Last Updated:Jul 02, 2026 8:31 PM ISTਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ।ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਦੇ ਇਲਜ਼ਾਮ ‘ਚ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ।ਸ਼ਿਕਾਇਤ ਮੁਤਾਬਕ, ਸੇਵਾਮੁਕਤੀ ਤੋਂ ਬਾਅਦ ਸਤਿੰਦਰ ਬੀਰ ਸਿੰਘ ਨੇ ਸਕੂਲੀ ਵਿਦਿਆਰਥੀਆਂ ਲਈ ਸਾਈਕੋਮੈਟ੍ਰਿਕ ਟੈਸਟ ਕਰਵਾਉਣ ਵਾਸਤੇ ‘ਐਜ਼ੂਰਾਈਜ਼ ਐਂਟਰਪ੍ਰਾਈਜ਼’ ਨਾਮ ਦੀ ਕੰਪਨੀ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਸਿੱਖਿਆ ਸੈਸ਼ਨ 2025-26 ਲਈ ਬਲਾਕ ਭੁਲੱਥ, ਕਪੂਰਥਲਾ ਦੇ 14 ਸਰਕਾਰੀ ਸਕੂਲਾਂ ਦੀਆਂ 187 ਵਿਦਿਆਰਥਣਾਂ ਦੀ ਸਾਈਕੋਮੈਟ੍ਰਿਕ ਟੈਸਟਿੰਗ ਕਰਵਾਉਣ ਦੀ ਮਨਜ਼ੂਰੀ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਕਪੂਰਥਲਾ ਨੂੰ ਪ੍ਰਸਤਾਵ ਭੇਜਿਆ ਸੀ।ਜਾਂਚ ਦੌਰਾਨ ਸਾਹਮਣੇ ਆਇਆ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਫ਼ਤਰ ਵਿੱਚ ਤਾਇਨਾਤ ਪਰਮਜੀਤ ਸਿੰਘ ਨੇ ਕਥਿਤ ਤੌਰ ‘ਤੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿਵਾਉਣ ਦੇ ਬਦਲੇ ਪਹਿਲਾਂ ਪ੍ਰਤੀ ਵਿਦਿਆਰਥਣ 200 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬਾਅਦ ਵਿੱਚ ਇਹ ਰਕਮ ਘਟਾ ਕੇ 150 ਰੁਪਏ ਪ੍ਰਤੀ ਵਿਦਿਆਰਥਣ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਸ ਟੈਸਟ ਲਈ ਸਰਕਾਰ ਵੱਲੋਂ ਸੰਬੰਧਿਤ ਕੰਪਨੀ ਨੂੰ ਪ੍ਰਤੀ ਵਿਦਿਆਰਥਣ 700 ਰੁਪਏ ਦਾ ਭੁਗਤਾਨ ਕੀਤਾ ਜਾਂਦਾ ਹੈ।ਵਿਜੀਲੈਂਸ ਬਿਊਰੋ ਅਨੁਸਾਰ ਸ਼ਿਕਾਇਤਕਰਤਾ ਵੱਲੋਂ ਮੁਹੱਈਆ ਕਰਵਾਈ ਗਈ ਆਡੀਓ ਰਿਕਾਰਡਿੰਗ ਦੀ ਜਾਂਚ ਵਿੱਚ ਰਿਸ਼ਵਤ ਮੰਗਣ ਦੇ ਦੋਸ਼ ਪਹਿਲੀ ਨਜ਼ਰ ਵਿੱਚ ਸਹੀ ਪਾਏ ਗਏ। ਇਸ ਦੇ ਆਧਾਰ ‘ਤੇ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਕੇਸ ਵਿੱਚ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਦੀ ਸੰਭਾਵਿਤ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।Read More
Rozana Times















