ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ

0
3
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ

ਧਾਰੀਵਾਲ/ਗੁਰਦਾਸਪੁਰ, 4 ਮਾਰਚ   (   ) ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਕਲਾਸ਼ਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿੱਤ ਸਰਧਾਂਜਲੀ ਸਮਾਗਮ ਹੋਇਆ, ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ ਵੱਖ ਸ਼ਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਸ਼ਹੀਦ ਅਸ਼ੋਕ ਕੁਮਾਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਵੱਖ-ਵੱਖ ਬੁਲਾਰਿਆ ਨੇ ਸ਼ਹੀਦ ਅਸ਼ੋਕ ਕੁਮਾਰ ਦੀ ਸ਼ਹਾਦਤ ਨੂੰ ਨਮਨ ਹੁੰਦਿਆਂ ਕਿਹਾ ਕਿ ਸ਼ਹੀਦ ਦੇਸ਼ ਦਾ ਕੀਮਤੀ ਸਰਮਾਇਆ ਹੁੰਦੇ ਹਨ, ਜੋ ਹਮੇਸ਼ਾ ਸਾਡੇ ਮਨਾਂ ਵਿੱਚ ਵਸਦੇ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸੁਰੱਖਿਆ ਫੋਰਸਾਂ ਨੇ ਹਮੇਸ਼ਾ ਸੂਬੇ ਤੇ ਦੇਸ਼ ਦੀ ਅਮਨ ਸ਼ਾਂਤੀ ਲਈ ਹਿੱਕ ਡਾਹ ਕੇ ਦੁਸ਼ਮਣਾਂ ਦਾ ਟਾਕਰਾ ਕੀਤਾ ਹੈ ਅਤੇ ਕੁਰਬਾਨੀਆਂ ਦੇ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਿਆ ਹੈ।  ਉਨ੍ਹਾਂ ਕਿਹਾ ਕਿ ਉਹ ਆਦੀਆ ਚੈੱਕ ਪੋਸਟ ‘ਤੇ ਡਿਊਟੀ ਦੌਰਾਨ ਸ਼ਹੀਦ ਜਵਾਨ ਸ਼ਹੀਦ ਅਸ਼ੋਕ ਕੁਮਾਰ ਨੂੰ ਸਿਜਦਾ ਕਰਦੇ ਹਨ ਅਤੇ ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ।
ਇਸ ਮੌਕੇ ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸ਼ਹੀਦ ਅਸ਼ੋਕ ਕੁਮਾਰ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦਿਆ ਕਿਹਾ ਕਿ ਸ਼ਹੀਦ ਅਸ਼ੋਕ ਕੁਮਾਰ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ ਅਤੇ ਪੰਜਾਬ ਸਰਕਾਰ, ਸ਼ਹੀਦ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੈ।
ਉਨ੍ਹਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ, ਸ਼ਹੀਦ ਅਸ਼ੋਕ ਕੁਮਾਰ ਦੇ ਪਰਿਵਾਰ ਨੂੰ ਖੁਦ ਮਿਲਣ ਆਉਣਗੇ ਅਤੇ ਸ਼ਹੀਦ ਅਸ਼ੋਕ ਕੁਮਾਰ ਦੀ ਸ਼ਹਾਦਤ ਨੂੰ ਸਿਜਦਾ ਕਰਨਗੇ।
ਇਸ ਮੌਕੇ ਸ੍ਰੀ ਆਦਿਤਿਆ ਐੱਸ.ਐੱਸ ਪੀ ਗੁਰਦਾਸਪੁਰ, ਚੇਅਰਮੈਨ ਵਜ਼ੀਰ ਸਿੰਘ ਲਾਲੀ, ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ, ਬਿਊਟੀ ਰੰਧਾਵਾ,  ਵੱਖ ਵੱਖ ਸਖਸ਼ੀਅਤਾਂ ਸਮੇਤ ਸ਼ਹੀਦ ਅਸ਼ੋਕ ਕੁਮਾਰ ਦੇ ਪਰਿਵਾਰਿਕ ਮੈਬਰ, ਰਿਸ਼ਤੇਦਾਰ, ਪਿੰਡ ਵਾਸੀ ਆਦਿ ਮੌਜੂਦ ਸਨ।

Rozana Times

LEAVE A REPLY

Please enter your comment!
Please enter your name here