ਪੰਜਾਬ ਵਿੱਚ ਦਿਨੋ ਦਿਨ ਵਧ ਰਿਹਾ ਗੈਂਗਸਟਰਾਂ ਦਾ ਡਰ, ਗਰੁੱਪ ਦੇ ਰਹੇ ਨੇ ਇੱਕ ਦੂਸਰੇ ਨੂੰ ਧਮਕੀਆਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਗੈਂਗਵਾਰ ਵਧਣ ਦਾ ਖਦਸ਼ਾ ਹੈ। ਬੇਸ਼ੱਕ ਪੁਲਿਸ ਨੇ ਪੂਰੀ ਸਖਤੀ ਵਰਤੀ ਹੋਈ ਹੈ ਪਰ ਗੈਂਗਸਟਰਾਂ ਦੇ ਹੌਸਲੇ ਪਸਤ ਨਹੀਂ ਹੋ ਰਹੇ। ਉਹ ਬੇਖੌਫ ਹੋ ਕੇ ਸੋਸ਼ਲ ਮੀਡੀਆ ਉੱਪਰ ਇੱਕ-ਦੂਜੇ ਨੂੰ ਵੰਗਾਰ ਰਹੇ ਹਨ। ਬੰਬੀਹਾ ਗੈਂਗ ਨੇ ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ।ਕੇਂਦਰੀ ਜਾਂਚ ਏਜੰਸੀਆਂ ਪਹਿਲਾਂ ਹੀ ਪੰਜਾਬ ਪੁਲਿਸ ਕੋਲ ਪੰਜਾਬ ਵਿੱਚ ਵੱਡੇ ਪੱਧਰ ’ਤੇ ਗੈਂਗਵਾਰ ਛਿੜਨ ਦੀ ਸੰਭਾਵਨਾ ਜਤਾ ਚੁੱਕੀਆਂ ਹਨ, ਜਿਸ ਮਗਰੋਂ ਪੰਜਾਬ ਪੁਲਿਸ ਨੇ ਮੁਸਤੈਦੀ ਵਧਾਉਂਦਿਆਂ ਇਨ੍ਹਾਂ ਗਰੁੱਪਾਂ ਦੀਆਂ ਗਤੀਵਿਧੀਆਂ ’ਤੇ ਅੱਖ ਰੱਖੀ ਹੋਈ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਜਾਬ ਵਿੱਚ ਬੰਬੀਹਾ ਤੇ ਲਾਰੈਂਸ ਗੈਂਗ ਕਿਸੇ ਵੀ ਵੇਲੇ ਭਿੜ ਸਕਦੇ ਹਨ

Lawrence bishnoi

ਦੂਜੇ ਪਾਸੇ ਪੁਲਿਸ ਵੀ ਅਲਰਟ ਹੋ ਗਈ ਹੈ। ਪਤਾ ਲੱਗਾ ਹੈ ਕਿ ਮਾਨਸਾ ਪੁਲਿਸ ਸ਼ੋਸਲ ਮੀਡੀਆ ਰਾਹੀਂ ਲਾਰੈਂਸ ਬਿਸ਼ਨੋਈ ਤੇ ਬੰਬੀਹਾ ਗੈਂਗ ਵੱਲੋਂ ਇੱਕ-ਦੂਜੇ ਨੂੰ ਦਿੱਤੀਆਂ ਜਾ ਰਹੀਆਂ ਚੁਣੌਤੀਆਂ ਦੀ ਗੰਭੀਰਤਾ ਨਾਲ ਘੋਖ ਕਰ ਰਹੀ ਹੈ। ਮੂਸੇਵਾਲਾ ਦੇ ਕਤਲ ਮਗਰੋਂ ਹਰ ਦੂਜੇ-ਤੀਜੇ ਦਿਨ ਇਨ੍ਹਾਂ ਧੜਿਆਂ ਵੱਲੋਂ ਇੱਕ-ਦੂਜੇ ਨੂੰ ਨਿੱਤ ਨਵੀਂਆਂ ਚੁਣੌਤੀਆਂ ਦਿੱਤੀਆਂ ਜਾ ਰਹੀਆਂ ਹਨ।

jaggu bhagwanpuria

ਬੰਬੀਹਾ ਗੈਂਗ ਮੂਸੇਵਾਲਾ ਹੱਤਿਆਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਤੇ ਜੱਗੂ ਭਗਵਾਨਪੁਰੀਆ ਨੂੰ ਨਿਸ਼ਾਨਾ ਬਣਾ ਸਕਦਾ ਹੈ, ਜਿਸ ਬਾਰੇ ਬੰਬੀਹਾ ਗੈਂਗ ਵੱਲੋਂ ਪਹਿਲਾਂ ਹੀ ਉਕਤ ਦੋਵਾਂ ਨੂੰ ਪੁਲਿਸ ਹਿਰਾਸਤ ਵਿੱਚ ਮਾਰ ਦੇਣ ਦੀ ਧਮਕੀ ਵੀ ਦਿੱਤੀ ਗਈ ਹੈ। ਇਸ ਧਮਕੀ ਤੋਂ ਬਾਅਦ ਤੋਂ ਹੀ ਲਾਰੈਂਸ ਦੀ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਕਰਵਾਈ ਜਾ ਰਹੀ ਹੈ। ਇਸ ਸਬੰਧੀ ਦਿੱਲੀ ਸਪੈਸ਼ਨ ਸੈੱਲ ਦੀ ਪੁਲਿਸ ਨੇ ਬੰਬੀਹਾ ਗੈਂਗ ਦੇ ਛੇ ਮੈਂਬਰ ਕਾਬੂ ਕੀਤੇ ਹਨ, ਜਿਨ੍ਹਾਂ ਨੇ ਪੁੱਛ-ਪੜਤਾਲ ਦੌਰਾਨ ਦੱਸਿਆ ਕਿ ਬੰਬੀਹਾ ਗੈਂਗ ਨੇ ਪੁਲਿਸ ਹਿਰਾਸਤ ’ਚ ਲਾਰੈਂਸ ਤੇ ਜੱਗੂ ਨੂੰ ਨਿਸ਼ਾਨਾ ਬਣਾਉਣ ਦਾ ਪ੍ਰੋਗਰਾਮ ਉਲੀਕਿਆ ਹੈ।

See also  ਗੜ੍ਹਸ਼ੰਕਰ ਦੇ ਪਿੰਡ ਕਾਲੇਵਾਲ ਬੀਤ ਦੇ ਲੋਕਾਂ ਨੇ ਸਰਪੰਚ ਤੇ ਖੱਜਲ ਖੁਆਰ ਕਰਨ ਦੇ ਲਗਾਏ ਦੋਸ਼
davinder babiha