10 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਨੌਜਵਾਨ ਦੇ ਮਾਰੀ ਗੋਲੀ – ਮੌਤ

ਅਮਰੀਕਾ ਦੇ ਸ਼ਿਕਾਗੋ ਵਿੱਚ ਹਥਿਆਰਬੰਦ ਲੁਟੇਰਿਆਂ ਦੀ ਗੋਲੀਂ ਲੱਗਣ ਨਾਲ 23 ਸਾਲਾ ਭਾਰਤੀ ਨੌਜਵਾਨ ਦੀ ਮੌ.ਤ ਹੋ ਗਈ ਹੈ । ਮ੍ਰਿਤਕ ਦੀ ਪਹਿਚਾਣ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਦੇ ਨੰਦਪੂ ਦੇਵਾਂਸ਼ ਵਜੋਂ ਹੋਈ ਹੈ। ਸ਼ਿਕਾਗੋ ਪੁਲਿਸ ਨੇ ਮੰਗਲਵਾਰ ਸਵੇਰੇ ਦੱਸਿਆ ਕਿ ਦੇਵਸ਼ੀਸ਼ ਨੰਦੇਪੂ ਨੂੰ ਐਤਵਾਰ ਰਾਤ ਦੱਖਣੀ ਪਾਸੇ ਪ੍ਰਿੰਸਟਨ ਪਾਰਕ ਵਿੱਚ ਲੁਟੇਰਿਆਂ ਨੇ ਗੋ.ਲੀ ਮਾਰ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਨੰਦੇਪੂ ਦੀ ਮੌ.ਤ ਹੋ ਗਈ। ਉਸ ਦੀ ਬਾਂਹ ਅਤੇ ਮੋਢੇ ਦੇ ਜੋੜ ਦੇ ਵਿਚਕਾਰ ਗੋਲੀ ਲੱਗੀ ਸੀ ।
ਦੱਸਿਆ ਜਾ ਰਿਹਾ ਹੈ ਕਿ ਅਚਾਨਕ 2 ਲੁਟੇਰੇ ਕਾਲੇ ਰੰਗ ਦੀ ਕਾਰ ਤੋਂ ਉਤਰੇ ਅਤੇ ਉਨ੍ਹਾਂ ਕੋਲ ਆ ਗਏ । ਲੁਟੇਰਿਆਂ ਨੇ ਦੋਵਾਂ ਨੂੰ ਬੰਦੂਕ ਦਿਖਾ ਕੇ ਉਨ੍ਹਾਂ ਤੋਂ ਕੀਮਤੀ ਸਾਮਾਨ ਦੀ ਮੰਗ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਨੇ ਹੁਕਮਾਂ ਦੀ ਪਾਲਣਾ ਕੀਤੀ, ਫਿਰ ਵੀ ਉਨ੍ਹਾਂ ਨੂੰ ਗੋਲੀਂ ਮਾਰ ਦਿੱਤੀ ਗਈ। ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖ਼ਲ ਨੰਦੇਪੂ ਦੇ ਦੋਸਤ ਦੀ ਛਾਤੀ ਵਿੱਚ ਗੋ.ਲੀ ਲੱਗੀ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

See also  ਸਾਕਾ ਨਨਕਾਣਾ ਸਾਹਿਬ ਅਤੇ ਜੇਤੋ ਮੋਰਚੇ ਦੇ ਸ਼ਹੀਦਾ ਨੂੰ ਯਾਦ ਕਰ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ