ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ 10 ਕਿਲੋਮੀਟਰ ਘੇਰੇ ਵਿੱਚ ਡਰੋਨ ਉਡਾਉਣ ਅਤੇ ਲੇਜ਼ਰ ਲਾਈਟ ਦੀ ਵਰਤੋਂ ‘ਤੇ 6 ਸਤੰਬਰ 2026 ਤੱਕ ਪਾਬੰਦੀ ਲਗਾ ਦਿੱਤੀ ਗਈ ਹੈ।ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਅਤੇ ਲੇਜ਼ਰ ਲਾਈਟ ‘ਤੇ ਪਾਬੰਦੀ, 6 ਸਤੰਬਰ 2026 ਤੱਕ ਲਾਗੂਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਅਧੀਨ ਅਹਿਮ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਹਵਾਈ ਅੱਡੇ ਦੇ ਆਲੇ-ਦੁਆਲੇ 10 ਕਿਲੋਮੀਟਰ ਦੇ ਘੇਰੇ ਅੰਦਰ ਬਿਨਾਂ ਸਮਰੱਥ ਅਥਾਰਿਟੀ ਦੀ ਮਨਜ਼ੂਰੀ ਡਰੋਨ ਉਡਾਉਣ ਅਤੇ ਲੇਜ਼ਰ ਲਾਈਟ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।ਇਹ ਹੁਕਮ 6 ਸਤੰਬਰ 2026 ਤੱਕ ਲਾਗੂ ਰਹਿਣਗੇ। ਇਹ ਪਾਬੰਦੀ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਜਨਤਕ ਸਮਾਗਮਾਂ ‘ਤੇ ਵੀ ਲਾਗੂ ਹੋਵੇਗੀ।ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਦਿਨ-ਰਾਤ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਦੀ ਆਵਾਜਾਈ ਰਹਿੰਦੀ ਹੈ। ਹਵਾਈ ਅੱਡੇ ਦੇ ਨੇੜਲੇ ਪੇਂਡੂ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਹੋਟਲ ਅਤੇ ਮੈਰਿਜ ਪੈਲੇਸ ਸਥਿਤ ਹਨ, ਜਿੱਥੇ ਸਮਾਗਮਾਂ ਦੀ ਵੀਡੀਓਗ੍ਰਾਫੀ ਲਈ ਡਰੋਨ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ਕੀਤੀ ਜਾਂਦੀ ਹੈ।ਪ੍ਰਸ਼ਾਸਨ ਨੇ ਚਿੰਤਾ ਜਤਾਈ ਹੈ ਕਿ ਅਜਿਹੀਆਂ ਗਤੀਵਿਧੀਆਂ ਦੀ ਆੜ ਵਿੱਚ ਕੋਈ ਸਮਾਜ ਵਿਰੋਧੀ ਅਨਸਰ ਸੁਰੱਖਿਆ ਲਈ ਖ਼ਤਰਾ ਪੈਦਾ ਕਰ ਸਕਦੇ ਹਨ ਜਾਂ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਇਸ ਸੰਭਾਵਨਾ ਨੂੰ ਰੋਕਣ ਅਤੇ ਹਵਾਈ ਉਡਾਣਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਹ ਪਾਬੰਦੀ ਲਗਾਈ ਗਈ ਹੈ।ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਾਰੀ ਹੁਕਮਾਂ ਦੀ ਪਾਲਣਾ ਕਰਨ ਅਤੇ ਬਿਨਾਂ ਮਨਜ਼ੂਰੀ ਡਰੋਨ ਜਾਂ ਲੇਜ਼ਰ ਲਾਈਟ ਦੀ ਵਰਤੋਂ ਨਾ ਕਰਨ, ਨਹੀਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।Read More
- Advertisement -
Recent Posts
Most Popular
punjab government challenges high court da order in supreme court |
DA ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਪਿੱਛੇ ਸਰਕਾਰ ਨੇ ਵਿੱਤੀ...
Punjab Weather Alert- ਪੰਜਾਬ ਦੇ 10 ਜਿਲ੍ਹਿਆਂ ਵਿਚ ਭਾਰੀ ਮੀਂਹ ਤੇ ਤੂਫਾਨ ਦਾ ਅਲਰਟ...
Punjab Weather Alert- ਪੰਜਾਬ ਦੇ ਕਪੂਰਥਲਾ, ਬਠਿੰਡਾ, ਫਰੀਦਕੋਟ, ਲੁਧਿਆਣਾ, ਅੰਮ੍ਰਿਤਸਰ, ਪਠਾਨਕੋਟ, ਸੰਗਰੂਰ, ਬਰਨਾਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦੀ ਚਿਤਾਵਨੀ ਜਾਰੀ...
ਮਾਨ ਸਰਕਾਰ DA ਮੁੱਦੇ ‘ਤੇ ਸੁਪਰੀਮ ਕੋਰਟ ਪਹੁੰਚੀ: ਕਿਹਾ- ₹14,191 ਕਰੋੜ ਦਾ ਭੁਗਤਾਨ ਸੰਭਵ...
Punjab DA Arrear Payment-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮਾਂ ਨੂੰ ਬਕਾਇਆ ਡੀਏ/ਡੀਆਰ (ਮਹਿੰਗਾਈ ਭੱਤਾ/ਮਹਿੰਗਾਈ ਰਾਹਤ) ਦੀ ਅਦਾਇਗੀ ਸੰਬੰਧੀ ਹਾਈ ਕੋਰਟ ਦੇ ਹੁਕਮਾਂ ਨੂੰ...
ਪੰਜਾਬ ਦੇ GST ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ...
Last Updated:Sep 01, 2026 8:35 PM IST
ਅਪ੍ਰੈਲ-ਅਗਸਤ ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 17% ਵੱਧ ਕੇ 12,861 ਕਰੋੜ ਰੁਪਏ ਹੋਇਆ, ਇਮਾਨਦਾਰ ਕਰਦਾਤਾਵਾਂ ਅਤੇ ਇਨਫੋਰਸਮੈਂਟ...
ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮਬੰਦੀ ਹੋਈ ਹੈ: ਮਨਪ੍ਰੀਤ...
ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਧਿਰਾਂ ਦੇ ਦਬਦਬੇ ਵਿਚਕਾਰ ਸੱਥ ਨੇ ਚੰਡੀਗੜ੍ਹ ਦੇ ਕੇਂਦਰ ’ਚ ਆਪਣੀ ਹੋਂਦ ਦਾ ਅਹਿਸਾਸ ਕਰਵਾਇਆਪੰਥਕ ਹਿਤਾਂ ਦਾ ਦਾਅਵਾ ਕਰਨ...















