ਪੰਜਾਬ ‘ਚ 45% ਪੈਟਰੋਲ ਪੰਪ ਹੋਏ ਬੰਦ, ਸਬਜ਼ੀਆਂ ਹੋਇਆ ਮੰਹੀਗਿਆਂ, ਜਾਣੋ ਅਸਲ ਕਾਰਨ

ਚੰਡੀਗੜ੍ਹ: ਦੇਸ਼ ਭਰ ‘ਚ ਅੱਜ ਟਰਾਂਸਪੋਰਟਰਾਂ ਅਤੇ ਟਰੱਕ ਡਰਾਈਵਰਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਕੀਤੀ ਗਈ ਹੈ। ਇਸ ਹੜਤਾਲ ਦਾ ਸਿੱਧਾ ਅਸਰ ਆਮ ਜਨਤਾ ਉਤੇ ਪੈਂਦਾ ਨਜ਼ਰ ਆ ਰਿਹਾ। ਪੈਟਰੋਲ ਪੰਪਾਂ ‘ਤੇ ਲੋਕਾਂ ਵੱਲੋਂ ਗੱਡੀਆਂ-ਸਕੂਟਰਾਂ ‘ਚ ਪੈਟਰੋਲ-ਡੀਜ਼ਲ ਪਵਾਉਣ ਦੀ ਹੋੜ ਲੱਗੀ ਹੋਈ ਹੈ। ਉਥੇ ਹੀ ਦੂਜੇ ਪਾਸੇ ਇਸ ਦਾ ਅਸਰ ਸਿੱਧਾ ਮੰਡੀਆ ਤੇ ਵੀ ਹੋ ਰਿਹਾ ਹੈ ਕਿਉਂਕਿ ਦਿੱਲੀ ਸਮੇਤ NCR ਇਲਾਕੇ ਵਿਚ ਜ਼ਿਆਦਾ ਤੌਰ ਤੇ ਸਬਜ਼ੀਆਂ ਬਾਹਰ ਦੇ ਸੁਬੀਆਂ ਤੋਂ ਮੰਗਵਾਇਆਂ ਜਾਂਦੀਆਂ ਹਨ। ਜੇਕਰ ਹੜਤਾਲ ਲੰਬੇ ਸਮੇਂ ਤੱਕ ਚੱਲਦੀ ਹੈ ਤਾਂ ਸੰਬਜ਼ੀਆਂ ਦੀਆਂ ਕੀਮਤਾਂ ਵਿਚ ਵਾਧਾ ਹੋ ਸਕਦਾ ਹੈ।

ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ

ਇਸ ਸਮੇਂ ਪੰਜਾਬ ‘ਚ 23 ਜ਼ਿਲ੍ਹਿਆਂ ਵਿੱਚ ਕਰੀਬ 3600 ਪੈਟਰੋਲ ਪੰਪ ਹਨ। ਜਿੱਥੇ ਤੇਲ ਦੀ ਸਪਲਾਈ ਮੁੱਖ ਤੌਰ ‘ਤੇ ਬਠਿੰਡਾ, ਜਲੰਧਰ ਅਤੇ ਸੰਗਰੂਰ ਤੋਂ ਟੈਂਕਰਾਂ ਵਿੱਚ ਹੁੰਦੀ ਹੈ। ਇਸ ਕੰਮ ਵਿੱਚ ਟਰੱਕ, ਟੈਂਕਰ ਪਿਕਅੱਪ ਅਤੇ ਹੋਰ ਕਈ ਤਰ੍ਹਾਂ ਦੇ ਵਾਹਨ ਵਰਤੇ ਜਾਂਦੇ ਹਨ। ਸਰਕਾਰ ਅਤੇ ਤੇਲ ਕੰਪਨੀਆਂ ਵੀ ਹੜਤਾਲ ਨੂੰ ਲੈ ਕੇ ਗੰਭੀਰ ਹਨ। ਅਜਿਹੇ ‘ਚ ਸਰਕਾਰ ਅਤੇ ਤੇਲ ਕੰਪਨੀਆਂ ਹੜਤਾਲ ‘ਤੇ ਬੈਠੇ ਆਪਰੇਟਰਾਂ ਨਾਲ ਗੱਲਬਾਤ ਕਰ ਰਹੀਆਂ ਹਨ ਤਾਂ ਜੋ ਆਮ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਾ ਹੋਣ। ਉਮੀਦ ਹੈ ਕਿ ਸ਼ਾਮ ਤੱਕ ਕੋਈ ਹੱਲ ਕੱਢ ਲਿਆ ਜਾਵੇਗਾ। ਜੇ ਕੋਈ ਹੱਲ ਨਾ ਕੱਢਿਆ ਗਿਆ ਤਾਂ ਸਥਿਤੀ ਹੋਰ ਵਿਗੜ ਜਾਵੇਗੀ।

“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ 

ਨਵੇਂ ਕਾਨੂੰਨਾਂ ਤਹਿਤ ਹਿੱਟ ਐਂਡ ਰਨ ਕੇਸਾਂ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦਾ ਜੁਰਮਾਨਾ ਅਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਵਿਰੋਧ ਵਿੱਚ ਡਰਾਈਵਰ ਅਤੇ ਟਰਾਂਸਪੋਰਟਰ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਹਾਦਸੇ ਜਾਣਬੁੱਝ ਕੇ ਨਹੀਂ ਹੁੰਦੇ ਅਤੇ ਡਰਾਈਵਰ ਅਕਸਰ ਡਰਦੇ ਹਨ ਕਿ ਜੇ ਉਹ ਜ਼ਖਮੀ ਲੋਕਾਂ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਭੀੜ ਦੀ ਹਿੰਸਾ ਦਾ ਸ਼ਿਕਾਰ ਹੋ ਜਾਣਗੇ। ਇਸ ਲਈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

See also  ਪੰਜਾਬ ਵਿੱਚ ਦਿਨੋ ਦਿਨ ਵਧ ਰਿਹਾ ਗੈਂਗਸਟਰਾਂ ਦਾ ਡਰ, ਗਰੁੱਪ ਦੇ ਰਹੇ ਨੇ ਇੱਕ ਦੂਸਰੇ ਨੂੰ ਧਮਕੀਆਂ