7 ਜੂਨ ਨੂੰ ਪੰਜਾਬ ਦੇ ਸਾਰੇ 24,453 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ, ਵੋਟਰ ਮੈਪਿੰਗ ਮੁਹਿੰਮ ਨੂੰ ਮਿਲੇਗੀ ਤੇਜ਼ੀ : ਸੀਈਓ ਅਨਿੰਦਿਤਾ ਮਿਤਰਾ | ਪੰਜਾਬ ਖ਼ਬਰਾਂ

0
3
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ | ਪੰਜਾਬ ਖ਼ਬਰਾਂ



Last Updated:Jun 06, 2026 8:03 PM ISTਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਇਸ ਵਿਸ਼ੇਸ਼ ਕੈਂਪ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਪ੍ਰੀ-ਐਸਆਈਆਰ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ ਅਤੇ ਵੋਟਰ ਸੂਚੀਆਂ ਨੂੰ ਹੋਰ ਸਹੀ ਅਤੇ ਅਪਡੇਟ ਬਣਾਇਆ ਜਾ ਸਕਦਾ ਹੈ।7 ਜੂਨ ਨੂੰ ਪੰਜਾਬ ਦੇ ਸਾਰੇ 24,453 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ, ਵੋਟਰ ਮੈਪਿੰਗ ਮੁਹਿੰਮ ਨੂੰ ਮਿਲੇਗੀ ਤੇਜ਼ੀ : ਸੀਈਓ ਅਨਿੰਦਿਤਾ ਮਿਤਰਾਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (SIR) ਪ੍ਰਕਿਰਿਆ ਦੇ ਤਹਿਤ 7 ਜੂਨ 2026 ਨੂੰ ਸੂਬੇ ਦੇ ਸਾਰੇ 24,453 ਪੋਲਿੰਗ ਬੂਥਾਂ ’ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਕਰਨਾ ਅਤੇ ਪ੍ਰੀ-ਐਸਆਈਆਰ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਇੱਕ ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਪ੍ਰਕਿਰਿਆ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਮੈਪਿੰਗ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੂਥ ਲੈਵਲ ਅਫ਼ਸਰ (BLOs) ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਸਾਰੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ।ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਇਸ ਵਿਸ਼ੇਸ਼ ਕੈਂਪ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਪ੍ਰੀ-ਐਸਆਈਆਰ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ ਅਤੇ ਵੋਟਰ ਸੂਚੀਆਂ ਨੂੰ ਹੋਰ ਸਹੀ ਅਤੇ ਅਪਡੇਟ ਬਣਾਇਆ ਜਾ ਸਕਦਾ ਹੈ।ਮੁੱਖ ਬਿੰਦੂ 7 ਜੂਨ 2026 ਨੂੰ ਪੰਜਾਬ ਦੇ ਸਾਰੇ 24,453 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ। ਵੋਟਰ ਮੈਪਿੰਗ ਅਤੇ ਪ੍ਰੀ-ਐਸਆਈਆਰ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਉਪਰਾਲਾ। ਬੀਐਲਓਜ਼ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰਹਿਣਗੇ ਉਪਲਬਧ। ਸੀਈਓ ਅਨਿੰਦਿਤਾ ਮਿਤਰਾ ਵੱਲੋਂ ਵੋਟਰਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ।ਪੰਜਾਬੀ ਖਬਰਾਂ/ ਖਬਰਾਂ/Punjab/7 ਜੂਨ ਨੂੰ ਪੰਜਾਬ ਦੇ ਸਾਰੇ 24,453 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ, ਵੋਟਰ ਮੈਪਿੰਗ ਮੁਹਿੰਮ ਨੂੰ ਮਿਲੇਗੀ ਤੇਜ਼ੀ : ਸੀਈਓ ਅਨਿੰਦਿਤਾ ਮਿਤਰਾRead More



Rozana Times

LEAVE A REPLY

Please enter your comment!
Please enter your name here