23-24 ਜਨਵਰੀ ਨੂੰ ਪੰਜਾਬ ਸਣੇ ਕਈ ਸੂਬਿਆਂ ‘ਚ ਮੀਂਹ ਦੇ ਆਸਾਰ

ਪੰਜਾਬ ਸਣੇ ਕਈ ਸੂਬਿਆਂ ਵਿਚ ਠੰਡ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪੱਛਮੀ ਗੜਬੜੀ ਦੇ ਚੱਲਦਿਆਂ ਮੌਸਮ ਦਾ ਮਿਜਾਜ਼ ਬਦਲੇਗਾ ਤੇ 23-24 ਜਨਵਰੀ ਤੋਂ ਪੰਜਾਬ, ਹਰਿਆਣਾ ਸਣੇ ਰਾਜਸਥਾਨ ਤੇ ਮੱਧਪ੍ਰਦੇਸ਼ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।

rain

ਹਿਮਾਚਲ ਵਿਚ ਭਾਰੀ ਬਰਫਬਾਰੀ ਕਾਰਨ ਲਾਹੌਲ ਵਿਚ 177 ਤੇ ਕੁੱਲੂ ਵਿਚ 55 ਸੜਕਾਂ ਬੰਦ ਰਹੀਆਂ। ਰਾਜਸਥਾਨ ਵਿਚ ਵੀ ਠੰਡ ਫਿਰ ਤੋਂ ਵਧ ਗਈ। ਸ਼ਨੀਵਾਰ ਨੂੰ ਚੱਲੀਆਂ ਠੰਡੀਆਂ ਹਵਾਵਾਂ ਨਾਲ ਪਾਰਾ ਡਿੱਗ ਕੇ 5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ 26 ਜਨਵਰੀ ਤੱਕ ਇਕ ਵਾਰ ਫਿਰ ਤੋਂ ਕੜਾਕੇ ਦੀ ਠੰਡ ਪੈ ਸਕਦੀ ਹੈ। ਖੁਸ਼ਕ ਹਵਾਵਾਂ ਕਾਰਨ ਅਗਲੇ ਕੁਝ ਦਿਨਾਂ ਤੱਕ ਠੰਡ ਵਿਚ ਕਮੀ ਦੀ ਕੋਈ ਉਮੀਦ ਨਹੀਂ ਹੈ।

post by parmvir singh

See also  ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ