ਆਮ ਆਦਮੀ ਪਾਰਟੀ ਦੇ ਸਾਢੇ ਚਾਰ ਸਾਲਾਂ ਦੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ‘ਚ ਪਾਰਟੀ ਨਾਲ ਜੁੜ ਰਹੇ ਹਨ: ਅਮਨ ਅਰੋੜਾNews18ਸੁਨਾਮ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ‘ਤੇ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਪਾਰਟੀ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨਪੁਰਾ ਨਗਰ ਉਨ੍ਹਾਂ ਲਈ ਸਿਰਫ਼ ਇੱਕ ਇਲਾਕਾ ਨਹੀਂ, ਸਗੋਂ ਆਪਣੇ ਪਰਿਵਾਰ ਵਾਂਗ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਨਗਰ ਵਸਾਇਆ ਗਿਆ ਸੀ ਤਾਂ ਸਥਾਨਕ ਲੋਕਾਂ ਨੇ ਆਪਸੀ ਸਹਿਮਤੀ ਨਾਲ ਇਸ ਦਾ ਨਾਮ “ਭਗਵਾਨਪੁਰਾ” ਰੱਖਿਆ ਸੀ ਅਤੇ ਉਦੋਂ ਤੋਂ ਹੀ ਇਸ ਇਲਾਕੇ ਨਾਲ ਉਨ੍ਹਾਂ ਦਾ ਗੂੜ੍ਹਾ ਰਿਸ਼ਤਾ ਬਣਿਆ ਹੋਇਆ ਹੈ।ਅਮਨ ਅਰੋੜਾ ਨੇ ਕਿਹਾ ਕਿ ਅੱਜ ਭਗਵਾਨਪੁਰਾ ਦੇ ਦਰਜਨਾਂ ਪਰਿਵਾਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਨਾ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਵਿਕਾਸ ਦੀ ਰਾਜਨੀਤੀ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ ਅਤੇ ਵਿਕਾਸ ਦੇ ਅਨੇਕਾਂ ਕੰਮ ਕਰਵਾਏ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਹਰ ਖੇਤਰ ਦੇ ਲੋਕਾਂ ਨੂੰ ਮਿਲ ਰਿਹਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਆਪਣੀ ਮਰਜ਼ੀ ਨਾਲ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ, ਸਰਪੰਚਾਂ ਅਤੇ ਸਾਥੀਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਰੰਤਰ ਮਿਹਨਤ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਸਦਕਾ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਵਿਕਾਸ ਅਤੇ ਲੋਕ ਭਲਾਈ ਦੇ ਆਪਣੇ ਏਜੰਡੇ ਨੂੰ ਇਸੇ ਰਫ਼ਤਾਰ ਨਾਲ ਅੱਗੇ ਵਧਾਉਂਦੀ ਰਹੇਗੀ ਅਤੇ ਹਰ ਵਰਗ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਵਚਨਬੱਧ ਹੈ।ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਸਰਪੰਚ, ਪੰਚ, ਵਰਕਰ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਵੀ ਹਾਜ਼ਰ ਸਨ।
- Advertisement -
Recent Posts
Most Popular
Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, IMD ਨੇ...
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਉਲਟ, ਪੰਜਾਬ ਦੇ ਕਈ ਹੋਰ ਹਿੱਸਿਆਂ ਵਿੱਚ...
ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ...
ਕਾਂਗਰਸ ਨੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ 'ਆਦਰਸ਼' ਦੱਸਿਆ, ਹੁਣ ਭਾਜਪਾ ਸੰਸਦ ਮੈਂਬਰ ਉਸਦੇ ਅੰਤਿਮ ਭੋਗ ਵਿੱਚ ਸ਼ਾਮਲ ਹੋਏ: ਬਲਤੇਜ ਪੰਨੂ ਸੱਜਣ ਕੁਮਾਰ ਲਈ...
Public Holiday: ਸ਼ੁੱਕਰਵਾਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ...
ਇਹ ਛੁੱਟੀ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਸੰਸਥਾਵਾਂ ਅਤੇ ਕਾਲਜਾਂ 'ਤੇ ਲਾਗੂ ਹੋਵੇਗੀ। ਅਗਸਤ ਦਾ ਮਹੀਨਾ ਬੱਚਿਆਂ ਲਈ ਛੁੱਟੀਆਂ ਪੱਖੋਂ ਮੌਜ ਭਰਿਆ ਰਿਹਾ।...
Charanjit Channi | ਚੰਨੀ ਛੱਡਣਗੇ ਕਾਂਗਰਸ? ਪੰਜਾਬ ‘ਚ ਵੱਡੀ ਹਲਚਲ | Ramanjit Singh Sikki...
ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਚੰਨੀ ਦੇ ਹੱਕ...
CM Mann : ਮੈਂ ਬਾਦਲਾਂ ਦੀਆਂ ਸਾਰੀਆਂ ਅੰਦਰਲੀਆਂ ਗੱਲ੍ਹਾਂ ਜਾਣਦਾਂ’ | Badal Family |...
ਮੁੱਖ ਮੰਤਰੀ ਭਗਵੰਤ ਮਾਨ ਨੇ ਹਰਸਿਮਰਤ ਕੌਰ ਬਾਦਲ ’ਤੇ ਨਿਸ਼ਾਨਾ ਸਾਧਿਆ ਹੈ। CM ਮਾਨ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਮੁੱਦੇ...















