਕਿਲੋਮੀਟਰ ਤੋਂ ਵੱਧ ਸੜਕਾਂ ਬਣਾ ਰਿਹਾ ਹੈ। ਸੜਕ ਸੁਰੱਖਿਆ ਫੋਰਸ (ਐਸ ਐਸ ਐਫ) ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਸੇਵਾ ਵਜੋਂ ਉਭਰੀ ਹੈ, ਜਿਸ ਦਾ ਰਿਸਪਾਂਸ ਟਾਈਮ ਸਿਰਫ ਚਾਰ ਤੋਂ ਪੰਜ ਮਿੰਟ ਹੈ ਅਤੇ ਇਸ ਨੇ ਹਜ਼ਾਰਾਂ ਜਾਨਾਂ ਬਚਾਈਆਂ ਹਨ। ਖੇਤੀਬਾੜੀ ਅਤੇ ਸਿੰਚਾਈ ਬਾਰੇ ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਲੱਖਾਂ ਕਿਸਾਨਾਂ ਦੇ ਖੇਤਾਂ ਦੇ ਅੰਤਿਮ ਸਿਰੇ (ਟੇਲ) ਤੱਕ ਪਹੁੰਚ ਗਿਆ ਹੈ, ਜਿਸ ਨਾਲ 20 ਸਾਲਾਂ ਦੀ ਉਡੀਕ ਖਤਮ ਹੋਈ ਹੈ। ਕੇਂਦਰ ਸਰਕਾਰ ਦੀ ਤਾਜ਼ਾ ਰਿਪੋਰਟ ਅਨੁਸਾਰ ਕਈ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਪੰਜ ਫੁੱਟ ਤੱਕ ਵਧਿਆ ਹੈ।ਕਿਸਾਨਾਂ ਨੂੰ ਹੁਣ ਖੇਤਾਂ ਵਿੱਚ ਰਾਤਾਂ ਨਹੀਂ ਕੱਟਣੀਆਂ ਪੈਂਦੀਆਂ, ਕਿਉਂਕਿ ਪੰਜਾਬ ਸਰਕਾਰ ਖੇਤੀਬਾੜੀ ਪੰਪਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਨੇ ਵਿੱਤੀ ਪ੍ਰਦਰਸ਼ਨ ਅਤੇ ਰੁਜ਼ਗਾਰ ਬਾਰੇ ਦੱਸਦਿਆਂ ਕਿਹਾ ਕਿ ਆਬਕਾਰੀ ਮਾਲੀਆ 27,000 ਕਰੋੜ ਰੁਪਏ ਤੋਂ ਵਧ ਕੇ ਲਗਭਗ 57,000 ਕਰੋੜ ਰੁਪਏ ਹੋ ਗਿਆ ਹੈ, ਜਦਕਿ ਜੀਐਸਟੀ ਕੁਲੈਕਸ਼ਨ 12,000 ਕਰੋੜ ਰੁਪਏ ਤੋਂ ਦੁੱਗਣੀ ਹੋ ਕੇ 30,000 ਕਰੋੜ ਰੁਪਏ ਤੋਂ ਪਾਰ ਹੋ ਗਈ ਹੈ। 65,000 ਤੋਂ ਵੱਧ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਜੀਵੀਕੇ ਥਰਮਲ ਪਲਾਂਟ ਖਰੀਦਣ ਨਾਲ ਪੰਜਾਬ ਨੂੰ ਵੱਡਾ ਮਾਲੀਆ ਲਾਭ ਹੋਵੇਗਾ। ਵਾਅਦੇ ਪੂਰੇ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ।ਅਸੀਂ ਉਹ ਪਾਰਟੀ ਹਾਂ ਜੋ ਵਾਅਦੇ ਤੋਂ ਵੱਧ ਕੰਮ ਕਰਦੀ ਹੈ। ਅਸੀਂ ਸਾਰੀਆਂ ਪੰਜ ਗਾਰੰਟੀਆਂ ਪੂਰੀਆਂ ਕੀਤੀਆਂ। ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਅਤੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਪਹਿਲੇ ਸਾਲ ਵਿੱਚ ਹੀ ਲਾਗੂ ਕਰ ਦਿੱਤੀ ਗਈ ਸੀ। ਇਸ ਬਜਟ ਵਿੱਚ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਮਾਵਾਂ-ਭੈਣਾਂ ਲਈ 1,500 ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।ਰਵਾਇਤੀ ਪਾਰਟੀਆਂ ਨਾਲ ਤੁਲਨਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਵਰਗੇ ਨਹੀਂ ਹਾਂ ਜੋ ਚੋਣਾਂ ਤੋਂ ਪਹਿਲਾਂ ਝੂਠੀਆਂ ਕਸਮਾਂ ਖਾਂਦੇ ਹਨ ਅਤੇ ਫਿਰ ਵਾਅਦਾ ਖਿਲਾਫੀ ਕਰਦੇ ਹਨ। ਅਸੀਂ ਇੱਥੇ ਚੋਣ ਜੁਮਲੇ ਬਣਾਉਣ ਨਹੀਂ ਆਏ। ਅਸੀਂ ਈਮਾਨਦਾਰੀ ਅਤੇ ਵਿਕਾਸ ਲਈ ਵਚਨਬੱਧ ਹਾਂ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਅਰਵਿੰਦ ਕੇਜਰੀਵਾਲ ਦੇ ਮਾਰਗਦਰਸ਼ਨ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੀਤੇ ਗਏ ਕੰਮਾਂ ‘ਤੇ ਪੂਰਾ ਭਰੋਸਾ ਹੈ। ਪੰਜਾਬ ਦੇ ਲੋਕਾਂ ਨੂੰ ਸਾਡਾ ਸੁਨੇਹਾ ਸਾਦਾ ਹੈ। ਜੇਕਰ ਤੁਸੀਂ ਸਾਡੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਹੋ, ਤਾਂ ਅਸੀਂ ਤੁਹਾਡਾ ਸਮਰਥਨ ਚਾਹੁੰਦੇ ਹਾਂ, ਜੇਕਰ ਨਹੀਂ, ਤਾਂ ਅਸੀਂ ਤੁਹਾਡੇ ਫੈਸਲੇ ਦਾ ਸਤਿਕਾਰ ਕਰਾਂਗੇ।Read More
- Advertisement -
Recent Posts
Most Popular
Punjab Weather Update | ਪੰਜਾਬ ‘ਚ ਅਚਾਨਕ ਬਦਲਿਆ ਮੌਸਮ, ਤੂਫਾਨ, ਭਾਰੀ ਮੀਂਹ | Heavy...
Last Updated : May 23, 2026, 16:20 ISTPunjabਪੰਜਾਬ ਸਮੇਤ ਕਈ ਇਲਾਕਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਕਈ ਥਾਵਾਂ 'ਤੇ ਮੀਂਹ ਪੈਣ...
ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ | ਪੰਜਾਬ...
ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ...
ਪੰਜਾਬ ਨਗਰ ਨਿਗਮ ਆਮ ਚੋਣਾਂ 2026 ਵਿੱਚ 7555 ਉਮੀਦਵਾਰ ਮੈਦਾਨ ਵਿੱਚ | ਪੰਜਾਬ ਖ਼ਬਰਾਂ
Last Updated:May 23, 2026 5:15 PM ISTਚੋਣ ਕਮਿਸ਼ਨ ਮੁਤਾਬਕ, ਆਮ ਆਦਮੀ ਪਾਰਟੀ (AAP) ਦੇ ਸਭ ਤੋਂ ਵੱਧ 1801 ਉਮੀਦਵਾਰ ਚੋਣ ਲੜ ਰਹੇ ਹਨ। ਇਸ...
ਅੰਮ੍ਰਿਤਸਰ: ਪੁਲਿਸ ਅਤੇ ਬਦਮਾਸ਼ ਵਿਚਾਲੇ ਐਨਕਾਊਂਟਰ, ਬਦਮਾਸ਼ ਦੀ ਲੱਤ ‘ਚ ਲੱਗੀ ਗੋਲੀ | ਪੰਜਾਬ...
Last Updated:May 23, 2026 7:26 PM ISTਪੁਲਿਸ ਟੀਮ ਨੂੰ ਇਲਾਕੇ ਵਿੱਚ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ।...
Singer Inder Kaur ਕਤਲਕਾਂਡ ‘ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਖਿਲਾਫ਼ LOC ਜਾਰੀ...
Last Updated : May 23, 2026, 20:45 ISTPunjabਸਿੰਗਰ ਇੰਦਰ ਕੌਰ ਕਤਲਕਾਂਡ 'ਚ ਪੁਲਿਸ ਦਾ ਵੱਡਾ ਐਕਸ਼ਨ। ਮੁੱਖ ਮੁਲਜ਼ਮ ਕੈਨੇਡਾ ਬੇਸਡ NRI ਖਿਲਾਫ਼ LOC ਜਾਰੀ। ਮੋਗਾ...















