ਸੀ.ਈ.ਓ. ਵੱਲੋਂ ਵੋਟਰਾਂ ਨੂੰ 11-12 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਦੀ ਅਪੀਲ; ਪੰਜਾਬ ‘ਐਸ.ਆਈ.ਆਰ. 2026’ ਦੇ ਘਰ-ਘਰ ਗਣਨਾ ਪੜਾਅ ਅੰਤਿਮ ਦੌਰ ਵੱਲ ਅੱਗੇ ਵਧਿਆਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬਚੰਡੀਗੜ੍ਹ- ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਾਰੇ ਘਰਾਂ ਵਿੱਚ 99.34 ਫ਼ੀਸਦ ਗਣਨਾ ਫਾਰਮਾਂ ਦੀ ਵੰਡ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ ਇਹ ਦਰਸਾਉਂਦਾ ਹੈ ਕਿ ਸੂਬੇ ਭਰ ਦੇ ਸਾਰੇ ਵੋਟਰਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਹੀ ਵੋਟਰ ਸੂਚੀਆਂ ਤਿਆਰ ਰੱਖਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਗਣਨਾ ਫਾਰਮਾਂ ਨੂੰ ਇਕੱਤਰ ਕਰਨਾ ਅਤੇ ਉਨ੍ਹਾਂ ਦਾ ਡਿਜੀਟਾਈਜ਼ੇਸ਼ਨ ਕਰਨਾ ਇੱਕ ਬਹੁਤ ਹੀ ਅਹਿਮ ਕਦਮ ਹੈ। ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.), ਸੁਪਰਵਾਈਜ਼ਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫਸਰਾਂ (ਏ.ਈ.ਆਰ.ਓਜ਼.) ਅਤੇ ਚੋਣ ਰਜਿਸਟ੍ਰੇਸ਼ਨ ਅਫਸਰਾਂ (ਈ.ਆਰ.ਓਜ਼.) ਦੇ ਲਗਾਤਾਰ ਯਤਨਾਂ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਅਤੇ 24,453 ਪੋਲਿੰਗ ਸਟੇਸ਼ਨਾਂ ਵਿੱਚ ਗਣਨਾ ਫਾਰਮਾਂ ਦੀ ਸਮੇਂ ਸਿਰ ਵੰਡ, ਇਕੱਤਰੀਕਰਨ ਅਤੇ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਇਆ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਅਤੇ ਜਨਤਾ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, 11 ਅਤੇ 12 ਜੁਲਾਈ, 2026 ਨੂੰ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਬਾਕੀ ਰਹਿੰਦੇ ਗਣਨਾ ਫਾਰਮ ਭਰੇ, ਇਕੱਠੇ ਅਤੇ ਡਿਜੀਟਾਈਜ਼ ਕੀਤੇ ਜਾਣਗੇ, ਵੋਟਰ ਸੂਚੀ ਦੀਆਂ ਖਾਮੀਆਂ ਅਤੇ ਲਿੰਕੇਜ ਦੇ ਫਰਕ ਨੂੰ ਦੂਰ ਕੀਤਾ ਜਾਵੇਗਾ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟ ਦੇ ਵੇਰਵਿਆਂ ਨੂੰ ਅਪਡੇਟ ਅਤੇ ਤਸਦੀਕ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ।ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਿਸ਼ੇਸ਼ ਸੋਧ ਮੁਹਿੰਮ ਦੌਰਾਨ 24,453 ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ, 2026 ਦਰਮਿਆਨ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ 24 ਜੁਲਾਈ, 2026 ਤੱਕ ਮੁਕੰਮਲ ਕਰ ਲਈ ਜਾਵੇਗੀ, ਜਿਸ ਤੋਂ ਬਾਅਦ 3 ਅਗਸਤ, 2026 ਨੂੰ ਖਰੜਾ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ, 2026 ਤੱਕ ਦਾਇਰ ਕੀਤੇ ਜਾ ਸਕਦੇ ਹਨ, ਜਦੋਂ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ, 2026 ਦਰਮਿਆਨ ਕੀਤਾ ਜਾਵੇਗਾ। ਸੀ.ਈ.ਓ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ। ਉਨ੍ਹਾਂ ਅੱਗੇ ਕਿਹਾ ਕਿ ਵੋਟ ਸਬੰਧੀ ਵੇਰਵੇ ਮੁਕੰਮਲ, ਸਹੀ ਅਤੇ ਅਪਡੇਟ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।
- Advertisement -
Recent Posts
Most Popular
ਕੱਲ੍ਹ ‘ਪੰਜਾਬ ਬੰਦ’, ਸਕੂਲ ਬੰਦ ਰਹਿਣਗੇ ਜਾਂ ਖੁੱਲ੍ਹੇ! ਜਾਣੋ ਤਾਜ਼ਾ ਅਪਡੇਟ… |
ਪੰਜਾਬ ਦੇ ਲਗਭਗ 3 ਲੱਖ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ ਆਪਣੀਆਂ ਵੱਖ-ਵੱਖ ਲੰਬਿਤ ਮੰਗਾਂ ਨੂੰ ਲੈ ਕੇ ਕੱਲ੍ਹ 27 ਅਗਸਤ ਨੂੰ...
Akali BJP Alliance Update | ਅਕਾਲੀ-ਬੀਜੇਪੀ ਗਠਜੋੜ ‘ਤੇ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡੀ...
SAD-BJP ਗਠਜੋੜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਿਊਜ਼ ਏਜੰਸੀ ANI ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਅਤੇ ਭਾਜਪਾ...
Punjab School Holidays: ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ 27 ਤੋਂ 30 ਅਗਸਤ ਤੱਕ ਛੁੱਟੀਆਂ...
ਇਸ ਤੋਂ ਇਲਾਵਾ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ, ਸਰਕਾਰੀ ਐਲੀਮੈਂਟਰੀ...
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ...
: “ਸਿੱਖਾਂ ਨਾਲ ਦੋਹਰਾ ਮਾਪਦੰਡ..” ਸ੍ਰੀ ਅੰਮ੍ਰਿਤਸਰ : ਜਬਰ-ਜਨਾਹ ਅਤੇ ਕਤਲ ਕੇਸਾਂ ਵਿੱਚ ਸਜ਼ਾ ਤਹਿਤ ਕੈਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ...
ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ
ਮੰਤਰੀ ਹਰਪਾਲ ਸਿੰਘ ਚੀਮਾ ਨੇ...















