ਪੰਜਾਬ ਦੇ ਸਕੂਲਾਂ ਵਿਚ 7 ਜੁਲਾਈ ਤੱਕ ਵਧਾਈਆਂ ਗਰਮੀਆਂ ਦੀਆਂ ਛੁੱਟੀਆਂ? ਸਿੱਖਿਆ ਮਹਿਕਮੇ ਨੇ ਕੀਤਾ ਕਲੀਅਰ | ਪੰਜਾਬ ਖ਼ਬਰਾਂ

0
4
ਭਖਦੀ ਗਰਮੀ ਵਿੱਚ ਪੰਜਾਬ ਦੇ ਸਕੂਲੀ ਬੱਚਿਆਂ ਨੂੰ ਵੱਡੀ ਰਾਹਤ, ਸਕੂਲਾਂ ਦਾ ਬਦਲਿਆ ਸਮਾਂ, 2 ਸ਼ਿਫਟਾਂ ਵਿੱਚ ਖੁੱਲ੍ਹਣਗੇ ਸਕੂਲ, ਨੋਟੀਫਿਕੇਸ਼ਨ ਜਾਰੀ | ਪੰਜਾਬ ਖ਼ਬਰਾਂ



Last Updated:Jun 30, 2026 12:20 PM ISTਪੰਜਾਬ ਸਿੱਖਿਆ ਵਿਭਾਗ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਤੱਕ ਗਰਮੀ ਦੀਆਂ ਛੁੱਟੀਆਂ ਪਹਿਲਾਂ ਤੋਂ ਨਿਰਧਾਰਤ 30 ਜੂਨ ਤੱਕ ਹੀ ਰਹਿਣ ਵਾਲੀਆਂ ਹਨ। ਵਿਭਾਗ ਮੁਤਾਬਕ ਇਹ ਪੱਤਰ ਪੂਰੀ ਤਰ੍ਹਾਂ ਜਾਅਲੀ ਹੈ ਅਤੇ ਇਸ ਤੋਂ ਬਚਣ ਦੀ ਲੋੜ ਹੈ।News18ਪੰਜਾਬ ‘ਚ ਭਿਆਨਕ ਗਰਮੀ ਦੇ ਮੱਦੇਨਜ਼ਰ ਸੋਸ਼ਲ ਮੀਡੀਆ ‘ਤੇ ਇੱਕ ਪੱਤਰ ਕਾਫੀ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੂਬੇ ਦੇ ਸਾਰੇ ਸਕੂਲਾਂ ਵਿੱਚ 7 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਖ਼ਬਰ ਨੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਕਈ ਤਰ੍ਹਾਂ ਦੇ ਸਵਾਲ ਪੈਦਾ ਕਰ ਦਿੱਤੇ ਸਨ।ਹਾਲਾਂਕਿ ਪੰਜਾਬ ਸਿੱਖਿਆ ਵਿਭਾਗ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਤੱਕ ਗਰਮੀ ਦੀਆਂ ਛੁੱਟੀਆਂ ਪਹਿਲਾਂ ਤੋਂ ਨਿਰਧਾਰਤ 30 ਜੂਨ ਤੱਕ ਹੀ ਰਹਿਣ ਵਾਲੀਆਂ ਹਨ। ਵਿਭਾਗ ਮੁਤਾਬਕ ਇਹ ਪੱਤਰ ਪੂਰੀ ਤਰ੍ਹਾਂ ਜਾਅਲੀ ਹੈ ਅਤੇ ਇਸ ਤੋਂ ਬਚਣ ਦੀ ਲੋੜ ਹੈ।ਸੋਸ਼ਲ ਮੀਡੀਆ ਉਤੇ ਸਕੂਲ 7 ਜੁਲਾਈ ਨੂੰ ਦੁਬਾਰਾ ਖੁੱਲ੍ਹਣ ਦੇ ਦਾਅਵਿਆਂ ਦੇ ਬਾਵਜੂਦ ਸਿੱਖਿਆ ਵਿਭਾਗ ਨੇ ਅਜੇ ਤੱਕ ਛੁੱਟੀਆਂ ਵਧਾਉਣ ਦਾ ਕੋਈ ਅਧਿਕਾਰਤ ਆਦੇਸ਼ ਜਾਰੀ ਨਹੀਂ ਕੀਤਾ ਹੈ।ਸਿੱਖਿਆ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਅਕਾਦਮਿਕ ਕੈਲੰਡਰ ਦੇ ਅਨੁਸਾਰ ਸੂਬੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ 30 ਜੂਨ, 2026 ਤੱਕ ਨਿਰਧਾਰਤ ਕੀਤੀਆਂ ਗਈਆਂ ਸਨ। ਵਿਭਾਗ ਨੇ ਅਜੇ ਤੱਕ ਇਸ ਸ਼ਡਿਊਲ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।ਵਿਭਾਗ ਨੇ ਸਾਰੇ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਫਵਾਹਾਂ ਵਿੱਚ ਨਾ ਆਉਣ। ਸਰਕਾਰੀ ਵੈੱਬਸਾਈਟ ਜਾਂ ਅਧਿਕਾਰਕ ਸਰੋਤਾਂ ਤੋਂ ਹੀ ਜਾਣਕਾਰੀ ਹਾਸਲ ਕੀਤੀ ਜਾਵੇ। ਨਾਲ ਹੀ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਝੂਠੇ ਨੋਟੀਫਿਕੇਸ਼ਨ ਫੈਲਾਉਣ ਵਾਲਿਆਂ ਖਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ।First Published :Jun 30, 2026 12:16 PM ISTਪੰਜਾਬੀ ਖਬਰਾਂ/ ਖਬਰਾਂ/Punjab/ਪੰਜਾਬ ਦੇ ਸਕੂਲਾਂ ਵਿਚ 7 ਜੁਲਾਈ ਤੱਕ ਵਧਾਈਆਂ ਗਰਮੀਆਂ ਦੀਆਂ ਛੁੱਟੀਆਂ? ਸਿੱਖਿਆ ਮਹਿਕਮੇ ਨੇ ਕੀਤਾ ਕਲੀਅਰRead More



Rozana Times

LEAVE A REPLY

Please enter your comment!
Please enter your name here