ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰੇਗੀ ਭਾਜਪਾ ਟੀਮ, ਕੇਵਲ ਸਿੰਘ ਢਿੱਲੋਂ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ | ਪੰਜਾਬ ਖ਼ਬਰਾਂ

0
8
ਅਕਾਲ ਤਖ਼ਤ ਦੇ ਹੁਕਮਾਂ ਤੋਂ ਬਾਅਦ BJP ਨੇ ਮੰਗਿਆ CM ਭਗਵੰਤ ਮਾਨ ਤੋਂ ਅਸਤੀਫਾ | ਪੰਜਾਬ ਖ਼ਬਰਾਂ



Last Updated:Jul 02, 2026 8:18 PM ISTਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਿਛਲੇ ਸਾਲ ਹੜ੍ਹ ਪ੍ਰਭਾਵਿਤ ਰਹੇ ਜ਼ਿਲ੍ਹਿਆਂ ਦੇ ਦੌਰੇ ਲਈ ਸੀਨੀਅਰ ਆਗੂਆਂ ਨੂੰ ਨਿਯੁਕਤ ਕੀਤਾ। ਆਗੂ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਰਾਹਤ ਅਤੇ ਮੁੜ ਵਸੇਬੇ ਦੀ ਸਥਿਤੀ ਦੀ ਸਮੀਖਿਆ ਕਰਨਗੇ।ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰੇਗੀ ਭਾਜਪਾ ਟੀਮ, ਕੇਵਲ ਸਿੰਘ ਢਿੱਲੋਂ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀਚੰਡੀਗੜ੍ਹ: ਪਿਛਲੇ ਸਾਲ ਹੜ੍ਹਾਂ ਨਾਲ ਪ੍ਰਭਾਵਿਤ ਰਹੇ ਪੰਜਾਬ ਦੇ ਜ਼ਿਲ੍ਹਿਆਂ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਦੀ ਜ਼ਿੰਮੇਵਾਰੀ ਸੌਂਪੀ ਹੈ। ਇਨ੍ਹਾਂ ਦੌਰਿਆਂ ਦੌਰਾਨ ਸਬੰਧਤ ਜ਼ਿਲ੍ਹਾ ਪ੍ਰਧਾਨ ਵੀ ਉਨ੍ਹਾਂ ਦੇ ਨਾਲ ਰਹਿਣਗੇ ਅਤੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਵਾਉਣਗੇ।ਦੌਰੇ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਹੜ੍ਹ ਪ੍ਰਭਾਵਿਤ ਪਰਿਵਾਰਾਂ, ਸਥਾਨਕ ਨਿਵਾਸੀਆਂ ਅਤੇ ਹੋਰ ਸਬੰਧਤ ਲੋਕਾਂ ਨਾਲ ਮੁਲਾਕਾਤ ਕਰਕੇ ਹੜ੍ਹਾਂ ਕਾਰਨ ਆਈਆਂ ਮੁਸ਼ਕਲਾਂ, ਰਾਹਤ ਕਾਰਜਾਂ ਦੀ ਸਥਿਤੀ ਅਤੇ ਮੁੜ ਵਸੇਬੇ ਦੀਆਂ ਕੋਸ਼ਿਸ਼ਾਂ ਬਾਰੇ ਸਿੱਧੀ ਜਾਣਕਾਰੀ ਇਕੱਠੀ ਕਰਨਗੇ।ਇਸ ਤੋਂ ਇਲਾਵਾ, ਆਗੂ ਇਲਾਕਿਆਂ ਵਿੱਚ ਆਫ਼ਤ ਪ੍ਰਬੰਧਨ ਨਾਲ ਜੁੜੀਆਂ ਕਮੀਆਂ, ਲੋਕਾਂ ਦੀਆਂ ਚਿੰਤਾਵਾਂ ਅਤੇ ਭਵਿੱਖ ਲਈ ਲੋੜੀਂਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਪਾਰਟੀ ਲੀਡਰਸ਼ਿਪ ਨੂੰ ਸੌਂਪਣਗੇ।ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਹਰ ਮੁਸ਼ਕਲ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲੋਕ ਸੁਰੱਖਿਆ, ਪ੍ਰਭਾਵਸ਼ਾਲੀ ਆਫ਼ਤ ਪ੍ਰਬੰਧਨ ਅਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਰਾਹਤ ਅਤੇ ਮੁੜ ਵਸੇਬਾ ਯਕੀਨੀ ਬਣਾਉਣ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ।ਉਨ੍ਹਾਂ ਦੱਸਿਆ ਕਿ ਹੜ੍ਹਾਂ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੇ ਦੌਰੇ ਲਈ ਪਾਰਟੀ ਦੇ ਸੀਨੀਅਰ ਆਗੂਆਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਇਹ ਟੀਮਾਂ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈ ਕੇ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਹਾਈਕਮਾਂਡ ਤੱਕ ਪਹੁੰਚਾਉਣਗੀਆਂ।ਪੰਜਾਬੀ ਖਬਰਾਂ/ ਖਬਰਾਂ/Punjab/ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰੇਗੀ ਭਾਜਪਾ ਟੀਮ, ਕੇਵਲ ਸਿੰਘ ਢਿੱਲੋਂ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀRead More



Rozana Times

LEAVE A REPLY

Please enter your comment!
Please enter your name here