ਗੈਂਗਸਟਰ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਪੰਜਾਬ ਪੁਲਸ ਨੇ ਕੀਤੇ ਗ੍ਰਿਫ਼ਤਾਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਸਿੰਘ ਤੂਫ਼ਾਨ ਨੂੰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਗੈਂਗਸਟਰ ਪੁਲਸ ਨੂੰ ਲੰਬੇ ਸਮੇਂ ਤੋਂ ਲੋੜੀਂਦੇ ਸਨ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਕੇਡੀ ਹਸਪਤਾਲ ਵਿੱਚ ਗੈਂਗਸਟਰ ਕੰਦਾਂਵਾਲੀਆਂ ਨੂੰ ਗੋਲੀ ਮਾਰ ਕੇ ਮਨੀ ਰਈਆ ਫ਼ਰਾਰ ਹੋ ਗਿਆ ਸੀ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਉਸ ਦੀ ਸ਼ਮੂਲੀਅਤ ਇੱਕ ਵਾਰ ਫਿਰ ਸਾਹਮਣੇ ਆਈ ਸੀ। ਗੁਪਤ ਅਪਰੇਸ਼ਨ ਦੌਰਾਨ ਅੱਜ ਪੁਲਸ ਨੇ ਗੈਂਗਸਟਰ ਮਨਦੀਪ ਸਿੰਘ ਉਰਫ਼ ਤੂਫ਼ਾਨ ਨੂੰ ਵੀ ਪਿੰਡ ਖੱਖ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਦਿਹਾਤੀ ਪੁਲਸ ਨੇ ਦੋਵਾਂ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰ ਦਿੱਤੀ ਹੈ|

gangsters

ਗੈਂਗਸਟਰ ਮਨਪ੍ਰੀਤ ਸਿੰਘ ਮਨੀ ਰਈਆ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਪੁਲਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਨੀ ਰਈਆ ਅੱਡਾ ਕੁੱਕੜਾਂਵਾਲਾ ਨਜ਼ਦੀਕ ਪੈਂਦੇ ਇਕ ਘਰ ਵਿੱਚ ਲੁਕਿਆ ਹੋਇਆ ਸੀ।

See also  ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ