Last Updated:Jun 28, 2026 6:45 PM ISTਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ। ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਸਪੀਕਰ ਸੋਮਵਾਰ ਨੂੰ ਨਿਮਰਤਾ ਨਾਲ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ।CM ਮਾਨ ਦਾ ਵੱਡਾ ਬਿਆਨ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ਦੀ ਕਰਾਂਗੇ ਪਾਲਣਾ, ਸੋਮਵਾਰ ਨੂੰ ਮੰਤਰੀ ਤੇ ਵਿਧਾਇਕ ਹੋਣਗੇ ਪੇਸ਼ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਬਾਰਾ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਵੱਲੋਂ ਜਾਰੀ ਹਰ ਹੁਕਮ ਨੂੰ ਪੂਰੀ ਸ਼ਰਧਾ ਅਤੇ ਨਿਮਰਤਾ ਨਾਲ ਸਵੀਕਾਰ ਕਰਕੇ ਉਸ ਦੀ ਪਾਲਣਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ, ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉੱਥੇ ਹਾਜ਼ਰ ਹੋ ਕੇ ਸਰਕਾਰ ਦਾ ਪੱਖ ਨਿਮਰਤਾ ਨਾਲ ਰੱਖਣਗੇ।ਫਰਜ਼ੀ ਵੀਡੀਓ ਬਾਰੇ ਵੀ ਦਿੱਤੇ ਜਾਣਗੇ ਵੇਰਵੇਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਜਥੇਦਾਰ ਸਾਹਿਬ ਨੂੰ ਪੱਤਰ ਲਿਖ ਕੇ ਉਸ ਫਰਜ਼ੀ ਵੀਡੀਓ ਦੇ ਸਾਰੇ ਤੱਥ ਸੌਂਪੇਗੀ, ਜਿਸ ਵਿੱਚ ਇੱਕ ਵਿਅਕਤੀ ਨੇ ਉਨ੍ਹਾਂ ਦੀ ਨਕਲ ਕਰਕੇ ਗਲਤ ਧਾਰਣਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਐਸਜੀਪੀਸੀ ਵੱਲੋਂ ਦਿੱਤੇ ਜਾਣ ਵਾਲੇ ਹਰ ਸੁਝਾਅ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।ਵਿਰੋਧੀ ਧਿਰ ‘ਤੇ ਲਗਾਏ ਸਿਆਸੀ ਦੋਸ਼ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਇਸ ਮਾਮਲੇ ਨੂੰ ਧਾਰਮਿਕ ਰੰਗ ਦੇ ਕੇ ਸਿਆਸੀ ਲਾਭ ਲੈਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਧਰਮ ਅਤੇ ਸਿਆਸਤ ਨੂੰ ਕਦੇ ਵੀ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ।ਮਾਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਖ਼ਿਲਾਫ਼ ਗੁਰਦੁਆਰਿਆਂ ਦੇ ਬਾਹਰ ਸਮਾਜਿਕ ਬਾਈਕਾਟ ਦੇ ਪੋਸਟਰ ਲਗਾਏ ਜਾ ਰਹੇ ਹਨ, ਜਦਕਿ ਬੇਅਦਬੀ ਮਾਮਲਿਆਂ ਦੀ ਜ਼ਿੰਮੇਵਾਰੀ ਕਬੂਲ ਕਰਨ ਵਾਲਿਆਂ ਖ਼ਿਲਾਫ਼ ਅਜਿਹਾ ਕਦੇ ਨਹੀਂ ਕੀਤਾ ਗਿਆ।ਲੋਕਾਂ ਦਾ ਸਮਰਥਨ ਹੀ ਵਿਰੋਧੀਆਂ ਦੀ ਪਰੇਸ਼ਾਨੀ: ਮਾਨਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਉਹ ਜਾਂਦੇ ਹਨ, ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੁੰਦੇ ਹਨ ਅਤੇ ਇਹੀ ਗੱਲ ਵਿਰੋਧੀ ਧਿਰ ਨੂੰ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਉਨ੍ਹਾਂ ਨੂੰ ਧਾਰਮਿਕ ਤੌਰ ‘ਤੇ ਬਦਨਾਮ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ, ਜਦਕਿ ਉਨ੍ਹਾਂ ਦੀ ਸਰਕਾਰ ਰੋਜ਼ਗਾਰ, ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਵਿਕਾਸ ਵਰਗੇ ਮੁੱਦਿਆਂ ‘ਤੇ ਕੰਮ ਕਰ ਰਹੀ ਹੈ।ਮਹਾਰਾਸ਼ਟਰ ਸਰਕਾਰ ਨੂੰ ਦਿੱਤੀ ਨਸੀਹਤਮਹਾਰਾਸ਼ਟਰ ਸਰਕਾਰ ਵੱਲੋਂ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956’ ਨੂੰ ਰੱਦ ਕਰਨ ਦੇ ਫ਼ੈਸਲੇ ‘ਤੇ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਧਰਮ ਅਤੇ ਸਿਆਸਤ ਨੂੰ ਵੱਖ-ਵੱਖ ਰੱਖਣਾ ਹੀ ਲੋਕਤੰਤਰ ਅਤੇ ਸਮਾਜ ਦੇ ਹਿੱਤ ਵਿੱਚ ਹੈ।ਪੰਜਾਬੀ ਖਬਰਾਂ/ ਖਬਰਾਂ/Punjab/CM ਮਾਨ ਦਾ ਵੱਡਾ ਬਿਆਨ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ਦੀ ਕਰਾਂਗੇ ਪਾਲਣਾ, ਸੋਮਵਾਰ ਨੂੰ ਮੰਤਰੀ ਤੇ ਵਿਧਾਇਕ ਹੋਣਗੇ ਪੇਸ਼Read More
Rozana Times















