21 ਤੋਂ 24 ਜੁਲਾਈ ਤੱਕ ਮੌਸਮ ਨੂੰ ਲੈ ਕੇ ਅਲਰਟ ਜਾਰੀ

ਪਿਛਲੇ ਦਿਨੀ ਸਮੁੱਚੇ ਭਾਰਤ ਵਿੱਚ ਮੀਂਹ ਨੇ ਆਪਣਾ ਜੋਹਰ ਦਿਖਾਈਆ ਹੈ ਅਤੇ ਪੰਜਾਬ ਦੇ ਕਈ ਿੲਲਾਕਿਆ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਮਾਨਸਾ ਿੲਲਾਕੇ ਵਾਲੇ ਅਜੇ ਵੀ ਹੜ੍ਹ ਦੀ ਮਾਰ ਹੇਠ ਹਨ ਅਤੇ ਪੰਜਾਬ ਵਿੱਚ ਲੱਖਾਂ ਏਕੜ ਫਸਲ ਤਬਾਹ ਹੋ ਚੁੱਕੀ ਹੈ। ਮੌਸਮ ਵਿਭਾਗ ਹੁਣ ਫਿਰ ਤੋ ਵੱਖ- ਵੱਖ ਖੇਤਰ ਵਿੱਚ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕਰ ਰਿਹਾ ਹੈ। ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਪੂਰਬੀ ਮੱਧ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕਰਨਾਟਕ, ਕੇਰਲ, ਮਹੇ ਅਤੇ ਪੁਡੇਰੀ ਦੇ ਹੋਰ ਸ਼ਹਿਰਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।


ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ 21 ਤੋਂ 24 ਜੁਲਾਈ ਤੱਕ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਹੈ। 21 ਤੋਂ 24 ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਕੁੱਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਉੱਤਰਾਖੰਡ, ਪੂਰਬੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਵਿਦਰਭ, ਉੜੀਸਾ, ਤੇਲੰਗਾਨਾ ਅਤੇ ਛੱਤੀਸਗੜ੍ਹ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

See also  ਪੰਜਾਬ ਦੇ ਮੌਜੂਦਾ ਹਲਾਤਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ