Last Updated:Jun 30, 2026 11:46 AM ISTਪੰਜਾਬ ਦੇ ਨਵੇਂ ਸਥਾਈ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਅੱਜ ਅਹਿਮ ਦਿਨ ਹੈ। UPSC ਦੀ ਬੈਠਕ ਵਿੱਚ ਤਿੰਨ ਨਾਵਾਂ ਨੂੰ ਸ਼ਾਰਟ ਲਿਸਟ ਕੀਤਾ ਜਾ ਸਕਦਾ ਹੈ, ਜਿਨ੍ਹਾਂ ਵਿੱਚ ਮੌਜੂਦਾ ਡੀਜੀਪੀ ਗੌਰਵ ਯਾਦਵ ਦਾ ਨਾਮ ਵੀ ਸ਼ਾਮਲ ਹੋਣ ਦੀ ਚਰਚਾ ਹੈ।News18ਪੰਜਾਬ ਦੇ ਨਵੇਂ ਸਥਾਈ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਅੱਜ ਇੱਕ ਅਹਿਮ ਪੜਾਅ ਆ ਸਕਦਾ ਹੈ। ਕੇਂਦਰੀ ਲੋਕ ਸੇਵਾ ਕਮਿਸ਼ਨ (UPSC) ਅੱਜ ਇਸ ਮਾਮਲੇ ‘ਤੇ ਮਹੱਤਵਪੂਰਨ ਬੈਠਕ ਕਰਨ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਪੈਨਲ ‘ਤੇ ਵਿਚਾਰ ਕੀਤਾ ਜਾਵੇਗਾ।ਸੂਤਰਾਂ ਮੁਤਾਬਕ, UPSC ਇਸ ਬੈਠਕ ਦੌਰਾਨ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਵਾਂ ਨੂੰ ਸ਼ਾਰਟ ਲਿਸਟ ਕਰੇਗਾ। ਇਸ ਤੋਂ ਬਾਅਦ ਇਹ ਪੈਨਲ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ, ਜਿੱਥੋਂ ਇੱਕ ਅਧਿਕਾਰੀ ਨੂੰ ਸੂਬੇ ਦਾ ਸਥਾਈ ਡੀਜੀਪੀ ਨਿਯੁਕਤ ਕੀਤਾ ਜਾਵੇਗਾ।ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਨੇ 6 ਅਪ੍ਰੈਲ ਨੂੰ UPSC ਨੂੰ 14 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਵਾਂ ਵਾਲਾ ਪੈਨਲ ਭੇਜਿਆ ਸੀ। ਹੁਣ ਇਨ੍ਹਾਂ ਨਾਵਾਂ ਵਿੱਚੋਂ ਤਿੰਨ ਅਧਿਕਾਰੀਆਂ ਦੀ ਚੋਣ ਕੀਤੀ ਜਾਣੀ ਹੈ, ਜਿਨ੍ਹਾਂ ਵਿੱਚੋਂ ਇੱਕ ਨੂੰ ਸੂਬੇ ਦੀ ਪੁਲਿਸ ਫੋਰਸ ਦੀ ਕਮਾਨ ਸੌਂਪੀ ਜਾਵੇਗੀ।ਇਸ ਦੌਰਾਨ ਮੌਜੂਦਾ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਦੇ ਨਾਮ ‘ਤੇ ਵੀ ਵਿਚਾਰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਅੰਤਿਮ ਫ਼ੈਸਲਾ UPSC ਵੱਲੋਂ ਸ਼ਾਰਟ ਲਿਸਟ ਕੀਤੇ ਪੈਨਲ ਦੇ ਆਧਾਰ ‘ਤੇ ਪੰਜਾਬ ਸਰਕਾਰ ਕਰੇਗੀ।ਜ਼ਿਕਰਯੋਗ ਹੈ ਕਿ ਪੰਜਾਬ ਨੂੰ ਪਿਛਲੇ ਕਰੀਬ ਚਾਰ ਸਾਲਾਂ ਤੋਂ ਸਥਾਈ ਡੀਜੀਪੀ ਨਹੀਂ ਮਿਲਿਆ। ਇਸ ਦੌਰਾਨ ਕਾਰਜਕਾਰੀ ਪ੍ਰਬੰਧਾਂ ਤਹਿਤ ਹੀ ਪੁਲਿਸ ਵਿਭਾਗ ਦਾ ਕੰਮਕਾਜ ਚੱਲਦਾ ਰਿਹਾ। ਇਸ ਕਾਰਨ ਸਥਾਈ ਡੀਜੀਪੀ ਦੀ ਨਿਯੁਕਤੀ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ।ਅੱਜ ਹੋਣ ਵਾਲੀ UPSC ਦੀ ਬੈਠਕ ਨੂੰ ਇਸ ਪੂਰੀ ਪ੍ਰਕਿਰਿਆ ਵਿੱਚ ਨਿਰਣਾਇਕ ਮੰਨਿਆ ਜਾ ਰਿਹਾ ਹੈ। ਜੇਕਰ ਤਿੰਨ ਨਾਵਾਂ ਦਾ ਪੈਨਲ ਤਿਆਰ ਹੋ ਜਾਂਦਾ ਹੈ ਤਾਂ ਪੰਜਾਬ ਸਰਕਾਰ ਜਲਦ ਹੀ ਸੂਬੇ ਦੇ ਨਵੇਂ ਸਥਾਈ ਡੀਜੀਪੀ ਦੇ ਨਾਮ ਦਾ ਐਲਾਨ ਕਰ ਸਕਦੀ ਹੈ। ਹੁਣ ਸਭ ਦੀਆਂ ਨਜ਼ਰਾਂ UPSC ਦੇ ਫ਼ੈਸਲੇ ਅਤੇ ਉਸ ਤੋਂ ਬਾਅਦ ਸਰਕਾਰ ਦੇ ਅੰਤਿਮ ਕਦਮ ‘ਤੇ ਟਿਕੀਆਂ ਹੋਈਆਂ ਹਨ।First Published :Jun 30, 2026 11:46 AM ISTRead More
Rozana Times















