ਚੰਡੀਗੜ੍ਹ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਪਟਿਆਲਾ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰ( ਬੀ.ਐਲ.ਓ.) ਨਾਲ ਦੁਰਵਿਹਾਰ ਕਰਨ ਦੇ ਮਾਮਲੇ ਸਾਹਮਣੇ ਆਏ ਹਨ, ਜਿਸਦਾ ਗੰਭੀਰ ਨੋਟਿਸ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਆਨੰਦ ਨਗਰ, ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ ‘ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀਐਲਓ ਨੇ ਐਸ.ਆਈ.ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ। ਇਸ ਘਟਨਾ ਤੋਂ ਬਾਅਦ, ਪੁਲਿਸ ਥਾਣਾ ਤ੍ਰਿਪੁੜੀ ਵੱਲੋਂ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 115(2), 351(3), 221 ਅਤੇ 132 ਦੇ ਤਹਿਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਦੇ ਬੂਥ ਨੰ:103 ਅਕਾਲਗੜ੍ਹ ਕੋਠੇ ਦੇ ਬੀ.ਐਲ.ਓ. ‘ਤੇ ਵੀ ਐਸ.ਆਈ.ਆਰ. ਸਬੰਧੀ ਕੰਮਕਾਜ ਦੌਰਾਨ ਇੱਕ ਸਥਾਨਕ ਵੱਲੋਂ ਗਾਲੀ-ਗਲੋਚ ਅਤੇ ਹਮਲਾ ਕੀਤਾ ਗਿਆ, ਜਿਸ ਸਬੰਧੀ ਧਨੌਲਾ ਥਾਣਾ ਵਿਖੇ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 132, 221 ਅਤੇ 115(2) ਅਧੀਨ ਕੇਸ ਦਰਜ ਕੀਤਾ ਗਿਆ ਹੈ।ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰ ਨੇ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਐਸ.ਆਈ.ਆਰ. ਦੌਰਾਨ ਬੀ.ਐਲ.ਓਜ. ਦੀ ਸੁਰੱਖਿਆ ਨੂੰ ਯਕੀਨੀ ਬਨਾਉਣ। ਉਨ੍ਹਾਂ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਇਸ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਨਾ ਵਾਪਰਨ|
- Advertisement -
Recent Posts
Most Popular
aap condemns removal of satluj film from ott platform over jaswant singh khalra story...
ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਮਗਰੋਂ ਪੰਜਾਬ ਦੀ ਸਿਆਸਤ ਵਿੱਚ...
ਜਿਹੜੇ S.I.R. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ...
Last Updated:Jul 08, 2026 10:04 PM ISTਜੇਕਰ ਤੁਹਾਨੂੰ ਐਸ.ਆਈ.ਆਰ. ਫਾਰਮ ਭਰਨ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਥਾਨਕ ‘ਆਪ’ ਵਲੰਟੀਅਰਾਂ ਦੀ ਮਦਦ ਲਓ: ਮੁੱਖ...
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: CEO ਅਨਿੰਦਿਤਾ ਮਿਤਰਾ
ਚੰਡੀਗੜ੍ਹ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ...
punjab chief minister health scheme patiala tops cashless treatment beneficiaries | ਅੰਮ੍ਰਿਤਸਰ ਖ਼ਬਰਾਂ (Amritsar...
23 ਜੂਨ ਤੱਕ ਦੇ ਅੰਕੜਿਆਂ ਅਨੁਸਾਰ, ਪੂਰੇ ਪੰਜਾਬ ਵਿੱਚ 4,43,906 ਤੋਂ ਵੱਧ ਮਰੀਜ਼ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ, ਜਦਕਿ ਉਨ੍ਹਾਂ ਦੇ ਕੈਸ਼ਲੈੱਸ...
ਕਾਂਗਰਸ ‘ਚ ਮੁੱਖ ਮੰਤਰੀ ਦੀ ਕੁਰਸੀ ਲਈ ਆਪੋ-ਧਾਪ, ਲੋਕਾਂ ਦਾ ਮੁੜ AAP ‘ਤੇ ਭਰੋਸਾ...
Last Updated:Jul 06, 2026 10:03 PM ISTਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.
ਕੈਬਨਿਟ ਮੰਤਰੀ...















