4 ਬੰਦੀ ਸਿੰਘਾਂ ਦੀ ਰਿਹਾਈ ਤੋਂ ਬਾਅਦ ਸੰਘਰਸ਼ ਹੋਇਆ ਹੋਰ ਤੇਜ – ਕੌਮੀ ਇਨਸਾਫ਼ ਮੋਰਚਾ

ਬੀਤੇ ਦਿਨ ਕੌਮੀ ਇਨਸਾਫ਼ ਮੋਰਚੇ ਵੱਲੋਂ ਪਿੰਡ ਕਵੈਡੀ ਦੇ ਗੁਰਦੁਆਰਾ ਸਾਹਿਬ ਵਿੱਖੇ ਹਾਜ਼ਰੀ ਭਰੀ ਗਈ। ਇਸ ਮੌਕੇ ਤੇ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਸਬੰਧੀ ਇਨਸਾਫ਼ ਅਤੇ ਸਖ਼ਤ ਕਾਨੂੰਨ ਬਣਾਉਣ ਲਈ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਦੀ ਬਰੂਹਾਂ ਤੇ ਮੋਰਚਾ ਲਾਇਆ ਹੋਇਆ ਹੈ ਅਸੀ ਗੁਰੂ ਗ੍ਰੰਥ ਸਾਹਿਬ ਜੀ ਦੀ ਨਿੱਤ ਦਿਨ ਹੋ ਰਹੀਆਂ ਬੇਅਦਬੀਆਂ ਨੂੰ ਰੋਕਣਾ ਚਾਹੁੰਦੇ ਹਾਂ ਅਤੇ ਦੋਸ਼ੀਆਂ ਨੂੰ ਸਖ਼ਤ ਕਾਨੂੰਨ ਬਣਾਉਣ ਲਈ ਸੰਘਰਸ਼ ਕਰ ਰਹੇ ਹਾਂ ਆਪ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ 27 ਤਰੀਕ ਨੂੰ ਠੀਕ 9 ਵਜੇ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚਾ ਚੰਡੀਗੜ੍ਹ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਖ਼ਾਲਸਾ ਚੇਤਨਾ ਮਾਰਚ ਕੱਢਿਆ ਜਾ ਰਿਹਾ ਹੈ ਸੋ ਆਪ ਸਿੱਖ ਸੰਗਤ ਜਰੂਰ ਸ਼ਮੂਲੀਅਤ ਕਰੇ।

ਕੁੱਲੜ ਪੀਜ਼ਾ ਕਪਲ ਅਸ਼ਲੀਲ ਵੀਡਿਓ ਤੇ,ਵਿੱਕੀ ਥੋਮਸ ਦਾ ਵੱਡਾ ਬਿਆਨ !ਸਭ ਨੂੰ ਕਰਤੀ ਅਪੀਲ !

ਅੱਗੇ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਤੱਕ 4 ਸਿੰਘ ਰਿਹਾਅ ਹੋ ਚੁੱਕੇ ਹਨ ਜਿਹਨਾਂ ਵਿੱਚ ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਲਖਵਿੰਦਰ ਸਿੰਘ ਅਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਰਿਹਾਅ ਹੋ ਚੁੱਕੇ ਹਨ। ਭਾਈ ਜਗਤਾਰ ਸਿੰਘ ਤਾਰਾ ਦੇ ਵੀ ਲੰਬਿਤ 2 ਕੇਸਾਂ ਨੂੰ ਜਲਦ ਤੋਂ ਜਲਦ ਫਾਸਟ ਟਰੈਕ ਰਾਹੀਂ ਖਤਮ ਕਰਵਾਉਣ ਲਈ ਚਾਰਾ ਜੋਈ ਕੀਤੀ ਜਾ ਰਹੀ ਹੈ ਤਾਂ ਕਿ ਓਹਨਾਂ ਦੀ ਰਿਹਾਈ ਵੀ ਜਲਦ ਹੋ ਸਕੇ। ਅੱਗੇ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ! ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਮੂਲੀਅਤ ਕਰੀਏ ਕਿਉਂਕਿ ਤੁਹਾਡੀ ਛੋਟੀ ਜਿਹੀ ਸ਼ਮੂਲੀਅਤ 30 30 32 32 ਸਾਲਾਂ ਤੋਂ ਬੰਦ ਸਿੱਖਾਂ ਨੂੰ ਜੇਲ੍ਹਾਂ ਚੋਂ ਰਿਹਾਅ ਕਰਵਾ ਸਕਦੀ ਹੈ ਆਓ ਕੌਮੀ ਇਨਸਾਫ਼ ਮੋਰਚੇ ਵਿੱਚ
ਪਹੁੰਚ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਈਏ।

See also  ਸਾਕਾ ਨਨਕਾਣਾ ਸਾਹਿਬ ਅਤੇ ਜੇਤੋ ਮੋਰਚੇ ਦੇ ਸ਼ਹੀਦਾ ਨੂੰ ਯਾਦ ਕਰ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਲੰਮੇ ਸਮੇਂ ਤੋਂ ਨਵਜੋਤ ਸਿੱਧੂ ਨੇ ਤੌੜ੍ਹੀ ਚੁੱਪ!ਪੰਜਾਬ ਸਰਕਾਰ ਤੇ ਸਭ ਤੋਂ ਵੱਡਾ ਵਾਰ!ਬਦਲਾਅ ਦੇ ਨਾਂ ਤੇ ਲੋਕ ਗਏ ਠੱਗੇ!

ਇਸ ਮੌਕੇ ਤੇ ਭਾਈ ਹਰਵਿੰਦਰ ਸਿੰਘ ਸਰਪੰਚ,ਭਾਈ ਰਵਿੰਦਰ ਸਿੰਘ ਵਜੀਦਪੁਰ, ਭਾਈ ਗੁਰਮੀਤ ਸਿੰਘ ਨੇ ਕਿਹਾ ਕਿ ਅਸੀ ਕੌਮੀ ਇਨਸਾਫ਼ ਮੋਰਚੇ ਦੇ ਨਾਲ ਡੱਟ ਕਿ ਖੜੇ ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦੇ ਰਹਾਂਗੇ। ਅੱਜ ਰੋਜ਼ਾਨਾਂ ਦੀ ਤਰ੍ਹਾਂ 31 ਮੈਂਬਰੀ ਜੱਥਾ ਕੌਮੀ ਇਨਸਾਫ਼ ਮੋਰਚੇ ਚੋਂ ਕਰਨਾਲ ਦੀ ਸੰਗਤ ਭਾਈ ਸਾਹਿਬ ਸਿੰਘ ਪ੍ਰਧਾਨ ਵੱਲੋਂ ਰੋਜ਼ਾਨਾਂ ਦੀ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਦੀ ਕੋਠੀ ਵੱਲ ਪ੍ਰਦਰਸ਼ਨ ਕਰਦਾ ਗਿਆ । ਮੋਰਚੇ ਵਿੱਚ ਵਕੀਲ ਦਿਲਸ਼ੇਰ ਸਿੰਘ , ਵਕੀਲ ਗੁਰਸ਼ਰਨ ਸਿੰਘ, ਭਾਈ ਇੰਦਰਵੀਰ ਸਿੰਘ, ਭਾਈ ਬਲਜੀਤ ਸਿੰਘ ਭਾਊ, ਭਾਈ ਬਲਬੀਰ ਸਿੰਘ ਬੈਰੋਂਪੁਰ, ਜਥੇਦਾਰ ਰਾਜਾ ਰਾਜ ਸਿੰਘ, ਜਥੇਦਾਰ ਕੁਲਵਿੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਚ ਸਿੱਖ ਸੰਗਤਾਂ ਮੌਜੂਦ ਸਨ।