ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਕੈਪਟਨ ਸ਼ੁੱਕਰਵਾਰ ਨੂੰ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲੈਣਗੇ। ਕੈਪਟਨ ਆਪਣੇ ਪੁੱਤਰ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਅਤੇ ਪੋਤੇ ਨਿਰਵਾਣ ਸਿੰਘ ਨਾਲ ਭਾਜਪਾ ਦਾ ਪੱਲਾ ਫੜਨ ਜਾ ਰਹੇ ਹਨ । ਉਨ੍ਹਾਂ ਦੀ PLC ਪਾਰਟੀ ਦਾ 19 ਸਤੰਬਰ ਨੂੰ ਭਾਜਪਾ ਵਿੱਚ ਰਲੇਵਾਂ ਹੋ ਜਾਵੇਗਾ ।
ਦੱਸ ਦੇਈਏ ਕਿ ਜਦੋਂ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ ਕੈਪਟਨ ਨੇ ਕਾਂਗਰਸ ਨੂੰ ਸਦਾ ਲਈ ਅਲਵਿਦਾ ਆਖ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਲਈ ਸੀ । ਹਾਲਾਂਕਿ ਕਾਂਗਰਸ ਛੱਡਣ ਦੇ ਕਈ ਦਿਨਾਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਦਾ ਐਲਾਨ ਕੀਤਾ ਅਤੇ ਬਾਅਦ ਵਿੱਚ ਭਾਜਪਾ ਨੂੰ ਸਮਰਥਨ ਦੇਣ ਦੀ ਗੱਲ ਕਹੀ ਸੀ ।