1000 ਰੁਪਏ ਸਕੀਮ ਲਈ ਹੁਣ ਮਹਿਲਾਵਾਂ ਇਸ ਤਰ੍ਹਾਂ ਭਰ ਸਕਦੀਆਂ ਹਨ ਫਾਰਮ, ਸਰਕਾਰ ਨੇ ਲਿਆ ਵੱਡਾ ਫੈਸਲਾ | ਪੰਜਾਬ ਖ਼ਬਰਾਂ

0
2
ਪੰਜਾਬ ਵਿੱਚ ਪੇਟ ਨਾਲ ਸਬੰਧਤ ਬਿਮਾਰੀਆਂ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ, 'ਮੁੱਖ ਮੰਤਰੀ ਸਿਹਤ ਯੋਜਨਾ' ਜੀਵਨ ਰੇਖਾ ਬਣ ਕੇ ਉੱਭਰੀ | ਪੰਜਾਬ ਖ਼ਬਰਾਂ

ਧੂਰੀ ਵਿਖੇ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕਰਨ ਦਾ ਐਲਾਨ ਕੀਤਾ, ਜਿਸ ਤਹਿਤ ਹਰੇਕ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲੇ ਹਨ। ਸਮਾਗਮ ਦੌਰਾਨ ਹੀ ਲਾਭਪਾਤਰੀਆਂ ਨੂੰ ਭੁਗਤਾਨ ਸ਼ੁਰੂ ਹੋ ਗਿਆ ਅਤੇ ਔਰਤਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ `ਤੇ ਐਸ.ਐਮ.ਐਸ. ਰਾਹੀਂ ਪੈਸੇ ਖ਼ਾਤੇ ਵਿੱਚ ਆਉਣ ਦਾ ਸੰਦੇਸ਼ ਮਿਲਿਆ।ਇਸ ਪ੍ਰੋਗਰਾਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਤੇ ਲਿਖਿਆ, “ਅੱਜ ਧੂਰੀ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਇਤਿਹਾਸਕ ਸ਼ੁਰੂਆਤ ਕੀਤੀ ਗਈ। ਇਸ ਸਕੀਮ ਤਹਿਤ ਹਰ ਔਰਤ ਨੂੰ 1,000 ਪ੍ਰਤੀ ਮਹੀਨਾ ‘ਸਤਿਕਾਰ ਰਾਸ਼ੀ` ਮਿਲੇਗੀ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ।

ਯੋਜਨਾ ਦੇ ਲਾਗੂ ਹੋਣ ਨਾਲ, ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀ ਇਕੱਠੀ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕਰ ਦਿੱਤੀ ਗਈ ਹੈ। ਸਮਾਗਮ ਦੌਰਾਨ ਹੀ ਔਰਤਾਂ ਨੂੰ ਪੈਸੇ ਆਉਣ ਦੇ ਐਸ.ਐਮ.ਐਸ ਮਿਲਣੇ ਸ਼ੁਰੂ ਹੋ ਗਏ ਸਨ।”ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਤਾੜੀਆਂ ਦੀ ਗੂੰਜ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇ ਦਿਨ ਨੂੰ ਇਤਿਹਾਸਕ ਦੱਸਿਆ ਅਤੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਵੱਡੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ 40 ਲੱਖ ਤੋਂ ਵੱਧ ਔਰਤਾਂ ਪਹਿਲਾਂ ਹੀ ਰਜਿਸਟਰਡ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ, “ਸਤਿਕਾਰ ਰਾਸ਼ੀ ਜੁਲਾਈ ਮਹੀਨੇ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ ਔਰਤਾਂ ਦੇ ਸ਼ਕਤੀਕਰਨ ਦਾ ਰਾਹ ਪੱਧਰਾ ਕਰੇਗੀ। ਇਹ ਅਹਿਮ ਸਕੀਮ ਹੈ ਅਤੇ ਅਸੀਂ ਇਸ ਨੂੰ ਪੂਰੀ ਯੋਜਨਾਬੰਦੀ ਨਾਲ ਸ਼ੁਰੂ ਕੀਤਾ ਹੈ ਤਾਂ ਜੋ ਇਹ ਪੱਕੇ ਤੌਰ `ਤੇ ਜਾਰੀ ਰਹੇ।”ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਮਕਸਦ ਲਈ 9,300 ਕਰੋੜ ਰੁਪਏ ਰੱਖੇ ਹਨ।”ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਕਿਵੇਂ ਲਿਆ ਜਾਵੇਯੋਗ ਲਾਭਪਾਤਰੀ ਔਰਤਾਂ ਨਿਰਧਾਰਤ ਸਰਕਾਰੀ ਕੇਂਦਰਾਂ ਤੇ ਆਫਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਰਾਹੀਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਅਪਲਾਈ ਕਰ ਸਕਦੀਆਂ ਹਨ। ਰਜਿਸਟ੍ਰੇਸ਼ਨ ਬਿਲਕੁਲ ਮੁਫ਼ਤ ਹੈ।

ਕਿੱਥੇ ਅਪਲਾਈ ਕਰਨਾ ਹੈਨਜ਼ਦੀਕੀ ਆਂਗਣਵਾੜੀ ਕੇਂਦਰਸੇਵਾ ਕੇਂਦਰਮਿਉਂਸਪਲ ਕੌਂਸਲ ਦਫ਼ਤਰਸਬੰਧਤ ਬਲਾਕ ਦਫ਼ਤਰਲੋੜੀਂਦੇ ਦਸਤਾਵੇਜ਼ਆਧਾਰ ਕਾਰਡਪੰਜਾਬ ਦਾ ਵੋਟਰ ਆਈ.ਡੀ. ਕਾਰਡਆਧਾਰ ਨਾਲ ਲਿੰਕਡ ਬੈਂਕ ਖਾਤੇ ਦੇ ਵੇਰਵੇ/ਪਾਸਬੁੱਕਆਮਦਨ ਸਰਟੀਫਿਕੇਟ (ਜਿੱਥੇ ਲਾਗੂ ਹੋਵੇ)ਪਾਸਪੋਰਟ ਸਾਈਜ਼ ਫੋਟੋਅਨੁਸੂਚਿਤ ਜਾਤੀ ਸਰਟੀਫਿਕੇਟ (ਵੱਧ ਲਾਭ ਲੈਣ ਵਾਲੇ ਬਿਨੈਕਾਰਾਂ ਲਈ)ਅਪਲਾਈ ਕਰਨ ਦੀ ਪ੍ਰਕਿਰਿਆਨਜ਼ਦੀਕੀ ਨਿਰਧਾਰਤ ਰਜਿਸਟ੍ਰੇਸ਼ਨ ਕੇਂਦਰ `ਤੇ ਜਾਓ।

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਫਾਰਮ ਪ੍ਰਾਪਤ ਕਰੋ।ਸਾਰੇ ਲੋੜੀਂਦੇ ਵੇਰਵੇ ਧਿਆਨ ਨਾਲ ਭਰੋ।ਲੋੜੀਂਦੇ ਦਸਤਾਵੇਜ਼ ਨਾਲ ਨੱਥੀ ਕਰੋ।ਮੁਕੰਮਲ ਹੋਇਆ ਬਿਨੈ-ਪੱਤਰ ਨਿਰਧਾਰਤ ਅਧਿਕਾਰੀ ਕੋਲ ਜਮ੍ਹਾਂ ਕਰਵਾਓ।ਭਵਿੱਖ ਦੇ ਹਵਾਲੇ ਲਈ ਰਸੀਦ ਪ੍ਰਾਪਤ ਕਰੋ।ਕੀ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ?ਜਿਹੜੀਆਂ ਔਰਤਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ, ਉਹ ਹੁਣ ਵੀ ਅਪਲਾਈ ਕਰ ਸਕਦੀਆਂ ਹਨ।

ਬਾਅਦ ਵਿੱਚ ਰਜਿਸਟਰ ਹੋਣ ਵਾਲੀਆਂ ਔਰਤਾਂ ਨੂੰ ਵੀ ਸਫ਼ਲ ਵੈਰੀਫਿਕੇਸ਼ਨ ਅਤੇ ਮਨਜ਼ੂਰੀ ਤੋਂ ਬਾਅਦ ਪਹਿਲੀ ਜੁਲਾਈ ਤੋਂ ਲਾਗੂ ਸਤਿਕਾਰ ਰਾਸ਼ੀ ਮਿਲੇਗੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਰਜਿਸਟ੍ਰੇਸ਼ਨ ਦੀ ਕੋਈ ਆਖਰੀ ਤਰੀਕ ਨਹੀਂ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਲਾਗੂ ਹੋਣ ਦੀ ਮਿਤੀ ਤੋਂ ਹੀ ਲਾਭ ਦਿੱਤਾ ਜਾਵੇਗਾ।

Rozana Times

LEAVE A REPLY

Please enter your comment!
Please enter your name here