19 ਮਾਰਚ ਨੂੰ ਸਿੱਧੂ ਮੂਸੇਵਾਲਾ ਦੀ ਬਰਸੀ ,ਮਾਨਸਾ ਵਿਚ ਹੋਵੇਗਾ ਵੱਡਾ ਸਮਾਗਮ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਬਰਸੀ 19 ਮਾਰਚ 2023 ਨੂੰ ਕਰਨ ਦਾ ਐਲਾਨ ਕੀਤਾ ਹੈ। ਬਰਸੀ ਮਾਨਸਾ ਵਿੱਚ ਹੀ ਮਨਾਈ ਜਾਏਗੀ, ਜਿਸ ਵਿੱਚ ਕਾਫੀ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ। ਮੂਸੇਵਾਲਾ ਦੇ ਪਿਤਾ ਬਲਕੌਰ ਸੰਘ ਦਾ ਕਹਿਣਾ ਹੈ ਕਿ ਭੀੜ ਦੇ ਇਕੱਠੇ ਹੋਣ ਅਤੇ ਵਧ ਰਹੀ ਗਰਮੀ ਕਰਕੇ ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਸਮੇਂ ਤੋਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ।


ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਬੀਤੇ ਸਾਲ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੂੰ ਇੱਕ ਸਾਲ ਹੋ ਗਿਆ ਹੈ। ਪਰਿਵਾਰ ਅਜੇ ਵੀ ਇਨਸਾਫ਼ ਦੀ ਮੰਗ ਕਰ ਰਿਹਾ ਹੈ।

See also  ਘਰ ਚ ਹੀ 20 ਸਾਲਾਂ ਦੀ ਲੜਕੀ ਨੂੰ ਕੀਤਾ ਅਗਵਾਹ