14 ਸਾਲਾ ਨਾਬਾਲਿਗ ਲੜਕੀ ਨੇ ਬੱਚੇ ਨੂੰ ਦਿੱਤਾ ਜਨਮ

ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਇਕ 14 ਸਾਲਾ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਕਰੀਬ 14 ਸਾਲ ਦੀ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਇਸ ‘ਤੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਨਾਬਾਲਗ ਲੜਕੀ ਕੁਝ ਸਮਾਂ ਪਹਿਲਾਂ ਇੱਕ ਲੜਕੇ ਨਾਲ ਘਰੋਂ ਚਲੀ ਗਈ ਸੀ। ਲੰਮੇ ਸਮੇਂ ਤੱਕ ਲੜਕੀ ਉਸ ਦੇ ਨਾਲ ਰਹਿਣ ਤੋਂ ਬਾਅਦ ਜਦੋਂ ਘਰ ਵਾਪਸ ਆਈ ਤਾਂ ਉਸ ਦੀ ਮਾਤਾ ਆਪਣੀ ਬੇਟੀ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਈ, ਜਿੱਥੇ ਉਸਨੇ ਇੱਕ ਲੜਕੇ ਨੂੰ ਜਨਮ ਦਿੱਤਾ।

new born baby

ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਪੀੜਤ ਲੜਕੀ ਵੱਲੋਂ ਉਸਦੀ ਉਮਰ 14 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਸੰਬੰਧੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗੇ ਦੀ ਕਾਰਵਾਈ ਲਈ ਪੁਲਿਸ ਤੇ ਚਾਈਲਡ ਭਲਾਈ ਕਮੇਟੀ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਤੇ ਉਸ ਦਾ ਪਰਿਵਾਰ ਉਨ੍ਹਾਂ ਦੇ ਸੰਪਰਕ ਵਿੱਚ ਹੈ ਅਤੇ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚੇ ਦੀ ਹਾਲਤ ਹਲੇ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਸੰਬੰਧੀ ਲੜਕੀ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ‘ਚ ਪੀੜਤ ਲੜਕੀ ਦੀ ਕਾਊਂਸਿਲੰਗ ਵੀ ਕੀਤੀ ਜਾਵੇਗੀ ਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

post by parmvir singh

See also  ਅਮ੍ਰਿਤਪਾਲ ਖ਼ਿਲਾਫ਼ ਸਰਕਾਰ ਦੀ ਕਾਰਵਾਈ ਅਤੇ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਲਈ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਕੀਤਾ ਪ੍ਰਦਰਸ਼ਨ