ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਲਈ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਉਹ ਜੇਲ੍ਹ ਤੋਂ ਬਾਹਰ ਆਉਣਗੇ। 21 ਤਰੀਕ ਨੂੰ ਜੇਲ੍ਹ ਤੋਂ ਬਾਹਰ ਆਵੇਗਾ ਅੰਮ੍ਰਿਤਪਾਲਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਲਈ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਇਸ ਦੌਰਾਨ ਉਹ ਜੇਲ੍ਹ ਤੋਂ ਬਾਹਰ ਆਉਣਗੇ।ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤਮਿਲੀ ਹੈ। ਉਨ੍ਹਾਂ ਦੀ ਦਾਦੀ ਦਾ ਅੰਤਿਮ ਸਸਕਾਰ 21 ਨਵੰਬਰ ਨੂੰ ਹੋਣਾ ਹੈ। ਇਸ ਖ਼ਬਰ ਤੋਂ ਬਾਅਦ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।ਇਸ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਆਪਣੇ ਫੇਸਬੁਕ ਸਫੇ ਉਤੇ ਇਸ ਸਬੰਧੀ ਜਾਣਕਾਰੀ ਸਾਂਝੀ ਵੀ ਕੀਤੀ ਗਈ ਸੀ। ਇਸ ਵਿਚ ਜਾਣਕਾਰੀ ਦਿੱਤੀ ਗਈ ਸੀ ਕਿ 21 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਪੰਜਾਬ ਆ ਰਹੇ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਆਪਣੇ ਫੇਸਬੁਕ ਸਫੇ ਉਤੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਸੀ।ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ 21, 22 ਅਤੇ 23 ਨਵੰਬਰ ਲਈ ਮੰਗੀ ਗਈ ਸੀ। ਇਸ ਸਬੰਧ ਵਿੱਚ ਸਥਾਨਕ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਉਤੇ ਸੁਣਵਾਈ ਕਰਦਿਆਂ ਅਦਾਲਤ ਵੱਲੋਂ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਗਿਆ ਸੀ ਅਤੇ ਇਸ ਦੀ ਅਗਲੀ ਸੁਣਵਾਈ 17 ਨਵੰਬਰ ਯਾਨੀ ਅੱਜ ’ਤੇ ਰੱਖੀ ਗਈ ਸੀ।ਅਤੇ ਹੁਣ ਅੰਮ੍ਰਿਤਸਰ ਦੀ ਅਦਾਲਤ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਲਈ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।ਇਸ ਤੋਂ ਪਹਿਲਾਂ ਅਦਾਲਤ ਵੱਲੋਂ ਕਸਟਡੀ ਪੈਰੋਲ 14 ਨਵੰਬਰ ਵਾਸਤੇ ਦਿੱਤੀ ਗਈ ਸੀ, ਪਰ ਸਮਾਂ ਥੋੜ੍ਹਾ ਹੋਣ ਕਾਰਨ ਅਤੇ ਹੁਕਮਾਂ ਦੀ ਤਾਮੀਲ ਹੋਣ ਵਿੱਚ ਸਮਾਂ ਲੱਗਣ ਕਾਰਨ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਨਹੀਂ ਲਿਆਂਦਾ ਜਾ ਸਕਿਆ ਸੀ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੀਵਾਲੀ ਵਾਲੀ ਸ਼ਾਮ 8 ਅਕਤੂਬਰ ਨੂੰ ਅਕਾਲ ਚਲਾਣਾ ਕਰ ਗਏ ਸਨ।Read More







