ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸਰਕਾਰ ਦੇ ਖਿਲਾਫ ਮੀਟਿੰਗ ਕੀਤੀ ਗਈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਫ਼ਰਵਰੀ ਨੂੰ ਚੱਲ ਰਹੇ ਧਰਨੇ ਵਿੱਚ ਵੱਡੇ ਪੱਧਰ ਤੇ ਕਿਸਾਨ ਆਗੂ ਸ਼ਮੂਲੀਅਤ ਕਰਨਗੇ। ਇਸ ਮੌਕੇ ਤੇ ਕਰਾਂਤੀਕਾਰੀ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਹਰਮੇਲ ਸਿੰਘ ਤੁੰਗਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਸੀਂ ਕੇਂਦਰ ਸਰਕਾਰ ਖ਼ਿਲਾਫ਼ ਅਸੀਂ ਵੱਡੇ ਪੱਧਰ ਤੇ ਕਿਸਾਨ ਆਗੂ ਜਾਵਾਂਗੇ ਅਸੀਂ ਬਿਲਕੁਲ ਵੀ ਪਿੱਛੇ ਨਹੀਂ ਹਟਾਂਗੇ ਸਰਕਾਰ ਜੋ ਮਰਜੀ ਕਰ ਲਵੇ ਬੰਦੀ ਸਿੰਘਾਂ ਦੀ ਜਦੋਂ ਤੱਕ ਰਿਹਾਈ ਨਹੀ ਹੁੰਦੀ ਇਹ ਧਰਨਾ ਲਗਾਤਾਰ ਜਾਰੀ ਰਹੇਗਾ।
ਕਰਾਂਤੀਕਾਰੀ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਹਰਮੇਲ ਸਿੰਘ ਤੁੰਗਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਸੀਂ ਕੇਂਦਰ ਸਰਕਾਰ ਖ਼ਿਲਾਫ਼ ਅਸੀਂ ਵੱਡੇ ਪੱਧਰ ਤੇ ਕਿਸਾਨ ਆਗੂ ਜਾਵਾਂਗੇ ਅਸੀਂ ਬਿਲਕੁਲ ਵੀ ਪਿੱਛੇ ਨਹੀਂ ਹਟਾਂਗੇ ਸਰਕਾਰ ਜੋ ਮਰਜੀ ਕਰ ਲਵੇ ਬੰਦੀ ਸਿੰਘਾਂ ਦੀ ਜਦੋਂ ਤੱਕ ਰਿਹਾਈ ਨਹੀ ਹੁੰਦੀ ਇਹ ਧਰਨਾ ਲਗਾਤਾਰ ਜਾਰੀ ਰਹੇਗਾ। ਚੱਲ ਰਿਹਾ ਕੌਮੀ ਇਨਸਾਫ ਮੋਰਚਾ ਚੰਡੀਗੜ੍ਹ ਬੰਦੀ ਸਿੰਘਾ ਰਿਹਾਈ ਬਾਰੇ ਅਤੇ ਸਜਾਵਾ ਪੁਰੀਆ ਕਰ ਚੁੱਕੇ ਹਰ ਇੱਕ ਇਨਸਾਨ ਦੀ ਰਿਹਾਈ ਬਾਰੇ ਜਥੇਬੰਦੀ ਵੱਲੋ ਪੂਰਨ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਤੇ ਕਰਾਂਤੀਕਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕਨੂੰਨ ਮੁਤਾਬਕ ਹੁਣ ਤਾਂ ਬੰਦੀ ਸਿੰਘਾਂ ਦੀ ਰਿਹਾਈ ਹੋ ਜਾਂਦੀ ਪਰ ਸਰਕਾਰਾਂ ਦੀ ਅਣਦੇਖੀ ਦੇ ਕਰਕੇ ਸਿੰਘਾਂ ਨੂੰ ਲੰਬਾ ਸਮਾਂ ਜੇਲ੍ਹਾਂ ਵਿਚ ਦੀ ਗੁਜ਼ਰਨਾ ਪੈ ਰਿਹਾ ਹੈ। ਪਰ ਹੁਣ ਸਾਰੇ ਹੀ ਇੱਕ-ਮੁੱਠ ਹੋ ਕੇ ਕੇਂਦਰ ਸਰਕਾਰ ਖਿਲਾਫ ਲੜਾਈ ਲੜਨ ਲਈ ਅਸੀਂ ਬਿਲਕੁਲ ਵੀ ਪਿੱਛੇ ਨਹੀਂ ਹਟਾਂਗਾ। ਬੰਦੀ ਸਿੰਘਾਂ ਦੀ ਰਿਹਾਈ ਲਈ ਅਸੀਂ ਦਿਨ ਰਾਤ ਇਕ ਕਰ ਦੇਵਾਂਗੇ।
post by parmvir singh