Paramjit Kaur Khalra : ‘ਫੇਕ ਐਨਕਾਊਂਟਰ ‘ਚ ਮਾਰੇ ਲੋਕਾਂ ਦੀ ਅਸਲ ਗਿਣਤੀ ਸਾਹਮਣੇ ਆਵੇ’ |Satluj |Sri Akal Takhat |

0
4
News18 Punjab

ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕਰਦਿਆਂ ਇੱਕ ਲੋਕ ਕਮਿਸ਼ਨ ਦੇ ਗਠਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 1980 ਅਤੇ 1990 ਦੇ ਦਹਾਕੇ ਦੌਰਾਨ ਲਾਪਤਾ ਹੋਏ ਲੋਕਾਂ ਦਾ ਅਸਲ ਅੰਕੜਾ ਅਤੇ ਫੇਕ ਐਨਕਾਊਂਟਰਾਂ ਵਿੱਚ ਮਾਰੇ ਗਏ ਲੋਕਾਂ ਦੀ ਸਹੀ ਗਿਣਤੀ ਸਾਹਮਣੇ ਆਉਣੀ ਚਾਹੀਦੀ ਹੈ। ਬੀਬੀ ਖਾਲੜਾ ਨੇ ਇਹ ਵੀ ਮੰਗ ਕੀਤੀ ਕਿ ਅਣਪਛਾਤੀਆਂ ਲਾਸ਼ਾਂ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਯੋਗ ਸਥਾਨ ਦਿੱਤਾ ਜਾਵੇ ਅਤੇ SGPC ਪੀੜਤ ਪਰਿਵਾਰਾਂ ਦੀ ਮਾਲੀ ਮਦਦ ਲਈ ਅੱਗੇ ਆਵੇ। ਉਨ੍ਹਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ‘ਤੇ ਵੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਕੋਈ ਵੀ ਪਾਰਟੀ ਜਾਂ ਵਿਅਕਤੀ ਜਵਾਬਦੇਹੀ ਅਤੇ ਕਾਨੂੰਨ ਤੋਂ ਉੱਪਰ ਨਹੀਂ ਹੋ ਸਕਦਾ।

Rozana Times

LEAVE A REPLY

Please enter your comment!
Please enter your name here