8 ਮਾਰਚ ਨੂੰ ਪੰਜਾਬ ਦਾ ਬਜਟ ਹੋਵੇਗਾ ਪੇਸ਼, ਕੋਈ ਨਵਾਂ ਟੈਕਸ ਨਹੀਂ ਲੱਗੇਗਾ : ਮਾਨ

Punjab News: ਪੰਜਾਬ ਸਰਕਾਰ 8 ਮਾਰਚ ਨੂੰ ਵਿੱਤੀ ਵਰ੍ਹੇ 2026-27 ਲਈ ਬਜਟ ਪੇਸ਼ ਕਰੇਗੀ। ਇਹ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਦਿਨਾਂ ਗੁਜਰਾਤ ਦੌਰੇ ਦੌਰਾਨ ਅਹਿਮਦਾਬਾਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 8 ਮਾਰਚ ਨੂੰ ਬਜਟ ਪੇਸ਼ ਕਰੇਗੀ। ਇਸ ਬਜਟ ਵਿੱਚ ਲੋਕਾਂ ’ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਪੰਜਾਬ ਸਰਕਾਰ ਨੇ ਹਾਲਾਂਕਿ ਰਸਮੀ ਤੌਰ ’ਤੇ ਬਜਟ ਦੀ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ। ਸੂਬਾ ਸਰਕਾਰ ਨੇ 23 ਫਰਵਰੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ, ਜਿੱਥੇ ਫ਼ੈਸਲਾ ਲੈਣ ਤੋਂ ਬਾਅਦ ਮਤਾ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ। ਪੰਜਾਬ ਸਰਕਾਰ 6 ਮਾਰਚ ਤੋਂ ਬਜਟ ਇਜਲਾਸ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ 8 ਮਾਰਚ ਨੂੰ ਕੌਮਾਂਤਰੀ ਔਰਤ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਦਾ ਤੋਹਫਾ ਵੀ ਦਿੱਤਾ ਜਾ ਸਕਦਾ ਹੈ। ‘ਆਪ’ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਸੀ, ਜੋ ਚਾਰ ਸਾਲ ਬੀਤਣ ਮਗਰੋਂ ਵੀ ਪੂਰਾ ਨਹੀਂ ਹੋਇਆ। ਹਰ ਵਿਅਕਤੀ ਹਰ ਚੀਜ਼ ’ਤੇ ਟੈਕਸ ਦਿੰਦਾ ਹੈ ਪਰ ਉਸ ਨੂੰ ਬਣਦੀਆਂ ਸਹੂਲਤਾਂ ਨਹੀਂ ਮਿਲਦੀਆਂ। ‘ਆਪ’ ਨੇ ਪੰਜਾਬ ਵਿੱਚ ਸਰਕਾਰ ਬਣਦੇ ਹੀ ਸੂਬੇ ਦੇ 90 ਫ਼ੀਸਦ ਘਰਾਂ ਦੀ ਬਿਜਲੀ ਮੁਫ਼ਤ ਕਰ ਦਿੱਤੀ। ਇਸ ਤੋਂ ਬਾਅਦ 65 ਲੱਖ ਪਰਿਵਾਰਾਂ ਦਾ 10 ਲੱਖ ਰੁਪਏ ਸਾਲਾਨਾ ਦਾ ਨਕਦੀ ਰਹਿਤ ਇਲਾਜ ਸ਼ੁਰੂ ਕਰ ਦਿੱਤਾ। ਕੇਂਦਰ ਸਰਕਾਰ ਵੱਲੋਂ ਫੰਡ ਰੋਕੇ ਜਾਣ ਦੇ ਬਾਵਜੂਦ ਪੰਜਾਬ ਵਿੱਚ ਕੁੱਲ 66 ਹਜ਼ਾਰ ਕਿਲੋਮੀਟਰ ਦੀਆਂ ਸੜਕਾਂ ਵਿੱਚੋਂ 43 ਹਜ਼ਾਰ ਕਿਲੋਮੀਟਰ ਦੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਵਰਨਣਯੋਗ ਹੈ ਕਿ ‘ਆਪ’ ਸਰਕਾਰ ਦਾ ਇੀ ਪੰਜਵਾਂ ਤੇ ਆਖਰੀ ਬਜਟ ਹੈ, ਜਿਸ ’ਚ ਹਰ ਵਰਗ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

See also  ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲਾਂ ਵਿੱਚ ਕੀਤਾ ਅਚਨਚੇਤ ਦੌਰਾ!