ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਅਨੁਸਾਰ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਹਰ ਸਕੂਲ ਲਈ ਫੀਸ ਨਿਰਧਾਰਿਤ ਕਰਨ ਦੇ ਸਪੱਸ਼ਟ ਨਿਯਮ ਬਣਾਏ ਗਏ ਹਨ। ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਪਿਛਲੇ ਚਾਰ ਸਾਲਾਂ ਦੀ ਫੀਸ ਦਾ ਪੂਰਾ ਵੇਰਵਾ ਸਿੱਖਿਆ ਵਿਭਾਗ ਦੇ ਪੋਰਟਲ ‘ਤੇ ਅਪਲੋਡ ਕਰਨਾ ਲਾਜ਼ਮੀ ਹੋਵੇਗਾ।ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ: ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਲੱਗੀ ਲਗਾਮ, 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਰਾਹਤਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ‘ਤੇ ਵੱਡਾ ਕਦਮ ਚੁੱਕਦਿਆਂ ਫੀਸ ਰੈਗੂਲੇਸ਼ਨ ਆਰਡੀਨੈਂਸ 2026 ਲਾਗੂ ਕਰ ਦਿੱਤਾ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਆਰਡੀਨੈਂਸ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਸਿੱਖਿਆ ਨੂੰ ਵਪਾਰ ਬਣਾਉਣ ਵਾਲੇ ਨੈਕਸਸ ਨੂੰ ਤੋੜਿਆ ਜਾਵੇਗਾ ਅਤੇ ਮਾਪਿਆਂ ਨੂੰ ਰਾਹਤ ਦਿੱਤੀ ਜਾਵੇਗੀ। ਇਸ ਫ਼ੈਸਲੇ ਨਾਲ ਪੰਜਾਬ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ‘ਤੇ ਅਸਰ ਪਵੇਗਾ, ਜਦਕਿ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ।ਪ੍ਰਾਈਵੇਟ ਸਕੂਲ ਫੀਸ ਵਾਧੇ ‘ਤੇ ਨਵੇਂ ਨਿਯਮਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਅਨੁਸਾਰ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਹਰ ਸਕੂਲ ਲਈ ਫੀਸ ਨਿਰਧਾਰਿਤ ਕਰਨ ਦੇ ਸਪੱਸ਼ਟ ਨਿਯਮ ਬਣਾਏ ਗਏ ਹਨ। ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਪਿਛਲੇ ਚਾਰ ਸਾਲਾਂ ਦੀ ਫੀਸ ਦਾ ਪੂਰਾ ਵੇਰਵਾ ਸਿੱਖਿਆ ਵਿਭਾਗ ਦੇ ਪੋਰਟਲ ‘ਤੇ ਅਪਲੋਡ ਕਰਨਾ ਲਾਜ਼ਮੀ ਹੋਵੇਗਾ।15 ਫੀਸਦੀ ਤੋਂ ਵੱਧ ਵਾਧਾ ਕਰਨ ਵਾਲੇ ਸਕੂਲਾਂ ਨੂੰ ਕਰਨਾ ਪਵੇਗਾ ਰਿਫੰਡਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਪ੍ਰਾਈਵੇਟ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਵਾਧੂ ਵਸੂਲੀ ਗਈ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਮਾਪਿਆਂ ਤੋਂ ਵਸੂਲ ਕੀਤੀ ਹਰ ਰਕਮ ਨੂੰ ਫੀਸ ਦਾ ਹਿੱਸਾ ਮੰਨਿਆ ਜਾਵੇਗਾ।ਡੀਸੀ ਦੀ ਅਗਵਾਈ ਹੇਠ ਬਣੇਗੀ ਰੈਗੂਲੇਟਰੀ ਕਮੇਟੀਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ (ਡੀਸੀ) ਦੀ ਅਗਵਾਈ ਹੇਠ ਰੈਗੂਲੇਟਰੀ ਕਮੇਟੀ ਬਣੇਗੀ, ਜੋ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਗਏ ਫੀਸ ਵਾਧੇ ਦੀ ਜਾਂਚ ਕਰੇਗੀ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਏਗੀ।ਪੋਰਟਲ ਅਤੇ ਹੈਲਪਲਾਈਨ ਹੋਣਗੇ ਜਾਰੀਸਰਕਾਰ ਵੱਲੋਂ ਮਾਪਿਆਂ ਦੀਆਂ ਸ਼ਿਕਾਇਤਾਂ ਲਈ ਇੱਕ ਆਨਲਾਈਨ ਪੋਰਟਲ ਅਤੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਜਾਣਗੇ। ਇਸ ਰਾਹੀਂ ਮਾਪੇ ਫੀਸ ਨਾਲ ਜੁੜੀਆਂ ਸ਼ਿਕਾਇਤਾਂ ਦਰਜ ਕਰ ਸਕਣਗੇ।ਨਿਯਮ ਤੋੜਨ ਵਾਲੇ ਸਕੂਲਾਂ ‘ਤੇ ਸਖ਼ਤ ਕਾਰਵਾਈਜੇਕਰ ਕੋਈ ਪ੍ਰਾਈਵੇਟ ਸਕੂਲ ਨਵੇਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਪਹਿਲੀ ਵਾਰ 50 ਹਜ਼ਾਰ ਰੁਪਏ, ਦੂਜੀ ਵਾਰ 1 ਲੱਖ ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਲਗਾਤਾਰ ਉਲੰਘਣਾ ਕਰਨ ਦੀ ਸੂਰਤ ਵਿੱਚ ਸਕੂਲ ਦੀ ਐਫੀਲੀਏਸ਼ਨ ਵੀ ਰੱਦ ਕੀਤੀ ਜਾ ਸਕਦੀ ਹੈ।ਪੰਜਾਬ ਸਰਕਾਰ ਨੇ ਇਸ ਨੂੰ ਇਤਿਹਾਸਕ ਫ਼ੈਸਲਾ ਕਰਾਰ ਦਿੰਦਿਆਂ ਕਿਹਾ ਹੈ ਕਿ ਪ੍ਰਾਈਵੇਟ ਸਕੂਲ ਮੁਨਾਫ਼ਾ ਕਮਾਉਣ ਵਾਲੀਆਂ ਫੈਕਟਰੀਆਂ ਨਹੀਂ ਬਣ ਸਕਦੇ। ਸਰਕਾਰ ਦਾ ਦਾਅਵਾ ਹੈ ਕਿ ਇਹ ਫ਼ੈਸਲਾ ਲੱਖਾਂ ਮਾਪਿਆਂ ਨੂੰ ਵੱਡੀ ਆਰਥਿਕ ਰਾਹਤ ਦੇਵੇਗਾ ਅਤੇ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਲਿਆਵੇਗਾ।
- Advertisement -
Recent Posts
Most Popular
SIR ਨੂੰ ਲੈ ਕੇ ਪੰਜਾਬ ਭਾਜਪਾ ਦਾ ਗੰਭੀਰ ਇਲਜ਼ਾਮ,…ਕੇਵਲ ਢਿੱਲੋਂ ਨੇ EC ਨੂੰ ਪੱਤਰ...
Last Updated:Jul 15, 2026 7:14 PM ISTਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (SIR) ਦੌਰਾਨ ਕਥਿਤ ਬੇਨਿਯਮੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ...
ਪੁਰਾਣੀਆਂ ਪਾਰਟੀਆਂ ਧਰਮ ਦੀ ਦੁਰਵਰਤੋਂ ਕਰਕੇ ਮੈਨੂੰ ਬਦਨਾਮ ਕਰਨ ‘ਤੇ ਤੁਲੀਆਂ: CM ਮਾਨ |...
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਰਾਜਨੀਤਿਕ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ...
Bhupesh Baghel Complaint|ਚੰਨੀ ਧੜੇ ਨੇ ਹਾਈਕਮਾਨ ਕੋਲ ਕੀਤੀ ਬਘੇਲ ਦੀ ਸ਼ਿਕਾਇਤ?
ਪੰਜਾਬ ਕਾਂਗਰਸ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ। ਚੰਨੀ ਧੜੇ ਨੇ ਬਘੇਲ ਖਿਲਾਫ਼ ਕੀਤੀ ਸ਼ਿਕਾਇਤ- ਸੂਤਰ। ਚੰਨੀ ਧੜੇ ਨੇ ਹਾਈਕਮਾਨ ਕੋਲ ਕੀਤੀ...
ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ: ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਲੱਗੀ ਲਗਾਮ, 32 ਲੱਖ...
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਅਨੁਸਾਰ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਹਰ...
13 ਲੱਖ ਰੁਪਏ ਦੇ ਕਰਜ਼ੇ ਵਿੱਚ ਡੁੱਬੇ ਕਿਸਾਨ ਦੀ ਲੱਗੀ 50 ਲੱਖ ਦੀ ਲਾਟਰੀ,...
Last Updated:Jul 15, 2026 4:38 PM IST65 ਸਾਲਾ ਕਿਸਾਨ ਚਰਨਜੀਤ ਸਿੰਘ ਪਿਛਲੇ 17 ਸਾਲਾਂ ਤੋਂ ਲਗਾਤਾਰ ਲਾਟਰੀ ਦੀਆਂ ਟਿਕਟਾਂ ਖਰੀਦ ਰਹੇ ਹਨ। ਉਨ੍ਹਾਂ ਨੂੰ...















