ਹੁਸ਼ਿਆਰਪੁਰ ਚ ਵੀ ਖੁੱਲ੍ਹੇ ਸਰਕਾਰੀ ਸਕੂਲ ।
ਪੰਜਾਬ ਸਰਕਾਰ ਵਲੋਂ ਹੜ੍ਹਾਂ ਵਰਗੀ ਸਥਿਤੀ ਦੇ ਚਲਦਿਆਂ ਸੂਬੇ ਭਰ ਚ ਸਰਕਾਰੀ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ ਅਤੇ ਹੁਣ ਸਥਿਤੀ ਕਾਬੂ ਹੇਠ ਹੋਣ ਕਰਕੇ ਸੂਬੇ ਦੇ ਸਰਕਾਰੀ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋ ਅੱਜ ਤੋਂ ਸਕੂਲ ਖੋਲ੍ਹੇ ਜਾ ਸਕਣ ਦੇ ਆਦੇਸ਼ ਦਿੱਤੇ ਸਨ ਜਿਸਦੇ ਚੱਲਦਿਆਂ ਅੱਜ ਸਰਕਾਰੀ ਸਕੂਲਾਂ ਵਿਚ ਇਕ ਵਾਰ ਫਿਰ ਤੋਂ ਚਹਿਲ ਪਹਿਲ ਦੇਖਣ ਨੂੰ ਮਿਲੀ, ਜਿਸ ਦੌਰਾਨ ਅਧਿਆਪਕਾਂ ਨੇ ਸਕੂਲ ਖੋਲ੍ਹਣ ਅਤੇ ਹੜ੍ਹਾਂ ਵਰਗੀ ਸਥਿਤੀ ਦੌਰਾਨ ਸਰਕਾਰ ਦੁਆਰਾ ਸਕੂਲ ਬੰਦ ਰੱਖਣ ਦੇ ਆਦੇਸ਼ਾਂ ਦੀ ਸ਼ਲਾਘਾ ਕੀਤੀ ।
ਹੁਸ਼ਿਆਰਪੁਰ ਦੇ ਪਿੰਡ ਆਦਮਵਾਲ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਬੀਤੀ ਦਿਨੀਂ ਭਾਰੀ ਬਰਸਾਤ ਕਾਰਨ ਜਿੱਥੇ ਓਹਨਾਂ ਨੂੰ ਡਿਊਟੀ ਤੇ ਜਾਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਓਥੇ ਹੀ ਵਿਦਿਆਰਥੀ ਵੀ ਬਾਰਿਸ਼ ਕਾਰਨ ਖੜੇ ਜਾਂ ਵਗਦੇ ਪਾਣੀ ਵਿੱਚੋਂ ਲੰਘ ਕੇ ਸਕੂਲ ਪੁੱਜਦੇ ਸਨ ਅਤੇ ਅਕਸਰ ਵਿਦਿਆਰਥੀਆਂ ਦੇ ਬਿਮਾਰ ਹੋਣ ਦਾ ਖਦਸ਼ਾ ਵੀ ਰਹਿੰਦਾ ਸੀ।