ਪੰਜਾਬ ਵਿੱਚ 500 ਪੇਂਡੂ ਜਿੰਮਾਂ ਦਾ ਉਦਘਾਟਨ, CM ਭਗਵੰਤ ਮਾਨ ਨੇ ਨਸ਼ਾ ਮੁਕਤ ਪੰਜਾਬ ਲਈ ਕੀਤਾ ਵੱਡਾ ਐਲਾਨ | ਪੰਜਾਬ ਖ਼ਬਰਾਂ

0
5
ਪੰਜਾਬ ਵਿੱਚ 500 ਪੇਂਡੂ ਜਿੰਮਾਂ ਦਾ ਉਦਘਾਟਨ, CM ਭਗਵੰਤ ਮਾਨ ਨੇ ਨਸ਼ਾ ਮੁਕਤ ਪੰਜਾਬ ਲਈ ਕੀਤਾ ਵੱਡਾ ਐਲਾਨ | ਪੰਜਾਬ ਖ਼ਬਰਾਂ



Last Updated:Jun 28, 2026 9:00 PM ISTਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ 3,000 ਜਿੰਮ, 3,100 ਖੇਡ ਮੈਦਾਨ ਅਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਵੀ ਵੱਡੇ ਐਲਾਨ ਕੀਤੇ।ਪੰਜਾਬ ਵਿੱਚ 500 ਪੇਂਡੂ ਜਿੰਮਾਂ ਦਾ ਉਦਘਾਟਨ, CM ਭਗਵੰਤ ਮਾਨ ਨੇ ਨਸ਼ਾ ਮੁਕਤ ਪੰਜਾਬ ਲਈ ਕੀਤਾ ਵੱਡਾ ਐਲਾਨਫਰੀਦਕੋਟ: ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਨਾਲ ਜੋੜਨ ਦੇ ਟੀਚੇ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਹਨ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ।ਫਰੀਦਕੋਟ ਦੇ ਪਿੰਡ ਚੰਦ ਬਾਜਾ ਤੋਂ 500 ਪੇਂਡੂ ਜਿੰਮਾਂ ਦਾ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੋਜਨਾ ਸੂਬੇ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕੋ-ਇੱਕ ਟੀਚਾ ਨਸ਼ਾ ਮੁਕਤ, ਸਿਹਤਮੰਦ ਅਤੇ ਰੰਗਲਾ ਪੰਜਾਬ ਬਣਾਉਣਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1,791 ਕਰੋੜ ਰੁਪਏ ਦਾ ਰਿਕਾਰਡ ਖੇਡ ਬਜਟ ਰੱਖਿਆ ਗਿਆ ਹੈ। ਇਸ ਤਹਿਤ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 3,100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 250 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਹ ਜਿੰਮ ਸਿਰਫ਼ ਕਸਰਤ ਲਈ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਸਿਹਤਮੰਦ ਅਤੇ ਰੌਸ਼ਨ ਭਵਿੱਖ ਦੀ ਮਜ਼ਬੂਤ ਨੀਂਹ ਹਨ। ਸਰਕਾਰ ਦਾ ਮੰਨਣਾ ਹੈ ਕਿ ਬਿਹਤਰ ਖੇਡ ਸਹੂਲਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾ ਰਹੀ ਹੈ। ਛੱਪੜਾਂ ਦੀ ਸਫ਼ਾਈ ਤੋਂ ਬਾਅਦ ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਲਈ ਵਰਤਿਆ ਜਾਵੇਗਾ, ਜਿਸ ਨਾਲ ਭੂਗਰਭ ਪਾਣੀ ‘ਤੇ ਨਿਰਭਰਤਾ ਘਟੇਗੀ ਅਤੇ ਟਿਕਾਊ ਜਲ ਪ੍ਰਬੰਧਨ ਨੂੰ ਉਤਸ਼ਾਹ ਮਿਲੇਗਾ।ਇਸ ਮੌਕੇ ਮੁੱਖ ਮੰਤਰੀ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਉਨ੍ਹਾਂ ਦੇ ਮੋਬਾਈਲ ‘ਤੇ ਸਹਾਇਤਾ ਰਾਸ਼ੀ ਸਬੰਧੀ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ। ਯੋਜਨਾ ਅਧੀਨ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ, ਜਦਕਿ ਹੋਰ ਵਰਗਾਂ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਮਹਿਲਾਵਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ।ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਯੋਜਨਾ ਨਾਲ ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਲਾਭ ਮਿਲੇਗਾ। ਇਸ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਲਈ ਸਰਕਾਰ ਵੱਲੋਂ 9,300 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਗਿਆ ਹੈ। ਇਸ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।Read More



Rozana Times

LEAVE A REPLY

Please enter your comment!
Please enter your name here