Punjab-10 ਤੋਂ 12 ਹਮਲਾਵਰਾਂ ਨੇ ਦਿਨ-ਦਿਹਾੜੇ ਗੋਲੀਆਂ ਚਲਾ ਕੇ ਨੌਜਵਾਨ ਨੂੰ ਕੀਤਾ ਅਗਵਾ; ਇਲਾਕੇ ‘ਚ ਫੈਲੀ ਦਹਿਸ਼ਤ… | ਪੰਜਾਬ ਖ਼ਬਰਾਂ

0
4
ਸਾਬਕਾ ਸਰਪੰਚ ਦੇ ਘਰ 'ਤੇ ਤਾਬਤੋੜ ਫਾਇਰਿੰਗ, ਮਚਿਆ ਹੜਕੰਪ ! | ਪੰਜਾਬ ਖ਼ਬਰਾਂ



Last Updated:Jun 29, 2026 1:34 PM ISTਲੁਧਿਆਣਾ ਵਿੱਚ ਦਿਨ-ਦਿਹਾੜੇ ਵਾਪਰੀ ਇੱਕ ਸਨਸਨੀਖੇਜ਼ ਵਾਰਦਾਤ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਜਾਣਕਾਰੀ ਅਨੁਸਾਰ ਆਪਸੀ ਰੰਜਿਸ਼ ਦੇ ਚੱਲਦਿਆਂ 10 ਤੋਂ 12 ਹਮਲਾਵਰਾਂ ਨੇ ਤਿੰਨ ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।  Punjab-10 ਤੋਂ 12 ਹਮਲਾਵਰਾਂ ਨੇ ਦਿਨ-ਦਿਹਾੜੇ ਗੋਲੀਆਂ ਚਲਾ ਕੇ ਨੌਜਵਾਨ ਨੂੰ ਕੀਤਾ ਅਗਵਾ; ਇਲਾਕੇ ‘ਚ ਫੈਲੀ ਦਹਿਸ਼ਤ…ਲੁਧਿਆਣਾ ਵਿੱਚ ਦਿਨ-ਦਿਹਾੜੇ ਵਾਪਰੀ ਇੱਕ ਸਨਸਨੀਖੇਜ਼ ਵਾਰਦਾਤ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਜਾਣਕਾਰੀ ਅਨੁਸਾਰ ਆਪਸੀ ਰੰਜਿਸ਼ ਦੇ ਚੱਲਦਿਆਂ 10 ਤੋਂ 12 ਹਮਲਾਵਰਾਂ ਨੇ ਤਿੰਨ ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਸ਼ੁਭਮ ਨਾਂ ਦੇ ਨੌਜਵਾਨ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹਮਲਾਵਰ ਜ਼ਖਮੀ ਹਾਲਤ ਵਿੱਚ ਹੀ ਉਸ ਨੂੰ ਗੰਨ ਪੁਆਇੰਟ ‘ਤੇ ਅਗਵਾ ਕਰਕੇ ਆਪਣੇ ਨਾਲ ਲੈ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ‘ਚ ਹਮਲਾਵਰ ਨੌਜਵਾਨਾਂ ਦਾ ਪਿੱਛਾ ਕਰਦੇ ਤੇ ਗੋਲੀਆਂ ਚਲਾਉਂਦੇ ਦਿਖਾਈ ਦੇ ਰਹੇ ਹਨ।ਵਾਰਦਾਤ ਦੌਰਾਨ ਮੁਲਜ਼ਮਾਂ ਨੇ ਦਹਿਸ਼ਤ ਫੈਲਾਉਣ ਲਈ ਦੋ ਰਾਊਂਡ ਹਵਾਈ ਫਾਇਰਿੰਗ ਵੀ ਕੀਤੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ।ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਅਗਵਾ ਕੀਤੇ ਗਏ ਨੌਜਵਾਨ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਦੇ ਯਤਨ ਜਾਰੀ ਹਨ। ਸ਼ੁਰੂਆਤੀ ਜਾਂਚ ਵਿੱਚ ਘਟਨਾ ਦੇ ਪਿੱਛੇ ਆਪਸੀ ਰੰਜਿਸ਼ ਨੂੰ ਕਾਰਨ ਮੰਨਿਆ ਜਾ ਰਿਹਾ ਹੈ।ਪੰਜਾਬੀ ਖਬਰਾਂ/ ਖਬਰਾਂ/Punjab/Punjab-10 ਤੋਂ 12 ਹਮਲਾਵਰਾਂ ਨੇ ਦਿਨ-ਦਿਹਾੜੇ ਗੋਲੀਆਂ ਚਲਾ ਕੇ ਨੌਜਵਾਨ ਨੂੰ ਕੀਤਾ ਅਗਵਾ; ਇਲਾਕੇ ‘ਚ ਫੈਲੀ ਦਹਿਸ਼ਤ…Read More



Rozana Times

LEAVE A REPLY

Please enter your comment!
Please enter your name here