Last Updated:Jun 30, 2026 1:30 PM ISTਸਿਆਸੀ ਹਲਚਲ ਉਸ ਵੇਲੇ ਤੇਜ਼ ਹੋ ਗਈ ਜਦੋਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕਈ ਪ੍ਰਮੁੱਖ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਜਾਣੋ ਕੌਣ-ਕੌਣ ਹੋਇਆ AAP ਵਿੱਚ ਸ਼ਾਮਲ ਅਤੇ ਇਸ ਦੇ ਕੀ ਹੋ ਸਕਦੇ ਹਨ ਸਿਆਸੀ ਮਾਇਨੇ।
ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਹੁੰਗਾਰਾ ਮਿਲਿਆ ਹੈ। ਜਲੰਧਰ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਕਈ ਪ੍ਰਮੁੱਖ ਆਗੂਆਂ ਨੇ ਮੁੱਖ ਮੰਤਰੀ ਦੇ ਓਐੱਸਡੀ ਰਾਜਵੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਸਿਆਸੀ ਸ਼ਮੂਲੀਅਤ ਨੂੰ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਰਾਜਨੀਤੀ ਲਈ ਅਹਿਮ ਮੰਨਿਆ ਜਾ ਰਿਹਾ ਹੈ।ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲੈ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਵੀਰ ਸਿੰਘ ਘੁੰਮਣ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਹਿਤੈਸ਼ੀ ਫ਼ੈਸਲਿਆਂ ਕਾਰਨ ਲਗਾਤਾਰ ਲੋਕਾਂ ਦਾ ਵਿਸ਼ਵਾਸ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਆਗੂਆਂ ਦਾ AAP ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਪਾਰਟੀ ਦੀ ਕਾਰਗੁਜ਼ਾਰੀ ‘ਤੇ ਭਰੋਸਾ ਜਤਾ ਰਹੇ ਹਨ।ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪੰਚ ਅਤੇ ਹਲਕਾ ਪ੍ਰਧਾਨ ਕੈਂਟ ਲਵਪ੍ਰੀਤ, ਭਾਜਪਾ ਦੇ ਕੈਂਟ ਬੋਰਡ ਜਲੰਧਰ ਯੂਥ ਪ੍ਰਧਾਨ ਆਰੀਅਨ ਭੱਟੀ, ਭਵਦਾਸ ਐੱਸ.ਸੀ. ਕਮਿਊਨਿਟੀ ਦੇ ਚੇਅਰਮੈਨ ਅਤੇ ਸੇਵਾਮੁਕਤ ਐੱਸਡੀਓ ਪੀਐੱਸਪੀਸੀਐੱਲ ਪਾਲ ਰਾਮ ਭੱਟੀ, ਭਾਜਪਾ ਦੇ ਜ਼ਿਲ੍ਹਾ ਬੁਲਾਰੇ ਹਰਸ਼ ਭਾਰਦਵਾਜ, ਜ਼ਿਲ੍ਹਾ ਜਨਰਲ ਸਕੱਤਰ ਰਮੇਸ਼ ਪਾਲ, ਭਾਜਪਾ ਦੇ ਯੂਥ ਵਾਈਸ ਪ੍ਰਧਾਨ ਮੋਹਿਤਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਪੰਚਾਇਤ ਮੈਂਬਰ ਵਿਜੈ ਕੁਮਾਰ, ਰਾਜ ਰਾਣੀ ਅਤੇ ਅਮਰਜੀਤ ਸ਼ਾਮਲ ਹਨ।Location :Chandigarh,Chandigarh,ChandigarhRead More
Rozana Times















