ਪੰਜਾਬ ਵਿੱਚ 25 ਜੂਨ ਤੋਂ ਘਰੋ-ਘਰ ਵੋਟਰ ਗਣਨਾ ਸ਼ੁਰੂ, 2.14 ਕਰੋੜ ਤੋਂ ਵੱਧ ਵੋਟਰਾਂ ਦੀ ਹੋਵੇਗੀ ਜਾਂਚ | ਪੰਜਾਬ ਖ਼ਬਰਾਂ

0
6
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ | ਪੰਜਾਬ ਖ਼ਬਰਾਂ



Last Updated:Jun 24, 2026 9:01 PM ISTਮੁੱਖ ਚੋਣ ਅਫ਼ਸਰ ਨੇ ਸਪਸ਼ਟ ਕੀਤਾ ਕਿ ਜਿਹੜੇ ਭਾਰਤੀ ਨਾਗਰਿਕ ਕਿਸੇ ਹੋਰ ਦੇਸ਼ ਦਾ ਪਾਸਪੋਰਟ ਹਾਸਲ ਕਰ ਚੁੱਕੇ ਹਨ, ਉਹ ਭਾਰਤ ਵਿੱਚ ਵੋਟ ਬਣਵਾਉਣ ਦੇ ਯੋਗ ਨਹੀਂ ਹਨ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਦੋ ਥਾਵਾਂ ‘ਤੇ ਵੋਟ ਬਣਵਾਉਂਦਾ ਹੈ ਜਾਂ ਵਿਦੇਸ਼ੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਭਾਰਤ ਵਿੱਚ ਵੋਟਰ ਵਜੋਂ ਦਰਜ ਰਹਿੰਦਾ ਹੈ ਤਾਂ ਉਸ ਨੂੰ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ।ਪੰਜਾਬ ਵਿੱਚ 25 ਜੂਨ ਤੋਂ ਘਰੋ-ਘਰ ਵੋਟਰ ਗਣਨਾ ਸ਼ੁਰੂ, 2.14 ਕਰੋੜ ਤੋਂ ਵੱਧ ਵੋਟਰਾਂ ਦੀ ਹੋਵੇਗੀ ਜਾਂਚਚੰਡੀਗੜ੍ਹ: ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (Special Intensive Revision – SIR) ਤਹਿਤ ਘਰੋ-ਘਰ ਵੋਟਰ ਗਣਨਾ ਦਾ ਪਹਿਲਾ ਪੜਾਅ 25 ਜੂਨ 2026 ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਬੂਥ ਲੈਵਲ ਅਫ਼ਸਰ (BLO) ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮ ਵੰਡਣਗੇ, ਵੋਟਰਾਂ ਨੂੰ ਫਾਰਮ ਭਰਨ ਵਿੱਚ ਸਹਾਇਤਾ ਦੇਣਗੇ ਅਤੇ ਬਾਅਦ ਵਿੱਚ ਇਹ ਫਾਰਮ ਵਾਪਸ ਇਕੱਤਰ ਵੀ ਕਰਨਗੇ। ਘਰੋ-ਘਰੀ ਗਣਨਾ ਦੀ ਇਹ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ।24,453 ਬੀਐਲਓ ਕਰਨਗੇ 2.14 ਕਰੋੜ ਵੋਟਰਾਂ ਦੀ ਗਣਨਾ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਭਰ ਵਿੱਚ 24,453 ਬੀਐਲਓਜ਼ ਵੱਲੋਂ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਦੀ ਗਣਨਾ ਕੀਤੀ ਜਾਵੇਗੀ। ਮੌਜੂਦਾ ਸਮੇਂ ਤੱਕ 1 ਕਰੋੜ 84 ਲੱਖ 61 ਹਜ਼ਾਰ 581 ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ, ਜੋ ਕੁੱਲ ਵੋਟਰਾਂ ਦਾ 86.02 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਘਰ ਤੋਂ ਫਾਰਮ ਪ੍ਰਾਪਤ ਨਹੀਂ ਹੁੰਦਾ ਤਾਂ ਬੀਐਲਓ ਉਸ ਘਰ ਦਾ ਤਿੰਨ ਵਾਰ ਤੱਕ ਦੌਰਾ ਕਰੇਗਾ ਅਤੇ ਹਰ ਦੌਰੇ ਦੀ ਜਾਣਕਾਰੀ ਘਰ ਦੇ ਦਰਵਾਜ਼ੇ ‘ਤੇ ਸਟਿੱਕਰ ਲਗਾ ਕੇ ਦਰਜ ਕਰੇਗਾ।ਵੋਟਰ ਸੂਚੀ ਸੰਸ਼ੋਧਨ ਦਾ ਪੂਰਾ ਸ਼ਡਿਊਲ ਜਾਰੀਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ:25 ਜੂਨ ਤੋਂ 24 ਜੁਲਾਈ 2026 ਤੱਕ ਘਰੋ-ਘਰ ਗਣਨਾ24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ3 ਅਗਸਤ 2026 ਨੂੰ ਵੋਟਰ ਸੂਚੀ ਦਾ ਖਰੜਾ ਪ੍ਰਕਾਸ਼ਿਤ3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਾਖ਼ਲ28 ਸਤੰਬਰ 2026 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤਕਿਸੇ ਯੋਗ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ ।ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਅਨਿੰਦਿਤਾ ਮਿਤਰਾ ਨੇ ਸਪਸ਼ਟ ਕੀਤਾ ਕਿ ਜੇਕਰ ਕਿਸੇ ਵੋਟਰ ਦੀ ਮੈਪਿੰਗ ਨਹੀਂ ਹੋ ਪਾਉਂਦੀ ਤਾਂ ਉਸ ਨੂੰ ਦਾਅਵੇ ਅਤੇ ਇਤਰਾਜ਼ਾਂ ਦੀ ਪ੍ਰਕਿਰਿਆ ਦੌਰਾਨ ਨੋਟਿਸ ਜਾਰੀ ਕੀਤਾ ਜਾਵੇਗਾ। ਸੰਬੰਧਤ ਵਿਅਕਤੀ ਲੋੜੀਂਦੇ ਦਸਤਾਵੇਜ਼ ਪੇਸ਼ ਕਰਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾ ਸਕੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਦੌਰਾਨ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਵੇਗੀ।ਵਿਦੇਸ਼ੀ ਨਾਗਰਿਕਤਾ ਲੈਣ ਵਾਲੇ ਭਾਰਤ ਵਿੱਚ ਵੋਟ ਪਾਉਣ ਦੇ ਹੱਕਦਾਰ ਨਹੀਂਮੁੱਖ ਚੋਣ ਅਫ਼ਸਰ ਨੇ ਸਪਸ਼ਟ ਕੀਤਾ ਕਿ ਜਿਹੜੇ ਭਾਰਤੀ ਨਾਗਰਿਕ ਕਿਸੇ ਹੋਰ ਦੇਸ਼ ਦਾ ਪਾਸਪੋਰਟ ਹਾਸਲ ਕਰ ਚੁੱਕੇ ਹਨ, ਉਹ ਭਾਰਤ ਵਿੱਚ ਵੋਟ ਬਣਵਾਉਣ ਦੇ ਯੋਗ ਨਹੀਂ ਹਨ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਦੋ ਥਾਵਾਂ ‘ਤੇ ਵੋਟ ਬਣਵਾਉਂਦਾ ਹੈ ਜਾਂ ਵਿਦੇਸ਼ੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਭਾਰਤ ਵਿੱਚ ਵੋਟਰ ਵਜੋਂ ਦਰਜ ਰਹਿੰਦਾ ਹੈ ਤਾਂ ਉਸ ਨੂੰ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ।ਸਿਆਸੀ ਪਾਰਟੀਆਂ ਅਤੇ ਚੋਣ ਅਮਲੇ ਨੂੰ ਦਿੱਤੀ ਗਈ ਟ੍ਰੇਨਿੰਗਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਐਸਆਈਆਰ ਪ੍ਰਕਿਰਿਆ ਸਬੰਧੀ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਮੀਟਿੰਗਾਂ ਰਾਹੀਂ ਜਾਣਕਾਰੀ ਦਿੱਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਵੀ ਲਾਗੂ ਕੀਤਾ ਗਿਆ ਹੈ। ਇਹ ਮੀਟਿੰਗਾਂ ਰਾਜ, ਜ਼ਿਲ੍ਹਾ, ਤਹਿਸੀਲ ਅਤੇ ਬੀਐਲਓ ਪੱਧਰ ਤੱਕ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਈਆਰਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਬੀਐਲਓਜ਼ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ, ਫੀਡਬੈਕ ਪ੍ਰਾਪਤ ਕਰਨ ਅਤੇ ਤਕਨੀਕੀ ਜਾਂ ਮੈਦਾਨੀ ਪੱਧਰ ‘ਤੇ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ।Read More



Rozana Times

LEAVE A REPLY

Please enter your comment!
Please enter your name here