ਕਾਂਗਰਸ ‘ਚ ਮੁੱਖ ਮੰਤਰੀ ਦੀ ਕੁਰਸੀ ਲਈ ਆਪੋ-ਧਾਪ, ਲੋਕਾਂ ਦਾ ਮੁੜ AAP ‘ਤੇ ਭਰੋਸਾ : ETO | ਪੰਜਾਬ ਖ਼ਬਰਾਂ

0
5
ਕਾਂਗਰਸ 'ਚ ਮੁੱਖ ਮੰਤਰੀ ਦੀ ਕੁਰਸੀ ਲਈ ਆਪੋ-ਧਾਪ, ਲੋਕਾਂ ਦਾ ਮੁੜ AAP 'ਤੇ ਭਰੋਸਾ : ETO | ਪੰਜਾਬ ਖ਼ਬਰਾਂ



Last Updated:Jul 06, 2026 10:03 PM ISTਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.

ਕੈਬਨਿਟ ਮੰਤਰੀ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆਅੰਮ੍ਰਿਤਸਰ  – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਇਸ ਸਮੇਂ ਪੰਜਾਬ ਦੇ ਵਿਕਾਸ ਦੀ ਬਜਾਏ ਆਪਣੀ ਨਿੱਜੀ ਸਿਆਸੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਰੋਡ ਮੈਪ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਆਪੋ-ਧਾਪ ਮਚੀ ਹੋਈ ਹੈ ਅਤੇ ਲੋਕਾਂ ਦੀ ਇੱਛਾ ਦੇ ਉੱਲਟ ਹਰ ਆਗੂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਲੱਗਾ ਹੋਇਆ ਹੈ।ਇਹ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਖੁਰਦ, ਸਰਜਾ, ਬੇਰੀਆਣਾ ਅਤੇ ਕੋਟ ਹਯਾਤ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਕਰਵਾਏ ਗਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ।ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਫ਼ੈਸਲਾ ਸੂਬੇ ਦੇ ਸੁਹਿਰਦ ਵੋਟਰਾਂ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਸੇਵਾ ਦਾ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ।ਸ਼੍ਰੋਮਣੀ ਅਕਾਲੀ ਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਪੰਥ ਦਾ ਸਹਾਰਾ ਲੈ ਕੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਪੰਜਾਬ ਦੇ ਲੋਕ ਅੱਜ ਵੀ ਨਹੀਂ ਭੁੱਲੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਸਿਰਫ਼ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਿਆ ਹੈ ਅਤੇ ਸੂਬੇ ਦੇ ਲੋਕ ਇਸ ਤੋਂ ਕਿਨਾਰਾ ਕਰ ਗਏ ਹਨ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਲੰਬੇ ਸਮੇਂ ਤੱਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਰਹੀਆਂ, ਪਰ ਇਨ੍ਹਾਂ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸੂਬੇ ਦੇ ਸਰਬਪੱਖੀ ਵਿਕਾਸ ਦੀ ਬਜਾਏ ਆਪਣੇ ਅਤੇ ਆਪਣੇ ਰਿਸ਼ਤੇਦਾਰਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਪੰਜਾਬ ਨੂੰ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਦੇ ਰਾਹ ‘ਤੇ ਅੱਗੇ ਲੈ ਕੇ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ, ਇਮਾਨਦਾਰ ਸ਼ਾਸਨ ਅਤੇ ਪੰਜਾਬ ਦੀ ਤਰੱਕੀ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਸਾਥ ਦੇਣ।ਇਸੇ ਦੌਰਾਨ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਮੌਕੇ ‘ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਅਤੇ ਸਮਾਂਬੱਧ ਢੰਗ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਵਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।Location :Chandigarh,Chandigarh,ChandigarhFirst Published :Jul 06, 2026 10:03 PM ISTRead More



Rozana Times

LEAVE A REPLY

Please enter your comment!
Please enter your name here