ਜਰਮਨੀ : ਝੀਲ ਵਿੱਚ ਡੁੱਬਣ ਨਾਲ ਬਿਆਸ ਦੇ 17 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਕੀਤੀ ਅਪੀਲ | ਪੰਜਾਬ ਖ਼ਬਰਾਂ

0
5
ਜਰਮਨੀ : ਝੀਲ ਵਿੱਚ ਡੁੱਬਣ ਨਾਲ ਬਿਆਸ ਦੇ 17 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਕੀਤੀ ਅਪੀਲ | ਪੰਜਾਬ ਖ਼ਬਰਾਂ



Last Updated:Jul 03, 2026 8:45 PM ISTਪਰਿਵਾਰਕ ਮੈਂਬਰਾਂ ਅਨੁਸਾਰ ਹਰਸ਼ਪ੍ਰੀਤ ਦੇ ਦੋਸਤਾਂ ਅਤੇ ਬਚਾਅ ਟੀਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਝੀਲ ਵਿੱਚੋਂ ਉਸ ਦੀ ਮ੍ਰਿਤਕ ਦੇਹ ਬਾਹਰ ਕੱਢੀ। ਜਿਵੇਂ ਹੀ ਇਹ ਮੰਦਭਾਗੀ ਖ਼ਬਰ ਪਿੰਡ ਬੁੱਢਾ-ਥੇਹ ਪੁੱਜੀ ਤਾਂ ਪੂਰੇ ਇਲਾਕੇ ਵਿੱਚ ਗਮ ਦਾ ਮਾਹੌਲ ਬਣ ਗਿਆ।ਜਰਮਨੀ : ਝੀਲ ਵਿੱਚ ਡੁੱਬਣ ਨਾਲ ਬਿਆਸ ਦੇ 17 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਕੀਤੀ ਅਪੀਲਬਿਆਸ : ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੁੱਢਾ-ਥੇਹ (ਬਿਆਸ) ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਦੇ 17 ਸਾਲਾ ਨੌਜਵਾਨ ਹਰਸ਼ਪ੍ਰੀਤ ਸਿੰਘ ਦੀ ਜਰਮਨੀ ਵਿੱਚ ਇੱਕ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਹਰਸ਼ਪ੍ਰੀਤ ਸਿੰਘ ਕਰੀਬ ਇੱਕ ਸਾਲ ਪਹਿਲਾਂ ਆਪਣੇ ਪਿਤਾ ਕੁਲਦੀਪ ਸਿੰਘ ਢਿੱਲੋਂ ਕੋਲ ਜਰਮਨੀ ਗਿਆ ਸੀ। ਕੁਲਦੀਪ ਸਿੰਘ ਪਿਛਲੇ ਕਰੀਬ ਸੱਤ ਸਾਲਾਂ ਤੋਂ ਜਰਮਨੀ ਵਿੱਚ ਕੰਮ ਕਰ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ 30 ਜੂਨ ਦੀ ਸ਼ਾਮ ਹਰਸ਼ਪ੍ਰੀਤ ਆਪਣੇ ਦੋਸਤਾਂ ਨਾਲ ਇੱਕ ਝੀਲ ‘ਤੇ ਘੁੰਮਣ ਗਿਆ ਸੀ। ਇਸ ਦੌਰਾਨ ਨਹਾਉਂਦੇ ਸਮੇਂ ਉਹ ਅਚਾਨਕ ਡੂੰਘੇ ਪਾਣੀ ਵਿੱਚ ਚਲਾ ਗਿਆ ਅਤੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਅਨੁਸਾਰ ਹਰਸ਼ਪ੍ਰੀਤ ਦੇ ਦੋਸਤਾਂ ਅਤੇ ਬਚਾਅ ਟੀਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਝੀਲ ਵਿੱਚੋਂ ਉਸ ਦੀ ਮ੍ਰਿਤਕ ਦੇਹ ਬਾਹਰ ਕੱਢੀ। ਜਿਵੇਂ ਹੀ ਇਹ ਮੰਦਭਾਗੀ ਖ਼ਬਰ ਪਿੰਡ ਬੁੱਢਾ-ਥੇਹ ਪੁੱਜੀ ਤਾਂ ਪੂਰੇ ਇਲਾਕੇ ਵਿੱਚ ਗਮ ਦਾ ਮਾਹੌਲ ਬਣ ਗਿਆ।ਹਰਸ਼ਪ੍ਰੀਤ ਸਿੰਘ ਨੇ ਦਸਵੀਂ ਜਮਾਤ ਪਾਸ ਕੀਤੀ ਸੀ ਅਤੇ ਉਹ ਆਪਣੀ ਭੈਣ ਦਾ ਇਕਲੌਤਾ ਭਰਾ ਸੀ। ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।ਮ੍ਰਿਤਕ ਦੀ ਮਾਤਾ ਅਤੇ ਭੈਣ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਜਰਮਨੀ ਤੋਂ ਪੰਜਾਬ ਦੇ ਪਿੰਡ ਬੁੱਢਾ-ਥੇਹ ਲਿਆਉਣ ਲਈ ਲੋੜੀਂਦੀ ਸਰਕਾਰੀ ਸਹਾਇਤਾ ਪ੍ਰਦਾਨ ਕੀਤੀ ਜਾਵੇ, ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਆਪਣੇ ਜੱਦੀ ਪਿੰਡ ਵਿੱਚ ਕਰ ਸਕੇ।ਪੰਜਾਬੀ ਖਬਰਾਂ/ ਖਬਰਾਂ/Punjab/ਜਰਮਨੀ : ਝੀਲ ਵਿੱਚ ਡੁੱਬਣ ਨਾਲ ਬਿਆਸ ਦੇ 17 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਕੀਤੀ ਅਪੀਲRead More



Rozana Times

LEAVE A REPLY

Please enter your comment!
Please enter your name here