Last Updated:Jul 03, 2026 8:18 PM ISTਪੰਜਾਬ ਸਰਕਾਰ ਦੀ Elderline 14567 ਹੈਲਪਲਾਈਨ ਰਾਹੀਂ 2.5 ਲੱਖ ਤੋਂ ਵੱਧ ਕਾਲਾਂ ਦਾ ਨਿਪਟਾਰਾ, 91 ਬੇਸਹਾਰਾ ਬਜ਼ੁਰਗਾਂ ਨੂੰ ਪਰਿਵਾਰਾਂ ਨਾਲ ਮਿਲਾਇਆ ਅਤੇ 1,000 ਤੋਂ ਵੱਧ ਦੁਰਵਿਵਹਾਰ ਤੇ ਮੇਨਟੇਨੈਂਸ ਮਾਮਲੇ ਸੁਲਝਾਏ।ਪੰਜਾਬ ਵਿੱਚ Elderline 14567 ਬਣੀ ਬਜ਼ੁਰਗਾਂ ਲਈ ਵੱਡਾ ਸਹਾਰਾ, 91 ਬੇਸਹਾਰਾ ਬਜ਼ੁਰਗਾਂ ਦਾ ਰੈਸਕਿਊਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੁਰੱਖਿਆ, ਸਤਿਕਾਰ ਅਤੇ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ Elderline 14567 ਹੈਲਪਲਾਈਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ, ਜਿਸ ਰਾਹੀਂ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ ਅਤੇ ਸਰਕਾਰੀ ਸਕੀਮਾਂ ਨਾਲ ਜੁੜੀਆਂ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ Elderline 14567 ਪੰਜਾਬ ਦੇ ਬਜ਼ੁਰਗਾਂ ਲਈ ਭਰੋਸੇਮੰਦ ਸਹਾਰਾ ਬਣ ਚੁੱਕੀ ਹੈ। ਉਨ੍ਹਾਂ ਦੇ ਅਨੁਸਾਰ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਸਫਲ ਨਿਪਟਾਰਾ ਕੀਤਾ ਜਾ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਹੈਲਪਲਾਈਨ ਰਾਹੀਂ 91 ਬੇਸਹਾਰਾ ਬਜ਼ੁਰਗਾਂ ਨੂੰ ਰੈਸਕਿਊ ਕਰਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਗਿਆ, ਜਦਕਿ 1,000 ਤੋਂ ਵੱਧ ਬਜ਼ੁਰਗਾਂ ਨਾਲ ਦੁਰਵਿਵਹਾਰ ਅਤੇ ਗੁਜ਼ਾਰਾ ਭੱਤੇ (ਮੇਨਟੇਨੈਂਸ) ਨਾਲ ਸਬੰਧਤ ਮਾਮਲਿਆਂ ਦਾ ਹੱਲ ਕਰਵਾਇਆ ਗਿਆ ਹੈ। ਇਸ ਨਾਲ ਪੀੜਤ ਬਜ਼ੁਰਗਾਂ ਨੂੰ ਸਮੇਂ ਸਿਰ ਇਨਸਾਫ਼ ਅਤੇ ਰਾਹਤ ਮਿਲੀ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ, ਸਨਮਾਨਪੂਰਵਕ ਅਤੇ ਸਵੈ-ਸਮਮਾਨ ਨਾਲ ਜੀਵਨ ਜਿਉਣ ਦਾ ਪੂਰਾ ਹੱਕ ਹੈ। ਉਨ੍ਹਾਂ ਕਿਹਾ ਕਿ Elderline 14567 ਸਿਰਫ਼ ਇੱਕ ਹੈਲਪਲਾਈਨ ਨਹੀਂ, ਸਗੋਂ ਲੋੜ ਦੇ ਸਮੇਂ ਬਜ਼ੁਰਗਾਂ ਲਈ ਭਰੋਸੇ ਅਤੇ ਤੁਰੰਤ ਸਹਾਇਤਾ ਦਾ ਮਜ਼ਬੂਤ ਸਾਧਨ ਹੈ।ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਇਹ ਸੇਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, HelpAge India ਅਤੇ National Institute of Social Defence (NISD) ਦੇ ਤਿਕੋਣੇ ਸਮਝੌਤੇ ਤਹਿਤ ਚਲਾਈ ਜਾ ਰਹੀ ਹੈ। ਇਹ ਟੋਲ-ਫ੍ਰੀ ਹੈਲਪਲਾਈਨ ਹਫ਼ਤੇ ਦੇ ਸੱਤੋਂ ਦਿਨ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਉਪਲਬਧ ਰਹਿੰਦੀ ਹੈ, ਜਿੱਥੇ ਸਿਖਲਾਈ ਪ੍ਰਾਪਤ ਕਾਲ ਅਫ਼ਸਰ ਬਜ਼ੁਰਗਾਂ ਨੂੰ ਤੁਰੰਤ ਸਹਾਇਤਾ ਅਤੇ ਮਾਰਗਦਰਸ਼ਨ ਦਿੰਦੇ ਹਨ।ਉਨ੍ਹਾਂ ਦੱਸਿਆ ਕਿ Elderline 14567 ਰਾਹੀਂ ਬੁਢਾਪਾ ਪੈਨਸ਼ਨ, ਸਰਕਾਰੀ ਭਲਾਈ ਸਕੀਮਾਂ, ਕਾਨੂੰਨੀ ਸਹਾਇਤਾ, ਪੇਸ਼ੇਵਰ ਕੌਂਸਲਿੰਗ, ਬੇਘਰ ਬਜ਼ੁਰਗਾਂ ਦਾ ਬਚਾਅ ਅਤੇ ਮੁੜ-ਵਸੇਬਾ ਵਰਗੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ‘ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਦੇਖਭਾਲ ਅਤੇ ਭਲਾਈ ਐਕਟ, 2007’ ਤਹਿਤ ਜ਼ਿਲ੍ਹਾ ਟ੍ਰਿਬਿਊਨਲਾਂ ਰਾਹੀਂ ਦੁਰਵਿਵਹਾਰ, ਅਣਗਹਿਲੀ ਅਤੇ ਗੁਜ਼ਾਰਾ ਭੱਤੇ ਨਾਲ ਸਬੰਧਤ ਮਾਮਲਿਆਂ ਵਿੱਚ ਵੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।ਡਾ. ਬਲਜੀਤ ਕੌਰ ਨੇ ਸੂਬੇ ਦੇ ਸਾਰੇ ਸੀਨੀਅਰ ਸਿਟੀਜ਼ਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਲੋੜ ਪੈਣ ‘ਤੇ ਟੋਲ-ਫ੍ਰੀ ਨੰਬਰ 14567 ‘ਤੇ ਸੰਪਰਕ ਕਰਕੇ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਸੰਵੇਦਨਸ਼ੀਲ ਅਤੇ ਹਮਦਰਦ ਸਮਾਜ ਬਣਾਉਣ ਲਈ ਵਚਨਬੱਧ ਹੈ, ਜਿੱਥੇ ਹਰ ਬਜ਼ੁਰਗ ਸੁਰੱਖਿਆ, ਸਨਮਾਨ ਅਤੇ ਮਾਨਸਿਕ ਸ਼ਾਂਤੀ ਨਾਲ ਆਪਣਾ ਜੀਵਨ ਬਤੀਤ ਕਰ ਸਕੇ।Read More
Rozana Times















