ਅੰਮ੍ਰਿਤਸਰ ਵਿੱਚ ਭਜਨ ਸੰਧਿਆ ਦੌਰਾਨ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਸਿੰਘ ਮਾਨ ਨੇ ਕੀਤੇ ਵੱਡੇ ਐਲਾਨ | ਪੰਜਾਬ ਖ਼ਬਰਾਂ

0
4
ਅੰਮ੍ਰਿਤਸਰ ਵਿੱਚ ਭਜਨ ਸੰਧਿਆ ਦੌਰਾਨ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਸਿੰਘ ਮਾਨ ਨੇ ਕੀਤੇ ਵੱਡੇ ਐਲਾਨ | ਪੰਜਾਬ ਖ਼ਬਰਾਂ



Last Updated:Jun 28, 2026 9:13 PM ISTਅੰਮ੍ਰਿਤਸਰ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ’ ਭਜਨ ਸੰਧਿਆ ਦੌਰਾਨ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਨੇ ਮਾਤਾ ਸੀਤਾ ਮੰਦਰ, ਤੀਰਥ ਯਾਤਰਾ ਯੋਜਨਾ ਅਤੇ ਹੋਰ ਧਾਰਮਿਕ ਪਹਿਲਕਦਮੀਆਂ ਦਾ ਐਲਾਨ ਕੀਤਾ।ਅੰਮ੍ਰਿਤਸਰ ਵਿੱਚ ਭਜਨ ਸੰਧਿਆ ਦੌਰਾਨ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਸਿੰਘ ਮਾਨ ਨੇ ਕੀਤੇ ਵੱਡੇ ਐਲਾਨਭਾਰਤ ਦੀ ਅਧਿਆਤਮਿਕ ਵਿਰਾਸਤ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ’ ਭਜਨ ਸੰਧਿਆ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ।ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਐਲਾਨ ਕੀਤੇ।ਇਹ ਹਨ ਵੱਡੇ ਐਲਾਨਸਮਾਗਮ ਦੌਰਾਨ ਸਰਕਾਰ ਵੱਲੋਂ ਹੇਠ ਲਿਖੀਆਂ ਪਹਿਲਕਦਮੀਆਂ ਦਾ ਐਲਾਨ ਕੀਤਾ ਗਿਆ—ਅੰਮ੍ਰਿਤਸਰ ਵਿੱਚ ਮਾਤਾ ਸੀਤਾ, ਮਾਤਾ ਜਾਨਕੀ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਦਾ ਨਿਰਮਾਣ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਨਵੇਂ ਧਾਰਮਿਕ ਰੂਟਾਂ ਨਾਲ ਵਿਸਥਾਰ। 1 ਅਗਸਤ ਤੋਂ ਪੂਰੇ ਪੰਜਾਬ ਵਿੱਚ ਅਧਿਆਤਮਿਕ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ। ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ 80 ਕਰੋੜ ਰੁਪਏ ਦੇ ਨਵੀਨੀਕਰਨ ਕਾਰਜ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣਾ। ਪੰਜਾਬ ਦੀ ਧਾਰਮਿਕ ਵਿਰਾਸਤ ਨੂੰ ਸੰਭਾਲਣ ਲਈ ਸਰਕਾਰ ਵਚਨਬੱਧ: CM ਮਾਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਆਸਥਾ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਧਾਰਮਿਕ ਸਥਾਨਾਂ ਦੀ ਸੰਭਾਲ, ਅਧਿਆਤਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਨ ਲਈ ਵਚਨਬੱਧ ਹੈ।ਪੰਜਾਬ ਦੇ ਸਾਰੇ 22 ਸ਼ਹਿਰਾਂ ਵਿੱਚ ਹੋਵੇਗੀ ‘ਭਜਨ ਸੰਧਿਆ’ਸਮਾਗਮ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ‘ਇੱਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ’ ਭਜਨ ਸੰਧਿਆ ਨੂੰ ਲੋਕਾਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਲੰਧਰ ਵਿੱਚ ਇਹ ਸਮਾਗਮ ਕਰਵਾਇਆ ਗਿਆ ਸੀ ਅਤੇ ਹੁਣ ਅੰਮ੍ਰਿਤਸਰ ਵਿੱਚ ਕਰਵਾਇਆ ਗਿਆ ਹੈ।ਉਨ੍ਹਾਂ ਐਲਾਨ ਕੀਤਾ ਕਿ ਹੁਣ ਇਹ ਧਾਰਮਿਕ ਪ੍ਰੋਗਰਾਮ ਸਿਰਫ਼ ਕੁਝ ਸ਼ਹਿਰਾਂ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਜਲਦੀ ਹੀ ਪੰਜਾਬ ਦੇ ਸਾਰੇ 22 ਸ਼ਹਿਰਾਂ ਵਿੱਚ ‘ਭਜਨ ਸੰਧਿਆ’ ਦਾ ਆਯੋਜਨ ਕੀਤਾ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿੱਚ ਸ਼ਾਮਲ ਹੋ ਸਕਣ।ਅੰਮ੍ਰਿਤਸਰ ਵਿੱਚ ਹੋਈ ‘ਇੱਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ’ ਭਜਨ ਸੰਧਿਆ ਦੌਰਾਨ ਪੰਜਾਬ ਸਰਕਾਰ ਨੇ ਧਾਰਮਿਕ ਵਿਰਾਸਤ ਦੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਐਲਾਨ ਕੀਤੇ। ਮਾਤਾ ਸੀਤਾ ਮੰਦਰ ਦੇ ਨਿਰਮਾਣ ਤੋਂ ਲੈ ਕੇ ਤੀਰਥ ਯਾਤਰਾ ਯੋਜਨਾ ਦੇ ਵਿਸਥਾਰ ਅਤੇ ਪੰਜਾਬ ਦੇ 22 ਸ਼ਹਿਰਾਂ ਵਿੱਚ ਭਜਨ ਸੰਧਿਆ ਕਰਵਾਉਣ ਦੇ ਫ਼ੈਸਲੇ ਨੂੰ ਧਾਰਮਿਕ ਅਤੇ ਸੱਭਿਆਚਾਰਕ ਖੇਤਰ ਵਿੱਚ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।Read More



Rozana Times

LEAVE A REPLY

Please enter your comment!
Please enter your name here