Last Updated:Jul 14, 2026 10:14 AM ISTਮੌਸਮ ਵਿਗਿਆਨ ਕੇਂਦਰ ਮੁਤਾਬਕ, ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਵਿਚ ਬੂੰਦਾਬਾਂਦੀ ਦੀ ਸੰਭਾਵਨਾ ਹੈ।News18ਪੰਜਾਬ ਅਤੇ ਚੰਡੀਗੜ੍ਹ ਵਿਚ ਮਾਨਸੂਨ ਕਮਜ਼ੋਰ ਪੈ ਗਿਆ ਹੈ, ਜਿਸ ਕਾਰਨ ਇਕ ਵਾਰ ਫਿਰ ਉਮਸ ਭਰੀ ਗਰਮੀ ਵਧ ਗਈ ਹੈ। ਕਈ ਥਾਵਾਂ ‘ਤੇ ਬੱਦਲ ਛਾ ਰਹੇ ਹਨ, ਪਰ ਤੇਜ਼ ਮੀਂਹ ਨਹੀਂ ਪੈ ਰਿਹਾ, ਸਿਰਫ਼ ਬੂੰਦਾਬਾਂਦੀ ਹੀ ਹੋ ਕੇ ਰਹਿ ਜਾਂਦੀ ਹੈ। ਪਠਾਨਕੋਟ ਵਿਚ 10 ਦਿਨਾਂ ਤੋਂ ਤੇਜ਼ ਮੀਂਹ ਨਹੀਂ ਪਿਆ, ਪਰ ਬੱਦਲ ਛਾਏ ਰਹਿੰਦੇ ਹਨ, ਜਿਸ ਕਾਰਨ ਉਮਸ ਵਧ ਗਈ ਹੈ।ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ (14 ਜੁਲਾਈ) ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਬੱਦਲ ਛਾਏ ਰਹਿਣਗੇ ਅਤੇ ਪੰਜਾਬ ਦੇ ਲਗਭਗ 16 ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਕਾਰਨ ਤਾਪਮਾਨ ਵਿਚ ਵੀ ਵਾਧਾ ਹੋਵੇਗਾ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿਚ 1.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਤਾਪਮਾਨ ਦੇ ਨੇੜੇ ਬਣਿਆ ਹੋਇਆ ਹੈ। ਸਭ ਤੋਂ ਵੱਧ 39.6 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ਵਿਚ ਦਰਜ ਕੀਤਾ ਗਿਆ ਹੈ।ਮੌਸਮ ਵਿਗਿਆਨ ਕੇਂਦਰ ਮੁਤਾਬਕ, ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਵਿਚ ਬੂੰਦਾਬਾਂਦੀ ਦੀ ਸੰਭਾਵਨਾ ਹੈ।ਇਸੇ ਤਰ੍ਹਾਂ ਚੰਡੀਗੜ੍ਹ ਵਿਚ ਬੱਦਲ ਛਾਏ ਰਹਿਣਗੇ, ਪਰ ਕੁਝ ਥਾਵਾਂ ‘ਤੇ ਮੀਂਹ ਦੀ ਸੰਭਾਵਨਾ ਹੈ। ਨਾਲ ਹੀ ਆਂਧੀ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਨੂੰ ਦੇਖਦਿਆਂ ਚੰਡੀਗੜ੍ਹ ਨਿਗਮ ਨੇ ਰੁੱਖਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਜਾਰੀ ਕੀਤੀ ਹੈ। ਸੋਮਵਾਰ ਨੂੰ ਮੋਹਾਲੀ, ਜਲੰਧਰ ਸਮੇਤ ਕਈ ਥਾਵਾਂ ‘ਤੇ ਮੀਂਹ ਪਿਆ। ਉੱਥੇ ਹੀ, ਚੰਡੀਗੜ੍ਹ ਵਿੱਚ 4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।First Published :Jul 14, 2026 10:14 AM ISTRead More
Rozana Times















