Last Updated:Jul 13, 2026 5:15 PM ISTਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਮੂਣਕ ਅਤੇ ਖਨੌਰੀ ਇਲਾਕੇ ਦੇ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਇਸੇ ਦੌਰਾਨ ਸੰਗਰੂਰ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਪਿੰਡ ਮਕਰੋੜ ਸਾਹਿਬ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਪਿੰਡ ਵਾਸੀ ਵੀ ਮੌਜੂਦ ਰਹੇ। ਘੱਗਰ ‘ਚ ਵਧਿਆ ਪਾਣੀ, ਮੂਣਕ-ਖਨੌਰੀ ਇਲਾਕੇ ‘ਚ ਵਧੀ ਚਿੰਤਾ,ਖਤਰੇ ਦੇ ਨਿਸ਼ਾਨ ਦੇ ਨੇੜੇ…ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਮੂਣਕ ਅਤੇ ਖਨੌਰੀ ਇਲਾਕੇ ਦੇ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਇਸੇ ਦੌਰਾਨ ਸੰਗਰੂਰ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਪਿੰਡ ਮਕਰੋੜ ਸਾਹਿਬ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਪਿੰਡ ਵਾਸੀ ਵੀ ਮੌਜੂਦ ਰਹੇ।ਡੀਸੀ ਪੂਨਮਦੀਪ ਕੌਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਪੂਰੀਆਂ ਹਨ। ਉਨ੍ਹਾਂ ਦੱਸਿਆ ਕਿ ਘੱਗਰ ਦੇ ਕਿਨਾਰਿਆਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਸਥਿਤੀ ‘ਤੇ ਹਰ ਪਲ ਨਜ਼ਰ ਰੱਖੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਕੇ **740.5 ਫੁੱਟ** ਤੱਕ ਪਹੁੰਚ ਗਿਆ ਹੈ, ਜਦਕਿ **ਖਤਰੇ ਦਾ ਨਿਸ਼ਾਨ 748 ਫੁੱਟ** ਹੈ। ਹਾਲਾਂਕਿ ਪਾਣੀ ਅਜੇ ਖਤਰੇ ਦੇ ਪੱਧਰ ਤੋਂ ਹੇਠਾਂ ਹੈ, ਪਰ ਲਗਾਤਾਰ ਵਾਧੇ ਕਾਰਨ ਪ੍ਰਸ਼ਾਸਨ ਅਤੇ ਲੋਕ ਚੌਕਸ ਹਨ।ਦੱਸਿਆ ਜਾ ਰਿਹਾ ਹੈ ਕਿ ਕਰੀਬ ਤਿੰਨ ਦਿਨ ਪਹਿਲਾਂ ਘੱਗਰ ਵਿੱਚ ਪਾਣੀ ਬਹੁਤ ਘੱਟ ਸੀ, ਪਰ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਅਤੇ ਕੌਸ਼ਲਿਆ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਹੁਣ ਪਾਣੀ ਦਾ ਵਹਾਅ ਤੇਜ਼ ਹੋ ਗਿਆ ਹੈ।ਕੌਸ਼ਲਿਆ ਡੈਮ ਤੋਂ ਛੱਡਿਆ ਗਿਆ ਪਾਣੀ ਪੰਚਕੂਲਾ, ਖਰੜ, ਘਨੌਰ, ਪਾਤੜਾਂ, ਖਨੌਰੀ, ਮੂਣਕ, ਹਰਿਆਣਾ ਅਤੇ ਉਸ ਤੋਂ ਬਾਅਦ ਮਾਨਸਾ ਤੇ ਸਰਦੂਲਗੜ ਇਲਾਕਿਆਂ ਵੱਲ ਵਧਦਾ ਹੈ, ਜਿਸ ਕਾਰਨ ਹੇਠਲੇ ਇਲਾਕਿਆਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ।ਇਲਾਕੇ ਦੇ ਕਿਸਾਨਾਂ ਵਿੱਚ ਭਾਰੀ ਚਿੰਤਾ ਹੈ ਕਿ ਕਿਤੇ 2023 ਵਰਗੇ ਹਾਲਤ ਨਾ ਹੋ ਜਾਣ। ਉਸ ਵੇਲੇ ਮੂਣਕ ਇਲਾਕੇ ਵਿੱਚ ਘੱਗਰ ਦਾ ਬੰਨ੍ਹ ਟੁੱਟਣ ਕਾਰਨ ਵੱਡੇ ਪੱਧਰ ‘ਤੇ ਫਸਲਾਂ ਦਾ ਨੁਕਸਾਨ ਹੋਇਆ ਸੀ।Read More
Rozana Times















