ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਪ੍ਰਚਾਰ ਅਤੇ ਪੰਥਕ ਮਸਲਿਆਂ ਨੂੰ ਲੈ ਕੇ ਇੱਕ ਅਹਿਮ ਰੂਟੀਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਬ-ਕਮੇਟੀਆਂ ਦੀਆਂ ਸਿਫ਼ਾਰਸ਼ਾਂ ਅਤੇ ਅਨੁਮਾਨਾਂ (estimates) ਨੂੰ ਪ੍ਰਵਾਨਗੀ ਦਿੱਤੀ ਗਈ।SGPC ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਪ੍ਰਚਾਰ ਅਤੇ ਪੰਥਕ ਮਸਲਿਆਂ ਨੂੰ ਲੈ ਕੇ ਇੱਕ ਅਹਿਮ ਰੂਟੀਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਬ-ਕਮੇਟੀਆਂ ਦੀਆਂ ਸਿਫ਼ਾਰਸ਼ਾਂ ਅਤੇ ਅਨੁਮਾਨਾਂ (estimates) ਨੂੰ ਪ੍ਰਵਾਨਗੀ ਦਿੱਤੀ ਗਈ।ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਗੱਲ ਕਰਦਿਆਂ ਕਮੇਟੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਇਸ ਮਸਲੇ ‘ਤੇ ਹਮੇਸ਼ਾ ਤੱਤਪਰ ਰਹੀ ਹੈ ਅਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਕਾਰਜਕਾਲ ਦੌਰਾਨ ਕਿਸੇ ਵੀ ਐਗਜ਼ੈਕਟਿਵ ਮੀਟਿੰਗ ਵਿੱਚ ਇਸ ਮੁੱਦੇ ਨੂੰ ਅਣਗੌਲਿਆ ਨਹੀਂ ਕੀਤਾ ਗਿਆ। ਸੰਗਤਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਲੱਖਾਂ ਦੀ ਤਾਦਾਦ ਵਿੱਚ ਦਸਤਖਤ ਕਰਵਾਏ ਗਏ ਹਨ ਅਤੇ ਭਵਿੱਖ ਵਿੱਚ ਵੀ ਹਲਕਾ ਵਾਈਜ਼ ਮੀਟਿੰਗਾਂ ਰਾਹੀਂ ਸੰਗਤਾਂ ਨੂੰ ਲਾਮਬੰਦ ਕੀਤਾ ਜਾਵੇਗਾ।ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬਾਨ ਵੱਲੋਂ ਪੰਥ ਨੂੰ ਦਿੱਤੇ ਸੰਦੇਸ਼ ਅਤੇ ਆਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਈ ਗਈ। ਇਸ ਦੇ ਨਾਲ ਹੀ ਸ਼ਹੀਦੀ ਪੱਤਨ ਯਾਦਗਾਰ ਬਣਾਉਣ, ਅਣਪਛਾਤੇ ਸਿੰਘਾਂ ਦੇ ਅੰਕੜੇ ਇਕੱਠੇ ਕਰਨ ਅਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਵਰਗੇ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਜਥੇਦਾਰ ਸਾਹਿਬ ਦੇ ਹੁਕਮਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ, ਜੋ ਇਨ੍ਹਾਂ ਮਸਲਿਆਂ ਦੀ ਪੂਰੀ ਪੜਤਾਲ ਕਰਕੇ ਸੱਚ ਕੌਮ ਦੇ ਸਾਹਮਣੇ ਲਿਆਵੇਗੀ।ਵਿਰੋਧੀ ਸਿਆਸਤਦਾਨਾਂ ਦੇ ਬਿਆਨਾਂ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਗੂਆਂ ਨੇ ਕਿਹਾ ਕਿ ਪੰਥ ਵਿਰੋਧੀ ਪਰਿਵਾਰ ਕਦੇ ਵੀ ਕੌਮ ਵਿੱਚ ਆਪਣੀ ਜਗ੍ਹਾ ਨਹੀਂ ਬਣਾ ਸਕਦੇ। ਕੈਨੇਡਾ ਦੇ ਸਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਭੇਜਣ ਦੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਰਯਾਦਾ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਕਾਰਵਾਈ ਦੀ ਇਜਾਜ਼ਤ ਨਹੀਂ ਦੇਵੇਗੀ।ਪੰਜਾਬੀ ਖਬਰਾਂ/ ਖਬਰਾਂ/Punjab/ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਬੈਠਕ ‘ਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਥਕ ਮਸਲਿਆਂ ਸਬੰਧੀ ਹੋਈਆਂ ਵਿਚਾਰਾਂRead More
- Advertisement -
Recent Posts
Most Popular
punjab government may approach supreme court over da dispute |
DA ਦੇ ਮਾਮਲੇ ਵਿੱਚ ਪੰਜਾਬ ਸਰਕਾਰ ਹੁਣ ਅਦਾਲਤੀ ਰਾਹ ਅਪਣਾਉਣ ਦੀ ਤਿਆਰੀ ਵਿੱਚ ਹੈ? ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਇਸ ਖ਼ਬਰ ਤੋਂ ਬਾਅਦ...
majitha police contact campaign ssp kanwalpreet singh chahal meets local residents | ਅੰਮ੍ਰਿਤਸਰ ਖ਼ਬਰਾਂ
ਮਜੀਠਾ ਵਿੱਚ ਪੁਲਿਸ ਨੇ ਲੋਕਾਂ ਨਾਲ ਸਿੱਧੀ ਬੈਠਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ, ਪਰ ਚਰਚਾ ਸਿਰਫ਼ ਟ੍ਰੈਫਿਕ ਤੱਕ ਸੀਮਤ ਨਹੀਂ ਰਹੀ। ਨਸ਼ਿਆਂ ਅਤੇ ਨੌਜਵਾਨਾਂ...
ਮੁਲਾਜ਼ਮਾਂ ਦੇ ਹੱਕ ‘ਚ ਡਟੇ ਰਾਜਾ ਵੜਿੰਗ, OPS ਤੇ ਬਕਾਇਆ DA ਦੇ ਭੁਗਤਾਨ ਦੀ...
ਵੜਿੰਗ ਨੇ ਸੂਬਾ ਸਰਕਾਰ ਦੀਆਂ ਵਿੱਤੀ ਤਰਜੀਹਾਂ 'ਤੇ ਵੀ ਸਵਾਲ ਉਠਾਏ। ਉਨ੍ਹਾਂ ਪੁੱਛਿਆ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਪੈਸੇ ਨਾ ਹੋਣ...
ਪੰਜਾਬ ਦੇ ਉਦਯੋਗਾਂ ਨੂੰ ਵੱਡਾ ਹੁਲਾਰਾ, ਜਲੰਧਰ ‘ਚ ਬਣੇਗੀ NTH ਦੀ ਅਤਿ-ਆਧੁਨਿਕ ਟੈਸਟਿੰਗ ਲੈਬ...
ਪੰਜਾਬ ਸਰਕਾਰ ਨੇ NTH ਨਾਲ ਭਾਈਵਾਲੀ ਕੀਤੀ। ਜਲੰਧਰ ਦੇ NIIIFT ਵਿੱਚ ਅਤਿ-ਆਧੁਨਿਕ NTH ਲੈਬ ਬਣੇਗੀ, ਜਿਸ ਨਾਲ ਲੁਧਿਆਣਾ, ਅੰਮ੍ਰਿਤਸਰ ਤੇ ਜਲੰਧਰ ਦੇ MSMEs ਅਤੇ...
Punjab Weather Alert: ਪੰਜਾਬ ‘ਤੇ ਚੱਕਰਵਾਤੀ ਸਰਕੂਲੇਸ਼ਨ ਦੀ ਮਾਰ, ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ...
Punjab Weather Alert- ਮੌਸਮ ਵਿਭਾਗ ਦੇ ਅਨੁਸਾਰ ਵੱਖ-ਵੱਖ ਮੌਸਮ ਪ੍ਰਣਾਲੀਆਂ ਇਨ੍ਹਾਂ ਤਬਦੀਲੀਆਂ ਨੂੰ ਚਲਾ ਰਹੀਆਂ ਹਨ। ਉੱਤਰੀ ਹਰਿਆਣਾ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਹੇਠਲੇ...















